ਪੰਜਾਬ

ਲੇਖਕਾਂ ਵਲੋਂ ਕੌਮਾਂਤਰੀ ਮਾਤ ਭਾਸ਼ਾ ਦਿਵਸ ਦੇ ਮੌਕੇ ਸਤਿਗੁਰੂ ਉਦੈ ਸਿੰਘ  ਨਾਲ ਮੁਲਾਕਾਤ

ਲੁਧਿਆਣਾਃ 21ਫਰਵਰੀ :  ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਨੇ ਅੱਜ ਹੋਰ ਲੇਖਕਾਂ ਸਮੇਤ  ਕੌਮਾਂਤਰੀ ਮਾਤ ਭਾਸ਼ਾ ਦਿਵਸ ਦੇ ਮੌਕੇ ਸ਼੍ਰੀ ਭੈਣੀ ਸਾਹਿਬ ਵਿਖੇ ਨਾਮਧਾਰੀ ਸੰਪਰਦਾਇ ਦੇ ਮੁਖੀ ਸਤਿਗੁਰੂ ਉਦੈ ਸਿੰਘ  ਨਾਲ ਮੁਲਾਕਾਤ ਕੀਤੀ।
ਪੰਜਾਬੀ ਭਾਸ਼ਾ ਦੇ ਵਿਕਾਸ,ਪਾਸਾਰ ਅਤੇ ਪ੍ਰਚਾਰ ਸੰਬੰਧੀ ਚਰਚਾ ਕਰਦਿਆਂ ਸਤਿਗੁਰੂ ਉਦੈ ਸਿੰਘ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਸਮੇਂ ਦੇ ਹਾਣ ਦੀ ਬਣਾਉਣ ਵਾਸਤੇ ਸਾਹਿਤ ਸੰਸਥਾਵਾਂ ਅਤੇ ਯੂਨੀਵਰਸਿਟੀਆਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ।
ਮੁਲਾਕਾਤ ਮੌਕੇ ਪੰਜਾਬੀ ਸਾਹਿਤ ਅਕਾਡਮੀ ਦੇ ਸਾਥਕਾ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸੁਖਦੇਵ ਸਿੰਘ,ਡਾ. ਸਰਬਜੀਤ ਸਿੰਘ ਪ੍ਰੋਫੈਸਰ ਪੰਜਾਬੀ ,ਪੰਜਾਬ ਯੂਨੀਵਰਸਿਟੀ , ਡਾ. ਸ਼ਿੰਦਰਪਾਲ ਸਿੰਘ, ਡਾ. ਗੁਲਜ਼ਾਰ ਪੰਧੇਰ, ਡਾ. ਸਰਬਜੀਤ ਕੌਰ ਸੋਹਲ ਪ੍ਰਧਾਨ ਪੰਜਾਬ ਸਾਹਿੱਤ ਅਕਾਡਮੀ ਚੰਡੀਗੜ੍ਹ, ਪ੍ਰੋ. ਸੁਰਜੀਤ ਜੱਜ,ਲੋਕ ਮੰਚ ਪੰਜਾਬ ਦੇ ਪ੍ਰਧਾਨ ਸੁਰਿੰਦਰ ਸਿੰਘ ਸੁੱਨੜ, ਪਰਵਾਸੀ ਕਵੀ ਰਵਿੰਦਰ ਸਹਿਰਾਅ ਅਮਰੀਕਾ, ਡਾ. ਸਵੈਰਾਜ ਸੰਧੂ, ਡਾ. ਨਿਰਮਲ ਸਿੰਘ ਬਾਸੀ, ਦਰਸ਼ਨ ਸਿੰਘ ਮੱਕੜ ਸਾਬਕਾ ਨਿਊਜ ਐਡੀਟਰ ਅਜੀਤ, ਜਗਦੀਸ਼ਪਾਲ ਸਿੰਘ ਗਰੇਵਾਲ ਸਰਪੰਚ ਪਿੰਡ ਦਾਦ,ਕੇਂਦਰੀ ਪੰਜਾਬੀ ਲੇਖਕ ਸਭਾ ਦੇ  ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਜਗਤਾਰ ਸੇਖਾ,ਫਿਲਮਸਾਜ਼ ਇੰਦਰਜੀਤ ਦੇਵਗੁਣ,ਸੰਜੀਵਨ ਸਿੰਘ ਪ੍ਰਧਾਨ ਇਪਟਾ ਪੰਜਾਬ, ਰੰਜੀਵਨ ਸਿੰਘ ਐਡਵੋਕੇਟ, ਡਾ. ਦੀਪਕ ਮਨਮੋਹਨ ਸਿੰਘ, ਬਲਕਾਰ ਸਿੰਘ, ਕਮਲ ਦੋਸਾਂਝ ਸੰਪਾਦਕ ਤ੍ਰੈਮਾਸਿਕ ਹੁਣ, ਪੰਜਾਬੀ ਕਵੀ ਹਰਵਿੰਦਰ ਗੁਲਾਬਾਸੀ, ਗੁਰਭੇਜ ਸਿੰਘ ਗੋਰਾਇਆ ਅਤੇ ਹੋਰ ਸਾਹਿਤਕਾਰ ਸ਼ਾਮਿਲ ਸਨ।
ਇਸ ਮੌਕੇ ਪ੍ਰੋ ਗੁਰਭਜਨ ਗਿੱਲ ਨੇ ਕਿਹਾ ਕਿ ਨਾਮਧਾਰੀ ਦਰਬਾਰ ਨੂੰ ਪੰਜਾਬੀ ਭਾਸ਼ਾ ਨੂੰ ਬਚਾਉਣ ਲਈ ਭਰਪੂਰ ਯਤਨ ਕਰਨੇ ਚਾਹੀਦੇ ਹਨ ਕਿਉਂਕਿ ਸਤਿਗੁਰੂ ਰਾਮ ਸਿੰਘ ਜੀ ਨੇ ਆਪਣੇ ਹੁਕਮਨਾਮੇ ਵਿੱਚ ਗੁਰਮੁਖੀ ਅੱਖਰ ਪੜ੍ਹਨੇ ਤੇ ਪੜਾਵਣੇ ਤੇ ਪੰਜਾਬੀ ਦੀ ਪੜ੍ਹਾਈ ਉਤੇ ਜ਼ੋਰ ਦਿੱਤਾ ਸੀ।
ਡਾ. ਸੁਖਦੇਵ ਸਿੰਘ ਤੇ ਡਾ. ਸਰਬਜੀਤ ਸਿੰਘ ਨੇ ਵੀ ਪੰਜਾਬੀ ਭਾਸ਼ਾ ਵਿਕਾਸ ਲਈ ਇਸ ਮੌਕੇ ਨਿੱਗਰ ਸੁਝਾਅ ਦਿੱਤੇ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!