ਜ਼ਿਲੇ ਦੇ ਸਮੂਹ ਸ਼ਹਿਰਾਂ ਤੇ ਕਸਬਿਆਂ ਵਿੱਚ ਪਹਿਲੀ ਦਸੰਬਰ ਤੋਂ ਲੱਗੇਗਾ ਰਾਤ ਦਾ ਕਰਫਿਊ-ਡਿਪਟੀ ਕਮਿਸ਼ਨਰ
ਮਾਸਕ ਨਾ ਪਾਉਣ ਜਾਂ ਜਨਤਕ ਥਾਵਾਂ ‘ਤੇ ਥੁੱਕਣ ਵਾਲਿਆਂ ਨੂੰ ਹੋਵੇਗਾ 1000 ਰੁਪਏ ਜ਼ੁਰਮਾਨਾ
ਹੋਟਲ, ਰੈਸਟੋਰੈਂਟ ਤੇ ਮੈਰਿਜ ਪੈਲੇਸ ਰਾਤ 9:30 ਵਜੇ ਹੋਣਗੇ ਬੰਦ
ਬਠਿੰਡਾ, 28 ਨਵੰਬਰ : ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ 1 ਦਸੰਬਰ ਤੋਂ ਜ਼ਿਲੇ ਦੇ ਸਾਰੇ ਕਸਬਿਆਂ ਤੇ ਸ਼ਹਿਰਾਂ ਵਿੱਚ ਰਾਤ ਦਾ ਕਰਫਿਊ (ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ) ਲਗਾਇਆ ਜਾਵੇਗਾ
ਜ਼ਿਲਾ ਮੈਜਿਸਟੇ੍ਰਟ ਕਿਹਾ ਕਿ ਜ਼ਰੂਰੀ ਗਤੀਵਿਧੀਆਂ ਜਿਵੇਂ ਇੰਡਸਟਰੀ ਵਿਖੇ ਵੱਖ-ਵੱਖ ਸ਼ਿਫਟਿੰਗ, ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰ ਆਦਿ, ਰਾਸ਼ਟਰੀ ਅਤੇ ਰਾਜ ਮਾਰਗਾਂ ‘ਤੇ ਵਸਤਾਂ ਸਬੰਧੀ ਅਤੇ ਅਨਲੋਡਿੰਗ ਕਾਰਗੋ ਤੇ ਬੱਸਾਂ, ਟ੍ਰੇਨਾਂ ਤੇ ਹਵਾਈ ਜਹਾਜਾਂ ਤੋਂ ਉੱਤਰ ਕੇ ਆਪਣੀ ਮੰਜਿਲ ਵੱਲ ਜਾ ਰਹੇ ਰਾਹਗੀਰਾਂ ਨੂੰ ਆਗਿਆ ਹੋਵੇਗੀ ਉਨਾਂ ਕਿਹਾ ਕਿ ਇਹ ਪਾਬੰਦੀਆਂ ਕ੍ਰਿਮਨਲ ਪ੍ਰੋਸੀਜ਼ਰ ਕੋਡ 1973 ਦੀ ਧਾਰਾ 144 ਤਹਿਤ ਲਗਾਇਆ ਜਾਵੇਗਾ
ਜ਼ਿਲਾ ਮੈਜਿਸਟ੍ਰੇਟ ਬੀ.ਸ੍ਰੀਨਿਵਾਸਨ ਨੇ ਹੁਕਮ ਵਿੱਚ ਕਿਹਾ ਕਿ ਜ਼ਿਲੇ ਦੇ ਸਾਰੇ ਹੋਟਲ, ਰੈਸਟੋਰੈਂਟ ਤੇ ਮੈਰਿਜ ਪੈਲੇਸ ਰਾਤ 9:30 ਵਜੇ ਬੰਦ ਹੋਣਗੇ ਉਨਾਂ ਲੋਕਾਂ ਨੂੰ ਇਸ ਸਬੰਧ ਵਿੱਚ ਅਣਗਹਿਲੀ ਨਾ ਵਰਤਣ ਦੀ ਚਿਤਾਵਨੀ ਵੀ ਦਿੱਤੀ ਉਨਾਂ ਕਿਹਾ ਕਿ ਘੱਟੋ-ਘੱਟ 6 ਫੁੱਟ ਦੀ ਦੂਰੀ ਰੱਖਣੀ ਯਕੀਨੀ ਬਣਾਈ ਜਾਵੇ ਮਾਸਕ ਨਾ ਪਾਉਣ, ਜਨਤਕ ਥਾਵਾਂ ‘ਤੇ ਥੁੱਕਣ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਨਾ ਕਰਨ ਕਰਕੇ ਦੁੱਗਣਾ ਜ਼ੁਰਮਾਨਾ ਲਾਇਆ ਜਾਵੇਗਾ
ਉਨਾਂ ਕਿਹਾ ਕਿ ਕੋਵਿਡ-19 ਤੋਂ ਬਚਾਅ ਲਈ ਲਗਾਤਾਰ ਹੱਥਾਂ ਨੂੰ ਸਾਬਨ ਜਾਂ ਸੈਨੇਟਾਈਜ਼ਰ ਨਾਲ ਸਾਫ਼ ਕਰਦੇ ਰਹਿਣਾ ਚਾਹੀਦਾ ਹੈ ਉਨਾਂ ਦੱਸਿਆ ਕਿ ਕੰਮ ਵਾਲੀਆਂ ਥਾਵਾਂ ਨੂੰ ਵੀ ਲਗਾਤਾਰ ਸੈਨੇਟਾਈਜ਼ ਕੀਤਾ ਜਾਣਾ ਚਾਹੀਦਾ ਹੈ ਕੋਵਿਡ ਸਬੰਧੀ ਨਿਯਮਾਂ ਦੀ ਪਾਲਣਾ ਨਾ ਕਰਨ ਦੇ ਸਿੱਟੇ ਵਜੋਂ ਜ਼ੁਰਮਾਨਾ ਮੌਜੂਦਾ 500 ਰੁਪਏ ਤੋਂ ਵਧਾ ਕੇ 1000 ਰੁਪਏ ਕਰ ਦਿੱਤਾ ਗਿਆ ਹੈ