ਪੰਜਾਬ
ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਭਾਸ਼ਣ ਮੁਕਾਬਲੇ ’ਚੋਂ ਲਵਪ੍ਰੀਤ ਕੌਰ ਅੱਵਲ
ਦਲਜੀਤ ਕੌਰ ਭਵਾਨੀਗੜ੍ਹ
ਭਵਾਨੀਗੜ੍ਹ, 12 ਅਗਸਤ 2021: ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਹਾਈ ਸਮਾਰਟ ਸਕੂਲ ਬਲਿਆਲ ਦੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚੋਂ ਦਸਵੀਂ ਜਮਾਤ ਦੀ ਲਵਪ੍ਰੀਤ ਕੌਰ ਅੱਵਲ ਰਹੀ।
ਸਕੂਲ ਦੀ ਮੁੱਖ ਅਧਿਆਪਕਾ ਸ਼ੀਨੂੰ ਨੇ ਕਿਹਾ ਕਿ ਜ਼ਿਲ੍ਹਾ ਨੋਡਲ ਅਫਸਰ ਕਿਰਨ ਬਾਲਾ ਦੀ ਅਗਵਾਈ ਅਤੇ ਬਲਾਕ ਕੋਆਰਡੀਨੇਟਰ ਜਸਵੀਰ ਕੌਰ ਦੀ ਨਿਗਰਾਨੀ ਹੇਠ ਕਰਵਾਏ ਭਾਸ਼ਣ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਲਾਸਾਨੀ ਸ਼ਹਾਦਤ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ 9ਵੀਂ ਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।
ਉਨ੍ਹਾਂ ਦੱਸਿਆ ਕਿ ਭਾਸ਼ਣ ਮੁਕਾਬਲੇ ਵਿਚ ਪਹਿਲਾ ਸਥਾਨ ਦਸਵੀਂ ਜਮਾਤ ਦੀ ਲਵਪ੍ਰੀਤ ਕੌਰ, ਨੇ ਦੂਜਾ ਸਥਾਨ ਨੌਵੀਂ ਜਮਾਤ ਦੀ ਹੁਸ਼ਨਦੀਪ ਕੌਰ ਨੇ ਅਤੇ ਤੀਜਾ ਸਥਾਨ ਨੌਵੀਂ ਜਮਾਤ ਦੀ ਸੰਦੀਪ ਕੌਰ ਨੇ ਪ੍ਰਾਪਤ ਕੀਤਾ। ਇਸ ਮੌਕੇ ਨੋਡਲ ਅਤੇ ਗਤੀਵਿਧੀ ਇੰਚਾਰਜ ਪੰਜਾਬੀ ਅਧਿਆਪਕਾ ਜਸਵੀਰ ਕੌਰ ਨੇ ਵਿਦਿਆਰਥੀਆਂ ਨੂੰ ਵਿੱਦਿਅਕ ਮੁਕਾਬਲਿਆਂ ਦੀ ਮਹੱਤਤਾ ਦੱਸਦਿਆਂ ਵੱਧ ਤੋਂ ਵੱਧ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।