ਪੰਜਾਬ

ਮਾਨਸਾ:ਰਿਲੇਸ਼ਨਸ਼ਿਪ ਅਤੇ ਆਡਿਟ ਅਫ਼ਸਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ 7 ਦਸੰਬਰ ਨੂੰ

ਰਿਲੇਸ਼ਨਸ਼ਿਪ ਅਤੇ ਆਡਿਟ ਅਫ਼ਸਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ 7 ਦਸੰਬਰ ਨੂੰ
ਮਾਨਸਾ, 6 ਦਸੰਬਰ:
ਪੰਜਾਬ ਸਰਕਾਰ ਦੁਆਰਾ ਹਾਈ ਐਂੱਡ ਜੋਬ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ 07 ਦਸੰਬਰ, 2021 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ ਫਿਉਜ਼ਨ ਮਾਈਕਰੋ ਫਾਈਨਾਂਸ ਕੰਪਨੀ ਵੱਲੋਂ 60 ਰਿਲੇਸ਼ਨਸ਼ਿਪ ਅਫ਼ਸਰ ਅਤੇ 10 ਆਡਿਟ ਅਫ਼ਸਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 12ਵੀਂ ਅਤੇ ਗ੍ਰੈਜੂਏਟ ਪਾਸ ਲੜਕਿਆਂ ਦੀ ਜਰੂਰਤ ਹੈ। ਉਮਰ ਸੀਮਾ 18 ਤੋਂ 30 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ਤੇ ਫਿੱਟ ਹੋਣੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਪ੍ਰਾਰਥੀ ਆਪਣੇ ਅਸਲ ਸਰਟੀਫਿਕੇਟਾਂ ਦੀਆਂ ਫੋਟੋਕਾਪੀਆ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ ( ਸੇਵਾ ਕੇਂਦਰ ਦੇ ਉਪਰ) 10:30 ਵਜੇ ਪਹੁੰਚਣ। ਅਸਾਮੀਆ ਦੀ ਗਿਣਤੀ 70 ਹੈ। ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 14 ਹਜ਼ਾਰ ਤੋਂ 22 ਹਜ਼ਾਰ ਦੇ ਕਰੀਬ ਦਿੱਤੀ ਜਾਵੇਗੀ। ਇੰਟਰਵਿਊ ਦਾ ਸਮਾਂ 10:30 ਤੋਂ 02:00 ਵਜੇ ਤੱਕ ਰੱਖਿਆ ਗਿਆ ਹੈ। ਹੋਰ ਵਧੇਰੇ ਜਾਣਕਾਰੀ ਲਈ ਮੋਬਾਇਲ ਨੰ. 95696-65274, 86309-65142, 94641-78030 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!