ਪੰਜਾਬ

ਸ੍ਰੀ ਚਮਕੌਰ ਸਾਹਿਬ, ਸੁਲਤਾਨਪੁਰ ਲੋਧੀ ਅਤੇ ਲੁਧਿਆਣਾ ਤੋਂ ਵੱਡੀ ਗਿਣਤੀ ਵਿੱਚ ਕੌਂਸਲਰ ਤੇ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਨਵੇਂ ਜੁੜੇ ਆਗੂਆਂ ਦਾ ਪਾਰਟੀ 'ਚ ਕੀਤਾ ਰਸਮੀ ਸਵਾਗਤ

ਮਾਨ ਸਰਕਾਰ ਦੇ ਲੋਕ ਭਲਾਈ ਕੰਮਾਂ ਅਤੇ ਪਾਰਟੀ ਦੀ ਇਮਾਨਦਾਰੀ ਦੀ ਨੀਤੀ ਤੋਂ ਪ੍ਰਭਾਵਿਤ ਹੋ ਕੇ ਲਗਾਤਾਰ ਆਗੂ ‘ਆਪ’ ਨਾਲ ਜੁੜ ਰਹੇ: ਜਰਨੈਲ ਸਿੰਘ

ਚੰਡੀਗੜ੍ਹ, ਫਰਵਰੀ 4

ਐੱਮ ਸੀ ਚੋਣਾਂ ਦੇ ਮੱਦੇਨਜ਼ਰ ਵੱਖ ਵੱਖ ਆਗੂਆਂ ਅਤੇ ਕੌਂਸਲਰਾਂ ਦਾ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਿਲ ਹੋਣ ਦਾ ਸਿਲਸਿਲਾ ਜਾਰੀ ਹੈ। ਸ਼ਨੀਵਾਰ ਨੂੰ ਚੰਡੀਗੜ੍ਹ ਪਾਰਟੀ ਦਫ਼ਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਸ੍ਰੀ ਚਮਕੌਰ ਸਾਹਿਬ, ਸੁਲਤਾਨਪੁਰ ਲੋਧੀ ਅਤੇ ਲੁਧਿਆਣਾ ਤੋਂ ਦਰਜਨ ਤੋਂ ਵੱਧ ਅਕਾਲੀ ਅਤੇ ਕਾਂਗਰਸੀ ਕੌਂਸਲਰਾਂ ਨੇ ‘ਆਪ’ ਦਾ ਪੱਲਾ ਫੜਿਆ।

ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਅਤੇ ਵਿਧਾਇਕ ਜਰਨੈਲ ਸਿੰਘ ਨੇ ਨਵੇਂ ਜੁੜੇ ਮੈਂਬਰਾਂ ਦਾ ਪਾਰਟੀ ਵਿਚ ਰਸਮੀ ਸਵਾਗਤ ਕੀਤਾ। ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕੀਤੀ ਅਤੇ ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਮਦਨ ਲਾਲ ਬੱਗਾ, ਹਰਦੀਪ ਮੁੰਡੀਆਂ, ਅਸ਼ੋਕ ਪਰਾਸ਼ਰ ਪੱਪੀ, ਗੁਰਪ੍ਰੀਤ ਗੋਗੀ, ਡਾ. ਚਰਨਜੀਤ ਸਿੰਘ ਚੰਨੀ, ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਅਤੇ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਮੌਜੂਦ ਰਹੇ।

ਸ਼ਾਮਿਲ ਕੌਂਸਲਰਾਂ ਵਿੱਚ ਚਮਕੌਰ ਸਾਹਿਬ ਤੋਂ ਪਰਮਜੀਤ ਕੌਰ, ਸੰਤੋਸ਼ ਕੁਮਾਰ, ਕਮਲੇਸ਼ ਰਾਣੀ, ਗੁਰਮੀਤ ਸਿੰਘ, ਭੁਪਿੰਦਰ ਸਿੰਘ, ਸੁਲਤਾਨਪੁਰ ਲੋਧੀ ਤੋਂ ਸੁਨੀਤਾ ਰਾਣੀ ਧੀਰ, ਰਾਜੀਵ ਧੀਰ, ਲੁਧਿਆਣਾ ਦੇ ਸਾਹਨੇਵਾਲ ਮਨਜਿੰਦਰ ਸਿੰਘ ਭੋਲਾ, ਸਨਦੀਪ ਸੋਨੀ, ਕੁਲਵਿੰਦਰ ਸਿੰਘ, ਨਿਰਭੈ ਸਿੰਘ, ਮੈਡੀਕਲ ਐਸੋਸੀਏਸ਼ਨ ਪ੍ਰਧਾਨ ਵਿਜੈ ਪੁਰੀ, ਕਾਂਗਰਸ ਤੋਂ ਲਾਲੀ ਹਾਰਾ, ਚੰਚਲ ਮਿਹਾਸ ਆਦਿ ਪ੍ਰਮੁੱਖ ਸਨ। ਲੁਧਿਆਣਾ ਤੋਂ ਤਿੰਨ ਵਾਰ ਕੌਂਸਲਰ ਰਾਜੂ ਥਾਪਰ, ਜੋ ਸ਼ਹੀਦ ਸੁਖਦੇਵ ਥਾਪਰ ਦੇ ਪਰਿਵਾਰ ਤੋਂ ਆਉਂਦੇ ਹਨ, ਵੀ ‘ਆਪ’ ਵਿੱਚ ਸ਼ਾਮਿਲ ਹੋਏ। ਨਾਲ ਹੀ ਕੌਂਸਲਰ ਬਲਜਿੰਦਰ ਸੰਧੂ ਤੇ ਗੁਰਪ੍ਰੀਤ ਸਿੰਘ ਬੇਦੀ, ਐਂਟੀ ਟੈਰੋਰਿਸਟ ਫਰੰਟ ਦੇ ਪੰਜਾਬ ਪ੍ਰਧਾਨ ਅਨਿਲ ਸ਼ਰਮਾ, ਕਾਂਗਰਸ ਤੋਂ ਅਹੁਦੇਦਾਰ ਚੰਨੀ ਗਿੱਲ ਅਤੇ ਮਨਪ੍ਰੀਤ ਸਿੰਘ ਬੰਟੀ ਵੀ ਆਮ ਆਦਮੀ ਪਾਰਟੀ ਨਾਲ ਜੁੜੇ।

ਇਸ ਮੌਕੇ ਬੋਲਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਮਾਨ ਸਰਕਾਰ ਸ਼ਲਾਘਾਯੋਗ ਕੰਮ ਕਰ ਰਹੀ ਹੈ। ‘ਆਪ’ ਸਰਕਾਰ ਦੇ ਕੰਮਾਂ, ਪਾਰਟੀ ਦੀ ਇਮਾਨਦਾਰੀ ਦੀ ਨੀਤੀ ਤੇ ਕੰਮ ਕਰਨ ਦੇ ਚੰਗੇ ਤਰੀਕੇ ਤੋਂ ਪ੍ਰਭਾਵਿਤ ਹੋ ਕੇ ਹੀ ਕੌਂਸਲਰ ਅਤੇ ਆਗੂ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਨਵੇਂ ਜੁੜੇ ਮੈਂਬਰਾਂ ਨੂੰ ਪਾਰਟੀ ਵਿੱਚ ਜੀ ਆਇਆਂ ਆਖਿਆ ਅਤੇ ਭਰੋਸਾ ਦਿੱਤਾ ਕਿ ਜਿਸ ਤਰ੍ਹਾਂ ਹੁਣ ਤੱਕ ਮਾਨ ਸਰਕਾਰ ਨੇ ਆਪਣੇ ਜ਼ਿਆਦਾਤਰ ਚੋਣ ਵਾਅਦੇ ਪੂਰੇ ਕੀਤੇ, ਉਸੇ ਤਰ੍ਹਾਂ ਅੱਗੇ ਵੀ ਸਰਕਾਰ ਬਾਕੀ ਗਾਰੰਟੀਆਂ ਪੂਰੀਆਂ ਕਰਨ ਦੇ ਨਾਲ ਨਾਲ ਉਸਤੋਂ ਵੀ ਜ਼ਿਆਦਾ ਕੰਮ ਕਰਕੇ ਦਿਖਾਏਗੀ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!