ਮਹਿਲਾ ਕਾਂਗਰਸ ਪੰਜਾਬ ਦੀ ਜਨਰਲ ਸੈਕਟਰੀ ਰਿੰਕੀ ਨੈਬ ਵੱਲੋਂ ਮਹਿਲਾਵਾਂ ਨਾਲ ਮੀਟਿੰਗ
ਅੱਜ ਮਹਿਲਾ ਕਾਂਗਰਸ ਪੰਜਾਬ ਦੀ ਜਨਰਲ ਸੈਕਟਰੀ ਰਿੰਕੀ ਨੈਬ ਵੱਲੋਂ ਮਹਿਲਾਵਾਂ ਦੀ ਇਕ ਮੀਟਿੰਗ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਸੁਖਜਿੰਦਰ ਸਿੰਘ ਰੰਧਾਵਾ ਦੀ ਯੋਗ ਅਗਵਾਈ ਹੇਠ ਕਸਬਾ ਧਿਆਨਪੁਰ ਹੋਈ ਜਿਸ ਵਿਚ ਬਲਾਕ ਡੇਰਾ ਬਾਬਾ ਨਾਨਕ ਦੀਆਂ ਮਹਿਲਾਵਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ।
ਜਿਸ ਵਿਚ ਮੁੱਖ ਮੰਤਰੀ ਪੰਜਾਬ ਅਤੇ ਦਿਲੀ ਦੇ ਮੁੱਖ ਮੰਤਰੀ ਕੇਜਰੀਵਾਲ ਵੱਲੋਂ ਆਪਣੇ ਚੋਣ ਮੈਨੀਫੈਸਟੋ ਵਿਚ ਪੰਜਾਬ ਦੀਆਂ ਮਹਿਲਾਵਾਂਂ ਨੂੰ ਪ੍ਰਤੀ ਮਹੀਨਾ ਇਕ ਹਜਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ ਪਰ ਦੋ ਸਾਲ ਦੇ ਕਰੀਬ ਬੀਤ ਜਾਣ ਤੇ ਵੀ ਮਹਿਲਾਵਾਂ ਨੂੰ ਇਕ ਪੈਸੇ ਵੀ ਨਸੀਬ ਨਹੀਂ ਹੋਇਆ ।
ਮਹਿਲਾ ਕਾਂਗਰਸ ਜਨਰਲ ਸੈਕਟਰੀ ਮੈਡਮ ਰਿੰਕੀ ਨੈਬ ਨੇ ਕਿਹਾ ਕਿ ਉਹ ਵੱਡੀ ਗਿਣਤੀ ਵਿਚ ਮਹਿਲਾਵਾਂ ਨੂੰ ਨਾਲ ਲੈ ਕਿ ਭੰ ਸਰਕਾਰ ਦਾ ਭਾਂਡਾ 2024 ਦੀਆਂ ਲੋਕ ਸਭਾ ਚੋਣਾਂ ਘਰ ਘਰ ਜਾ ਕਿ ਭੰਨਣ ਗੀਆਂ ਅਤੇ ਸੁਖਜਿੰਦਰ ਸਿੰਘ ਰੰਧਾਵਾ ਦੀ ਯੋਗ ਅਗਵਾਈ ਹੇਠ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਦਿਨ ਰਾਤ ਇਕ ਕਰਨ ਗੀਆਂ ।
ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਕਾਂਗਰਸ ਵਲੋਂ ਪੂਰੀ ਤਿਆਰੀ ਕੀਤੀ ਗਈ ਹੈ ਅਤੇ ਲੋਕ ਸਭਾ ਚੋਣਾਂ ਜਿੱਤਣ ਲਈ ਮਹਿਲਾਵਾਂ ਪੂਰਾ ਜ਼ੋਰ ਲਗਾ ਦੇਣਗੀਆਂ । ਉਨ੍ਹਾਂ ਮਹਿਲਾਵਾਂ ਨੂੰ ਕਿਹਾ ਕਿ ਚੋਣਾਂ ਲਈ ਪੂਰਾ ਜ਼ੋਰ ਲਗਾ ਦੇਣ ।
ਪੱਤਰਕਾਰਾਂ ਨੂੰ ਇਹ ਜਾਣਕਾਰੀ ਸੁਖਜਿੰੰਦਰ ਸਿੰਘ ਰੰਧਾਵਾ ਦੇ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਦਿਤੀ।