ਪੰਜਾਬ

ਮਨਪ੍ਰੀਤ ਬਾਦਲ ਖਿਲਾਫ਼ ਲੁੱਕ ਆਊਟ ਸਰਕੂਲਰ ਜਾਰੀ, ਮਨਪ੍ਰੀਤ ਬਾਦਲ ਦੀ ਭਾਲ ਜਾਰੀ

ਵਿਜੀਲੈਂਸ ਵਲੋਂ ਮਨਪ੍ਰੀਤ ਬਾਦਲ ਖਿਲਾਫ ਮਾਮਲਾ ਦਰਜ ਕਰਨ ਤੋਂ ਬਾਅਦ ਮਨਪ੍ਰੀਤ ਬਾਦਲ ਖਿਲਾਫ਼ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਗਿਆ ਹੈ । ਸਾਰੇ ਏਅਰਪੋਰਟਾਂ ‘ਤੇ LOC ਜਾਰੀ ਕੀਤਾ ਗਿਆ ਹੈ । ਵਿਜੀਲੈਂਸ ਨੂੰ ਮਨਪ੍ਰੀਤ ਬਾਦਲ ਦੇ ਵਿਦੇਸ਼ ਜਾਣ ਦਾ ਸ਼ੱਕ ਹੈ ।ਵਿਜੀਲੈਂਸ ਵਲੋਂ ਪੜਤਾਲ ਦੌਰਾਨ ਪਾਇਆ ਗਿਆ ਕਿ ਮਨਪ੍ਰੀਤ ਸਿੰਘ ਬਾਦਲ ਨੇ ਸਾਲ 2018 ਤੋਂ 2021 ਤੱਕ ਵਿੱਤ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਆਪਣੇ ਸਿਆਸੀ ਦਬਾਅ ਅਤੇ ਪ੍ਰਭਾਵ ਸਦਕਾ ਮਾਡਲ ਟਾਊਨ ਫੇਜ਼-1 ਬਠਿੰਡਾ ਨੇੜੇ ਟੀ.ਵੀ. ਟਾਵਰ ਵਿਖੇ 1560 ਵਰਗ ਗਜ ਦੇ ਦੋ ਪਲਾਂਟ ਖਰੀਦੇ ਜਿਸ ਕਾਰਨ ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਵਿੱਤੀ ਨੁਕਸਾਨ ਹੋਇਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਨੰਬਰ 11/2022 ਦੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਸਾਬਕਾ ਵਿੱਤ ਮੰਤਰੀ ਨੇ ਆਪਣੇ ਪ੍ਰਭਾਵ ਦੀ ਵਰਤੋਂ ਕਰਦਿਆਂ ਬੀ.ਡੀ.ਏ. ਬਠਿੰਡਾ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਸਾਲ 2021 ਵਿੱਚ ਪਲਾਟਾਂ ਦੀ ਬੋਲੀ ਦੌਰਾਨ ਆਮ ਲੋਕਾਂ ਨੂੰ ਗੁੰਮਰਾਹ ਕਰਦਿਆਂ ਜਾਅਲੀ ਨਕਸ਼ੇ ਅਪਲੋਡ ਕਰਵਾਏ ਗਏ ਸਨ ਤਾਂ ਜੋ ਬੋਲੀ ਪ੍ਰਕਿਰਿਆ ਵਿੱਚ ਆਮ ਲੋਕਾਂ ਦੀ ਭਾਗੀਦਾਰੀ ਨੂੰ ਰੋਕਿਆ ਜਾ ਸਕੇ। ਇਸ ਤੋਂ ਇਲਾਵਾ ਅਪਲੋਡ ਕੀਤੇ ਨਕਸ਼ੇ ਵਿੱਚ ਪਲਾਟ ਨੰਬਰ 725-ਸੀ (560 ਵਰਗ ਗਜ਼) ਅਤੇ 726 (1000 ਵਰਗ ਗਜ਼) ਨੂੰ ਵੀ ਰਿਹਾਇਸ਼ੀ ਦੀ ਬਜਾਏ ਵਪਾਰਕ ਵਜੋਂ ਦਰਸਾਇਆ ਗਿਆ ਸੀ ਅਤੇ ਪਲਾਟਾਂ ਦੇ ਨੰਬਰ ਆਨਲਾਈਨ ਈ-ਆਕਸ਼ਨ ਪੋਰਟਲ ਤੇ ਪਾਏ ਨਕਸ਼ੇ ਵਿੱਚ ਨਹੀਂ ਦਿਖਾਏ ਗਏ ਸਨ। ਇਸ ਤੋਂ ਇਲਾਵਾ ਇੰਨਾਂ ਪਲਾਟਾਂ ਦੀ ਨਿਲਾਮੀ ਲਈ ਬਲਵਿੰਦਰ ਕੌਰ, ਪ੍ਰਸ਼ਾਸਨਿਕ ਅਧਿਕਾਰੀ, ਬੀ.ਡੀ.ਏ. ਬਠਿੰਡਾ ਦੇ ਡਿਜੀਟਲ ਹਸਤਾਖਰਾਂ ਦੀ ਵਰਤੋਂ ਉਨ੍ਹਾਂ ਦੀ ਇਜਾਜ਼ਤ ਤੋਂ ਬਿਨਾਂ ਕੀਤੀ ਗਈ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!