ਪੰਜਾਬ

*ਸਬ-ਇੰਸਪੈਕਟਰ ਦੀ ਕਾਰ ਹੇਠਾਂ ਆਈ.ਈ.ਡੀ. ਲਗਾਉਣ ਦਾ ਮਾਮਲਾ  : ਪੰਜਾਬ ਪੁਲਿਸ ਨੇ ਮੋਟਰਸਾਇਕਲ ਮੁਹੱਈਆ ਕਰਵਾਉਣ ਵਾਲੇ ਵਿਅਕਤੀ ਨੂੰ ਕੀਤਾ ਗਿ੍ਰਫਤਾਰ*

*ਕੈਨੇਡਾ ਸਥਿਤ ਗੈਂਗਸਟਰ ਲਖਬੀਰ ਲੰਡਾ ਦੀ ਹਵਾਲਗੀ ਲਈ ਯਤਨ ਜਾਰੀ: ਡੀਜੀਪੀ ਪੰਜਾਬ*

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਤਾਕਤਾਂ ਵਿਰੁੱਧ ਚੱਲ ਰਹੀ ਜੰਗ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਸੂਬੇ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ
– ਗਿ੍ਰਫਤਾਰ ਮੁਲਜਮ ਸਤਨਾਮ ਹਨੀ ਕੈਨੇਡਾ ਆਧਾਰਿਤ ਗੈਂਗਸਟਰ ਲਖਬੀਰ ਲੰਡਾ ਦਾ ਕਰੀਬੀ  ਅਤੇ 2021 ਪੱਟੀ ਦੋਹਰੇ ਕਤਲ ਕਾਂਡ ਵਿੱਚ ਵੀ ਹੈ ਲੋੜੀਂਦਾ : ਡੀਜੀਪੀ ਗੌਰਵ ਯਾਦਵ
– 
 
ਚੰਡੀਗੜ, 24 ਸਤੰਬਰ:
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੱਲ ਰਹੀ ਫੈਸਲਾਕੁਨ ਜੰਗ ਦੌਰਾਨ ਇਕ ਹੋਰ ਮਹੱਤਵਪੂਰਨ ਕਾਰਵਾਈ ਤਹਿਤ, ਪੰਜਾਬ ਪੁਲਿਸ ਨੇ ਉਸ ਵਿਅਕਤੀ ਨੂੰ ਗਿ੍ਰਫਤਾਰ ਕਰ ਲਿਆ, ਜਿਸ ਨੇ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਦੇ ਨਿਰਦੇਸ਼ਾਂ ‘ਤੇ ਅੰਮਿ੍ਰਤਸਰ ‘ਚ ਸਬ-ਇੰਸਪੈਕਟਰ ਦੀ ਕਾਰ ਹੇਠਾਂ ਇੰਪਰੂਵਾਈਜਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਲਗਾਉਣ ਲਈ ਮੁਲਜਮਾਂ ਵੱਲੋਂ ਵਰਤੇ ਗਏ ਮੋਟਰਸਾਈਕਲ ਦਾ ਪ੍ਰਬੰਧ ਕੀਤਾ ਸੀ।
ਇਹ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ ਗਿ੍ਰਫਤਾਰ ਕੀਤੇ ਗਏ ਮੁਲਜਮ ਦੀ ਪਛਾਣ ਸਤਨਾਮ ਸਿੰਘ ਉਰਫ ਹਨੀ ਵਾਸੀ ਪੱਟੀ, ਤਰਨਤਾਰਨ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਇਹ ਨੌਵੀਂ ਗਿ੍ਰਫਤਾਰੀ ਹੈ। ਉਹ ਲੰਡਾ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਉਸ ਦੁਆਰਾ ਦਿੱਤੇ ਗਏ ਕੰਮਾਂ ਨੂੰ ਪੂਰਾ ਕਰ ਰਿਹਾ ਸੀ।
ਇਹ ਕਾਰਵਾਈ ਮੁੱਖ ਦੋਸ਼ੀ ਯੁਵਰਾਜ ਸੱਭਰਵਾਲ ਉਰਫ ਯਸ਼ , ਜਿਸ ਨੇ ਤਰਨਤਾਰਨ ਦੇ ਪਿੰਡ ਪੱਟੀ ਦੇ ਦੀਪਕ (ਗਿ੍ਰਫਤਾਰ) ਨਾਲ ਮਿਲ ਕੇ 16 ਅਗਸਤ, 2022 ਨੂੰ ਅੰਮਿ੍ਰਤਸਰ ਦੇ ਸੀ-ਬਲਾਕ ਰਣਜੀਤ ਐਵੀਨਿਊ ਦੇ ਖੇਤਰ ਵਿੱਚ ਸਬ-ਇੰਸਪੈਕਟਰ ਦਿਲਬਾਗ ਸਿੰਘ ਦੀ  ਰਿਹਾਇਸ਼ ਦੇ ਬਾਹਰ ਪਾਰਕ ਕੀਤੀ ਐਸਯੂਵੀ ਬੋਲੈਰੋ (ਪੀਬੀ02-ਸੀਕੇ-0800) ਦੇ ਹੇਠਾਂ ਆਈਈਡੀ ਲਗਾਈ ਸੀ, ਦੀ ਗਿ੍ਰਫਤਾਰੀ ਤੋਂ ਇੱਕ ਦਿਨ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਤਨਾਮ ਹਨੀ ਦੇ ਲਖਬੀਰ ਲੰਡਾ ਵੱਲੋਂ ਦਿੱਤੇ ਗਏ ਵੀਜੇ ‘ਤੇ ਦੁਬਈ ਭੱਜਣ ਦੀ ਕੋਸ਼ਿਸ਼ ਕਰਨ ਦੀ ਖੁਫੀਆ ਇਤਲਾਹ  ਦੇ ਆਧਾਰ ‘ਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਐਸਏਐਸ ਨਗਰ ਦੀ ਟੀਮ ਨੇ ਉਸ ਨੂੰ ਗਿ੍ਰਫਤਾਰ ਕਰ ਲਿਆ। ਸਤਨਾਮ ਹਨੀ ਨੂੰ ਆਈਪੀਸੀ ਦੀ ਧਾਰਾ 153, 153-ਏ ਅਤੇ 120-ਬੀ, ਐਨਡੀਪੀਐਸ ਐਕਟ ਦੀ ਧਾਰਾ 21-61-85 ਅਤੇ ਅਸਲਾ ਐਕਟ ਦੀ 25-  54-59 ਤਹਿਤ ਪੁਲਿਸ ਥਾਣਾ ਐਸ.ਐਸ.ਓ.ਸੀ. ਮੋਹਾਲੀ ਵਿਖੇ ਦਰਜ ਐਫਆਈਆਰ ਨੰਬਰ 6 23/08/2022 ਵਿੱਚ ਗਿ੍ਰਫਤਾਰ ਕੀਤਾ ਗਿਆ ਹੈ।
ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਸਤਨਾਮ ਹਨੀ 2015 ਵਿੱਚ ਤਰਨਤਾਰਨ ਵਿੱਚ ਆਪਣੇ  ਦੋਸਤ ਮਲਕੀਤ ਸਿੰਘ ਉਰਫ ਲੱਡੂ ਵਾਸੀ ਪੱਟੀ ਦੇ ਵਿਆਹ ਵਿੱਚ ਲਖਬੀਰ ਲੰਡਾ ਦੇ ਸੰਪਰਕ ਵਿੱਚ ਆਇਆ ਸੀ। ਬਾਅਦ ਵਿਚ ਸਾਲ 2021 ਦੌਰਾਨ ਇੱਕ ਸਥਾਨਕ ਅਨਾਜ ਮੰਡੀ ਵਿੱਚ ਫਸਲ ਦੀ ਢੋਅ-ਢੁਆਈ ਕਰਨ ਵਾਲਾ ਹਨੀ , ਮਲਕੀਤ ਲੱਡੂ, ਜੋ  ਉਸ ਸਮੇਂ ਟਰੱਕ ਯੂਨੀਅਨ ਪੱਟੀ ਦਾ ਪ੍ਰਧਾਨ ਸੀ, ਨਾਲ ਨੇੜਿਓਂ ਜੁੜਿਆ ਸੀ।
ਉਨਾਂ ਦੱਸਿਆ ਕਿ ਸਤਨਾਮ ਹਨੀ ਦਾ ਨਾਂ ਇਕ ਦੋਹਰੇ ਕਤਲ ਕੇਸ ਵਿਚ ਵੀ ਸਾਹਮਣੇ ਆਇਆ ਸੀ, ਜਿਸ ਵਿਚ ਮਈ 2021 ਵਿਚ ਪੱਟੀ ਬਾਬਾ ਬੱਲੂ ਸ਼ਾਹ ਦੀ ਦਰਗਾਹ ‘ਤੇ ਲਖਬੀਰ ਲੰਡਾ ਦੇ ਇਸ਼ਾਰੇ ‘ਤੇ ਗੈਂਗਸਟਰ ਪ੍ਰੀਤ ਸੇਖੋਂ ਵੱਲੋਂ ਅਮਨਦੀਪ ਸਿੰਘ ਉਰਫ ਫੌਜੀ ਅਤੇ ਪਰਭਦੀਪ ਸਿੰਘ ਉਰਫ ਪੂਰਨ ਦਾ ਕਤਲ ਕੀਤਾ ਗਿਆ ਸੀ। ਉਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਮਲਕੀਤ ਲੱਡੂ, ਸੁਮੇਰ ਸਿੰਘ ਉਰਫ ਬਿੱਲਾ ਨੂੰ ਗਿ੍ਰਫਤਾਰ ਕਰ ਲਿਆ ਗਿਆ ਸੀ , ਜਦਕਿ ਸਤਨਾਮ ਹਨੀ ਅਤੇ ਗੌਰਵਦੀਪ ਸਿੰਘ ਉਰਫ ਗੌਰੀ ਨੂੰ ਮਲਕੀਤ ਲੱਡੂ ਨਾਲ ਨੇੜਤਾ ਕਾਰਨ ਨਾਮਜਦ ਕੀਤਾ ਗਿਆ ਸੀ।
ਡੀਜੀਪੀ ਨੇ ਦੱਸਿਆ ਕਿ ਸਤਨਾਮ ਹਨੀ ਲਖਬੀਰ ਲੰਡਾ ਦੇ ਸਾਥੀ ਵਜੋਂ ਕੰਮ ਕਰਦਾ ਸੀ ਅਤੇ ਉਸ ਦੇ ਨਿਰਦੇਸ਼ਾਂ ‘ਤੇ ਹਨੀ ਲੰਡਾ ਦੇ ਅੱਤਵਾਦੀ ਹਾਰਡਵੇਅਰ ਦੀਆਂ ਕਈ ਖੇਪਾਂ ਨੂੰ ਸੰਭਾਲਦਾ ਸੀ ਅਤੇ ਹਨੀ ਨੂੰ ਘੱਟੋ-ਘੱਟ ਛੇ ਮੌਕਿਆਂ ‘ਤੇ ਮੋਟੀ ਰਕਮ ਦਿੱਤੀ ਗਈ ਸੀ । ਉਨਾਂ ਕਿਹਾ ਕਿ ਲੰਡਾ ਨੇ ਉਸ ਨਾਲ ਵਾਅਦਾ ਕੀਤਾ ਸੀ ਕਿ ਉਹ , ਉਸਨੂੰ ਦੁਬਈ ਰਾਹੀਂ ਕੈਨੇਡਾ ਪਹੁੰਚਾ ਦੇਵੇਗਾ।
ਜਾਂਚ ਤੋਂ ਪਤਾ ਲੱਗਾ ਹੈ ਕਿ ਸਤਨਾਮ ਹਨੀ ਨੇ ਹੁਣ ਤੱਕ ਲਖਬੀਰ ਲੰਡਾ ਦੇ ਇਸ਼ਾਰੇ ‘ਤੇ ਵੱਖ-ਵੱਖ ਮੌਕਿਆਂ ‘ਤੇ ਅਤੇ ਵੱਖ-ਵੱਖ ਕਾਰਵਾਈਆਂ ਲਈ ਲਗਭਗ 4 ਲੱਖ ਰੁਪਏ ਦੀ ਰਕਮ, ਇਕ ਆਈ.ਈ.ਡੀ., 02 ਪਿਸਤੌਲ ਅਤੇ 20 ਜ਼ਿੰਦਾ ਕਾਰਤੂਸ ਪ੍ਰਾਪਤ ਕੀਤੇ ਹਨ।
ਡੀਜੀਪੀ ਨੇ ਦੁਹਰਾਇਆ, “ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਜੀਰੋ-ਟੌਲਰੈਂਸ ਅਪਣਾਉਣ ਦੇ ਨਾਲ, ਪੰਜਾਬ ਪੁਲਿਸ ਸੂਬੇ ਵਿੱਚੋਂ ਗੈਂਗਸਟਰਾਂ ਅਤੇ ਨਸ਼ਿਆਂ ਦਾ ਸਫਾਇਆ ਕਰਨ ਲਈ ਵਚਨਬੱਧ ਹੈ।”
ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਲੌਜਿਸਟਿਕ, ਤਕਨੀਕੀ ਅਤੇ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੇ ਦੋਸ ਵਿੱਚ ਗਿ੍ਰਫਤਾਰ ਕੀਤੇ ਗਏ ਛੇ ਹੋਰ ਵਿਅਕਤੀਆਂ ਦੀ ਪਛਾਣ ਬਰਖਾਸਤ ਕਾਂਸਟੇਬਲ ਹਰਪਾਲ ਸਿੰਘ ਅਤੇ ਫਤਿਹਦੀਪ ਸਿੰਘ ਦੋਵੇਂ ਵਾਸੀ ਪਿੰਡ ਸਭਰਾ ਜਿਲਾ ਤਰਨਤਾਰਨ , ਰਜਿੰਦਰ ਕੁਮਾਰ ਉਰਫ ਬਾਊ ਵਾਸੀ ਹਰੀਕੇ ਜ਼ਿਲਾ ਤਰਨਤਾਰਨ , ਖੁਸ਼ਹਾਲਬੀਰ ਸਿੰਘ ਉਰਫ ਚਿੱਟੂ, ਵਰਿੰਦਰ ਸਿੰਘ ਉਰਫ ਅੱਬੂ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਤਿੰਨੋਂ ਵਾਸੀ ਭਿੱਖੀਵਿੰਡ ਵਜੋਂ ਹੋਈ ਹੈ। ਸਥਾਨਕ ਪੁਲਿਸ ਨੇ ਮੌਕੇ ਤੋਂ ਕਰੀਬ 2.79 ਕਿਲੋ ਵਜਨ ਵਾਲਾ, ਆਈਈਡੀ ਨੂੰ ਟਿ੍ਰਗਰ ਕਰਨ ਵਾਲਾ ਮੋਬਾਈਲ ਫੋਨ  ਅਤੇ ਕਰੀਬ 2.17 ਕਿਲੋਗ੍ਰਾਮ ਉੱਚ ਵਿਸਫੋਟਕ ਵੀ ਬਰਾਮਦ ਕੀਤਾ ਸੀ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!