ਪੰਜਾਬ

ਬਾਜਵਾ ਪੱਤੀ ਗੁਰਦੁਆਰੇ ਵਿਖੇ ਅੱਗ ਲੱਗਣ ਦੀ ਘਟਨਾ ਦੇ ਮਾਮਲੇ ’ਚ ਜਾਂਚ ਕਮੇਟੀ ਕਾਇਮ: ਡਿਪਟੀ ਕਮਿਸ਼ਨਰ

ਬਾਜਵਾ ਪੱਤੀ ਗੁਰਦੁਆਰੇ ਵਿਖੇ ਅੱਗ ਲੱਗਣ ਦੀ ਘਟਨਾ ਦੇ ਮਾਮਲੇ ’ਚ ਜਾਂਚ ਕਮੇਟੀ ਕਾਇਮ: ਡਿਪਟੀ ਕਮਿਸ਼ਨਰ

*ਐਸਡੀਐਮ ਵਰਜੀਤ ਵਾਲੀਆ ਦੀ ਅਗਵਾਈ ’ਚ ਕਮੇਟੀ ਕਾਰਨਾਂ ਦੀ ਕਰੇਗੀ ਜਾਂਚ

 

ਬਰਨਾਲਾ, 24 ਫਰਵਰੀ

ਸ਼ਹਿਰ ਦੇ ਬਾਜਵਾ ਪੱਤੀ ਇਲਾਕੇ ਦੇ ਗੁਰਦੁਆਰਾ ਸਾਹਿਬ ਅੰਦਰ ਅੱਗ ਲੱਗਣ ਦੀ ਦੁਖਦਾਈ ਘਟਨਾ ਦੇ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਸ੍ਰੀ ਫੂਲਕਾ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਬਾਰੇ ਪਤਾ ਲੱਗਣ ’ਤੇ ਫੌਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵੱਲੋਂ ਘਟਨਾ ਦੇ ਕਾਰਨਾਂ ਦਾ ਪਤਾ ਲਾਇਆ ਜਾਵੇਗਾ। ਇਹ ਕਮੇਟੀ ਐਸਡੀਐਮ ਵਰਜੀਤ ਵਾਲੀਆ ਦੀ ਅਗਵਾਈ ਹੇਠ ਬਣਾਈ ਗਈ ਹੈ, ਜਿਸ ਵਿੱਚ ਡੀਐਸਪੀ ਬਰਨਾਲਾ, ਗੁਰਦੁਆਰਾ ਪ੍ਰਬੰਧਕ, ਫਾਇਰ ਅਫਸਰ ਤੇ ਐਕਸੀਅਨ ਪੀਐਸਪੀਸੀਐਲ ਬਰਨਾਲਾ ਨੂੰ ਸ਼ਾਮਲ ਕੀਤਾ ਗਿਆ ਹੈ, ਜੋ ਜਾਂਚ ਮਗਰੋਂ ਰਿਪੋਰਟ ਸੌਂਪਣਗੇ।

ਉਨਾਂ ਆਖਿਆ ਕਿ ਕਿਸੇ ਵੀ ਧਾਰਮਿਕ ਸਥਾਨ ’ਤੇ ਅਜਿਹੀ ਮੰਦਭਾਗੀ ਘਟਨਾ ਨਾ ਵਾਪਰੇ, ਇਸ ਵਾਸਤੇ ਲੋੜੀਂਦੇ ਇਹਤਿਆਤਾਂ ਅਤੇ ਹੋਰ ਪੁਖਤਾ ਪ੍ਰਬੰਧਾਂ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!