ਪੰਜਾਬ
*ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ‘ਤੇ ਹਾਈਕੋਰਟ ਨੇ ਫੈਸਲਾ ਰੱਖਿਆ ਰਾਖਵਾਂ
ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਹਾਈਕੋਰਟ ਵਿੱਚ ਆਪਣੀ ਰੈਗੂਲਰ ਜ਼ਮਾਨਤ ਨੂੰ ਲੈ ਕੇ ਜੋ ਪਟੀਸ਼ਨ ਦਾਇਰ ਕੀਤੀ ਹੈ ਉਸ ’ਤੇ ਹਾਈ ਕੋਰਟ ਨੇ ਅੱਜ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਧਰਮਸੋਤ ਦੇ ਖਿਲਾਫ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਉਸ ਨੂੰ ਜੂਨ ‘ਚ ਗ੍ਰਿਫਤਾਰ ਕੀਤਾ ਗਿਆ ਸੀ, ਇਸ ਮਾਮਲੇ ‘ਚ ਧਰਮਸੋਤ ਨੇ ਰੈਗੂਲਰ ਜ਼ਮਾਨਤ ਲਈ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ।