*ਸਟਰੀਟ ਲਾਈਟ ਘੁਟਾਲਾ: ਕੈਪਟਨ ਸੰਦੀਪ ਸੰਧੂ ‘ਤੇ ਪਈ ਵਕੀਲਾਂ ਦੀ ਹੜਤਾਲ ਭਾਰੀ , ਹਾਈਕੋਰਟ ਤੋਂ ਨਹੀਂ ਮਿਲੀ ਰਾਹਤ*
ਸਟਰੀਟ ਲਾਈਟ ਘੋਟਾਲੇ ਵਿੱਚ ਫਸੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ ਰਹਿ ਚੁੱਕੇ ਕੈਪਟਨ ਸੰਦੀਪ ਸੰਧੂ ਤੇ ਅੱਜ ਹਾਈ ਕੋਰਟ ਵਿੱਚ ਵਕੀਲਾਂ ਦੀ ਹੜਤਾਲ ਭਾਰੀ ਪੈ ਗਈ ਹੈ ।
ਸਟਰੀਟ ਲਾਈਟ ਘੁਟਾਲੇ ‘ਚ ਫਸੇ ਸੰਦੀਪ ਸੰਧੂ ਨੇ ਇਸ ਮਾਮਲੇ ‘ਚ ਅਗਾਊਂ ਜ਼ਮਾਨਤ ਲਈ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਇਸ ਮਾਮਲੇ ਦੀ ਅੱਜ ਹਾਈ ਕੋਰਟ ਵਿੱਚ ਸੁਣਵਾਈ ਹੋਣੀ ਸੀ। ਪਰ ਅੱਜ ਹਾਈ ਕੋਰਟ ਵਿੱਚ ਵਕੀਲਾਂ ਦੀ ਹੜਤਾਲ ਕਾਰਨ ਹਾਈ ਕੋਰਟ ਨੇ ਹੁਣ ਇਸ ਪਟੀਸ਼ਨ ’ਤੇ ਸੁਣਵਾਈ 10 ਨਵੰਬਰ ਤੱਕ ਤੈਅ ਕਰ ਦਿੱਤਾ ਹੈ। ਇਹ ਤੈਅ ਹੈ ਕਿ ਉਦੋਂ ਤੱਕ ਕੈਪਟਨ ਸੰਧੂ ਲਈ ਕੋਈ ਰਾਹਤ ਨਹੀਂ ਹੈ।
ਇਸ ਮਾਮਲੇ ‘ਚ ਆਪਣੇ ਆਪ ਨੂੰ ਬੇਕਸੂਰ ਦੱਸਦੇ ਹੋਏ ਕੈਪਟਨ ਸੰਧੂ ਨੇ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਮੌਜੂਦਾ ਸਰਕਾਰ ਨੇ ਦੁਸ਼ਮਣੀ ਕਾਰਨ ਉਨ੍ਹਾਂ ‘ਤੇ ਇਹ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਲੁਧਿਆਣਾ ਦੀ ਅਦਾਲਤ ਵੱਲੋਂ ਕੈਪਟਨ ਸੰਧੂ ਦੀ ਅਗਾਊਂ ਜ਼ਮਾਨਤ ਰੱਦ ਕਰ ਦਿੱਤੀ ਗਈ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਜ਼ਮਾਨਤ ਦੀ ਮੰਗ ਕੀਤੀ ਹੈ।