ਪੰਜਾਬ
SYLਮੁੱਦਾ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਤੇ ਪੰਜਾਬ ਦੇ CM ਭਗਵੰਤ ਮਾਨ 14 ਅਕਤੂਬਰ ਨੂੰ ਮਸਲੇ ਦੇ ਹੱਲ ਲਈ ਕਰਨਗੇ ਚਰਚਾ
ਸੁਪਰੀਮ ਕੋਰਟ ਵਲੋਂ SYL ਦੇ ਮੁੱਦੇ ਤੇ ਪੰਜਾਬ ਤੇ ਹਰਿਆਣਾ ਨੂੰ ਹੱਲ ਕੱਢਣ ਲਈ 4 ਮਹੀਨੇ ਦਾ ਸਮਾਂ ਦਿੱਤਾ ਹੋਇਆ ਹੈ। ਸੁਪਰੀਮ ਕੋਰਟ ਵਲੋਂ ਸਾਫ ਕਰ ਦਿੱਤਾ ਗਿਆ ਹੈ ਕਿ ਅਗਰ ਦੋਵੇਂ ਰਾਜਾਂ ਵਿੱਚ ਮਸਲੇ ਦਾ ਹੱਲ ਨਹੀਂ ਨਿਕਲੇਗਾ ਤਾਂ ਸੁਪਰੀਮ ਕੋਰਟ ਜਨਵਰੀ 23 ਦੌਰਾਨ ਹੋਣ ਵਾਲੀ ਸੁਣਵਾਈ ਵਿੱਚ ਆਪਣਾ ਫੈਸਲਾ ਸੁਣਾ ਦਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੇ ਵਿਚਕਾਰ ਐਸ ਵਾਈ ਐਲ ਦੇ ਮੁੱਦੇ ਤੇ ਅਕਤੂਬਰ ਦੇ ਪਹਿਲੇ ਹਫਤੇ ਮੀਟਿੰਗ ਹੋਣੀ ਸੀ।ਜੋ ਕਿ ਹੁਣ 14 ਅਕਤੂਬਰ ਨੂੰ ਹੋਣ ਜਾ ਰਹੀ ਹੈ। ਹਰਿਆਣਾ ਵਲੋਂ ਪੰਜਾਬ ਤੋਂ ਪਾਣੀ ਮੰਗਿਆ ਜਾ ਰਿਹਾ ਹੈ ਅਤੇ ਐਸ ਵਾਈ ਐਲ ਦੇ ਨਿਰਮਾਣ ਦੀ ਮੰਗ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਦਾ ਕਹਿਣਾ ਹੈ ਪੰਜਾਬ ਕੋਲ ਕਿਸੇ ਰਾਜ ਨੂੰ ਪਾਣੀ ਦੇਣ ਲਈ ਵਾਧੂ ਪਾਣੀ ਨਹੀਂ ਹੈ। ਦੋਵੇਂ ਰਾਜ ਅਪਣੇ ਸਟੈਂਡ ਤੇ ਕਾਇਮ ਹਨ। ਇਸ ਲਈ ਅਗਰ ਮਸਲੇ ਦਾ ਹੱਲ ਨਹੀਂ ਨਿਕਲਦਾ ਤਾਂ ਸੁਪਰੀਮ ਕੋਰਟ ਇਸ ਮਾਮਲੇ ਵਿੱਚ ਆਪਣਾ ਫੈਸਲਾ ਸੁਣਾ ਦਵੇਗੀ।