ਵਿਭਾਗੀ ਲਾਰਿਆ ਤੋ ਤੰਗ ਆਏ ਮਗਨਰੇਗਾ ਮੁਲਾਜ਼ਮਾਂ ਵੱਲੋਂ ਪੰਚਾਇਤ ਮੰਤਰੀ ਦੀ ਰਹਾਇਸ਼ ਦਾ ਕੀਤਾ ਜਾਵੇਗਾ ਘਿਰਾਉ
ਮੋਹਾਲੀ , 9 ਦਸੰਬਰ () : ਸਰਕਾਰ ਨੇ ਵੱਖ-ਵੱਖ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨਾਲ ਪਿਛਲੀਆਂ ਚੋਣਾਂ ਮੌਕੇ ਘਰ ਘਰ ਨੌਕਰੀਆਂ ਦੇਣ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਨੌਕਰੀ ਨਾ ਦੇ ਸਕਣ ਤੇ ਬੇਰੁਜ਼ਗਾਰੀ ਭੱਤਾ ਦੇਣ, ਨੌਜਵਾਨਾਂ ਨੂੰ ਸਮਾਰਟ ਫ਼ੋਨ ਦੇਣ ਦੇ ਝੂਠੇ ਵਾਅਦੇ ਜਾਂ ਪਿਛਲੇ ਪੰਜ ਸਾਲਾਂ ਦੌਰਾਨ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਜੋ ਵਾਅਦਾ ਕੀਤਾ ਸੀ, ਉਹ ਹੁਣ ਧੋਖੇ ਵਿੱਚ ਤਬਦੀਲ ਹੋ ਚੁੱਕਾ ਹੈ।ਅੱਜ ਪ੍ਰੈਸ ਬਿਆਨ ਜਾਰੀ ਕਰਦਿਆ ਅੱਜ ਸੂਬਾ ਪ੍ਰਧਾਨ ਵਰਿੰਦਰ ਸਿੰਘ,ਜਨਰਲ ਸਕੱਤਰ ਅਮ੍ਰਿਤਪਾਲ ਸਿੰਘ,ਸੀਨੀਅਰ ਮੀਤ ਪ੍ਰਧਾਨ ਰਣਧੀਰ ਸਿੰਘ,ਪ੍ਰੈਸ ਸਕੱਤਰ ਅਮਰੀਕ,ਵਿੱਤ ਸਕੱਤਰ ਮਨਸੇ ਖਾਂ,ਮੀਤ ਪ੍ਰਧਾਨ ਹਰਇੰਦਰਪਾਲ ਜ਼ੋਸਨ,ਸਲਾਹਕਾਰ ਜਗਤਾਰ ਸਿੰਘ ਬੱਬੂ,ਮੀਤ ਪ੍ਰਧਾਨ ਹਰਪਿੰਦਰ ਸਿੰਘ, ਸੰਜੀਵ ਕਾਕੜਾ ਨੇ ਕਹਿ ਕਿ ਪੰਜਾਬ ਸਰਕਰ ਵੱਲੋਂ 36000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਨਵਾਂ ਕਾਨੂੰਨ ਹੋਂਦ ਵਿੱਚ ਲਿਆਉਣ ਤੋਂ ਮਹੀਨਿਆਂ ਬਾਅਦ ਵੀ ਇਸਦੇ ਦਾਇਰੇ ਅੰਦਰ ਨਾ ਤਾਂ ਆਊਟਸੋ਼ਰਸਿੰਗ ਮੁਲਾਜ਼ਮਾਂ ਨੂੰ ਲਿਆ ਹੈ ਅਤੇ ਨਾ ਹੀ ਕਾਨੂੰਨ ਦੇ ਦਾਇਰੇ ਵਿੱਚ ਆਉਂਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਕੋਈ ਕਾਰਵਾਈ ਅਜੇ ਤੱਕ ਆਰੰਭੀ ਹੈ।ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਕਾਨੂੰਨ ਬਣਾ ਕੇ, ਖਜ਼ਾਨੇ ਦਾ ਕਰੋੜਾਂ ਰੁਪਏ ਮਸ਼ਹੂਰੀ `ਤੇ ਖਰਚ ਕੇ ਵੀ,ਅਜੇ ਤੱਕ ਇੱਕ ਵੀ ਮੁਲਾਜ਼ਮ ਰੈਗੂਲਰ ਨਹੀਂ ਕੀਤਾ ਗਿਆ।ਇਸ ਸਮੇਂ ਸਮੂਹ ਵਿਭਾਗਾਂ ਦੇ ਕੱਚੇ ਮੁਲਾਜ਼ਮ ਸੜਕਾਂ ਤੇ ਧਰਨੇ ਲਾ ਰਹੇ ਹਨ।ਸਰਕਾਰ ਨੇ ਕੱਚੇ ਮੁਲਾਜ਼ਮਾਂ ਦੇ ਮੁੱਦੇ ਤੇ ਪੂਰੀ ਤਰ੍ਹਾਂ ਚੁੱਪ ਵੱਟ ਲਈ ਹੈ, ਮੁਲਾਜ਼ਮ ਜੱਥੇਬੰਦੀਆਂ ਨੂੰ ਵਾਰ-ਵਾਰ ਮੀਟਿੰਗਾਂ ਦੇ ਕੇ ਸਰਕਾਰ ਮੀਟਿੰਗਾਂ ਕਰਨ ਤੋਂ ਭੱਜ ਰਹੀ ਹੈ।ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ ਨਰੇਗਾ ਤਹਿਤ ਸੇਵਾਵਾਂ ਨਿਭਾ ਰਹੇ ਨਰੇਗਾ ਮੁਲਾਜ਼ਮਾਂ ਨਾਲ ਵੀ ਪਿਛਲੇ ਹਫ਼ਤੇ ਪੈਨਲ ਮੀਟਿੰਗ ਤੋਂ ਮੰਤਰੀ ਅਤੇ ਵਿਭਾਗ ਭੱਜਿਆ ਹੈ।ਜ਼ਿਸ ਦੇ ਰੋਸ ਵੱਜੋ ਮਗਨਰੇਗਾ ਮੁਲਾਜ਼ਮਾਂ ਵੱਲੋਂ ਮਿਤੀ 11 ਤੇ 12 ਦਸਬੰਰ 2021 ਨੂੰ ਪੰਚਾਇਤ ਮੰਤਰੀ ਦੀ ਰਹਾਇਸ਼ ਅੱਗੇ ਦਿਨ-ਰਾਤ ਦਾ ਧਰਨਾ ਦਿੱਤਾ ਜਾਵੇਗਾ।ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਜਿਲ੍ਹਾ ਪੱਧਰੀ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ।ਇਸ ਧਰਨੇ ਵਿੱਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਇਸ ਧਰਨੇ ਨੂੰ ਪੂਰਨ ਸਮਰਥਨ ਰਹੇਗਾ।