ਅਗਲੇ ਪੰਜ ਦਿਨਾਂ ਚ ਆਪ ਵੱਲੋਂ ਬਾਕੀ ਪੰਜ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ : ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਅਗਲੇ ਪੰਜ ਦਿਨਾਂ ਚ ਆਮ ਆਦਮੀ ਪਾਰਟੀ ਵੱਲੋਂ ਬਾਕੀ ਪੰਜ ਲੋਕ ਸਭਾ ਦੀਆਂ ਟਿਕਟਾਂ ਦੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ । ਦੱਸਣਯੋਗ ਹੈ ਕਿ ਆਪ ਵਲੋਂ ਪਹਿਲਾ ਹੀ 8 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ । ਜਿਸ 5 ਮੰਤਰੀਆਂ ਨੂੰ ਚੋਣ ਮੈਦਾਨ ਚ ਉਤਾਰਿਆ ਗਿਆ ਹੈ । ਜਿਨ੍ਹਾਂ ਚ ਇਸ ਤੋਂ ਇਲਾਵਾ ਇਕ ਸੰਸਦ ਮੈਂਬਰ ਨੂੰ ਚੋਣ ਮੈਦਾਨ ਚ ਉਤਾਰਿਆ ਗਿਆ ਹੈ ।
ਆਮ ਆਦਮੀ ਪਾਰਟੀ ਵਲੋਂ ਸੰਗਰੂਰ ਤੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਅੰਮ੍ਰਿਤਸਰ ਤੋਂ ਕੁਲਦੀਪ ਧਾਲੀਵਾਲ, ਬਠਿੰਡਾ ਤੋਂ ਗੁਰਮੀਤ ਸਿੰਘ ਖੁੰਡੀਆਂ, ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ ਅਤੇ ਪਟਿਆਲਾ ਤੋਂ ਸਿਹਤ ਮੰਤਰੀ ਡਾ ਬਲਬੀਰ ਸਿੰਘ ਨੂੰ ਟਿਕਟ ਦਿੱਤੀ ਗਈ ਹੈ।
ਪਿਛਲੇ ਸਾਲ ਜਲੰਧਰ ਤੋਂ ਚੋਣ ਜਿੱਤਣ ਵਾਲੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੂੰ ਦੂਜਾ ਮੌਕਾ ਦਿੱਤਾ ਗਿਆ ਹੈ। ਪਾਰਟੀ ਨੇ ਫਰੀਦਕੋਟ ਤੋਂ ਪੰਜਾਬੀ ਕਲਾਕਾਰ ਕਰਮਜੀਤ ਅਨਮੋਲ ਅਤੇ ਹਾਲ ਹੀ ਵਿੱਚ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਨੂੰ ਫਤਹਿਗੜ੍ਹ ਸਾਹਿਬ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ।
ਹਾਲ ਹੀ ਵਿੱਚ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਆਪਣੀ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ‘ਸੰਸਦ ਚ ਵੀ ਭਗਵੰਤ ਮਾਨ, ਖੁਸ਼ਹਾਲ ਪੰਜਾਬ ਤੇ ਵਧੇਗੀ ਸ਼ਾਨ’ ਤੇ ਰੱਖਿਆ ਗਿਆ। ਉਸ ਦੌਰਾਨ ਮਾਨ ਨੇ ਕਿਹਾ ਸੀ ਕਿ ਅਸੀਂ ਪੰਜਾਬ ਦੀਆਂ ਸਾਰੀਆਂ 13 ਸੀਟਾਂ ਜਿੱਤਾਂਗੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਸੀ ਕਿ ਉਹ ਆਮ ਆਦਮੀ ਪਾਰਟੀ ਨੂੰ 13-0 ਨਾਲ ਜਿਤਾਉਣ ਵਿੱਚ ਮਦਦ ਕਰਨ।