ਪੰਜਾਬ

ਮਾਤਾ ਤਿ੍ਰਪਤਾ ਮਹਿਲਾ ਯੋਜਨਾ ਮਹਿਲਾ ਸਸਕਤੀਕਰਨ ਲਈ ਲਾਹੇਵੰਦ ਸਿੱਧ ਹੋਵੇਗੀ: ਅਰੁਣਾ ਚੌਧਰੀ

ਲਗਭਗ 7,96,030 ਮਹਿਲਾ-ਮੁਖੀ ਪਰਿਵਾਰ ਲਾਭ ਲੈਣ ਯੋਗ ਹੋਣਗੇ

ਚੰਡੀਗੜ, 31 ਦਸੰਬਰਪੰਜਾਬ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਕਿਹਾ ਕਿ ਮਾਤਾ ਤਿ੍ਰਪਤਾ ਮਹਿਲਾ ਯੋਜਨਾ ਸੂਬੇ ਦੀਆਂ ਮਹਿਲਾਵਾਂ ਦੇ ਸਸਕਤੀਕਰਨ ਲਈ ਅਹਿਮ ਭੂਮਿਕਾ ਨਿਭਾਏਗੀ।ਮਾਤਾ ਤਿ੍ਰਪਤਾ ਮਹਿਲਾ ਯੋਜਨਾ ਨੂੰ ਲਾਗੂ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਚੌਧਰੀ ਨੇ ਕਿਹਾ ਕਿ ਪੰਜਾਬ ਕੈਬਨਿਟ ਨੇ ਸੂਬੇ ਵਿੱਚ ਮਹਿਲਾ-ਮੁਖੀ ਪਰਿਵਾਰਾਂ ਦੇ ਸਸਕਤੀਕਰਨ ਲਈ ਇਸ ਨੀਤੀ ਨੂੰ ਲਾਗੂ ਕਰਨ ਵਾਸਤੇ ਆਪਣੀ ਸਹਿਮਤੀ ਦੇ ਦਿੱਤੀ ਹੈ। ਜਨਗਣਨਾ 2011 ਅਨੁਸਾਰ ਲਗਭਗ 7,96,030 ਪਰਿਵਾਰਾਂ ਦੀਆਂ ਮੁਖੀ ਮਹਿਲਾਵਾਂ ਹਨ। ਇਸ ਨਵੀਂ ਨੀਤੀ ਦਾ ਉਦੇਸ਼ ਪੰਜਾਬ ਵਿਚ ਮਹਿਲਾ-ਮੁਖੀ ਪਰਿਵਾਰਾਂ (ਡਬਲਿਊ.ਐਚ.ਐਚ.) ਜਿੱਥੇ ਪਰਿਵਾਰ ਵਿੱਚ ਕਮਾਉਣ ਅਤੇ ਫੈਸਲੇ ਲੈਣ ਵਾਲੀ ਇਕੱਲੀ ਬਾਲਗ ਮਹਿਲਾ ਹੈ, ਦਾ ਸਸ਼ਕਤੀਕਰਨ ਕਰਨਾ ਹੈ। 

ਚੌਧਰੀ ਨੇ ਕਿਹਾ ਕਿ ਇਹ ਅਨੁਮਾਨ ਲਗਾਇਆ ਗਿਆ ਹੈ ਕਿ ਸਾਰੇ ਯੋਗ ਲਾਭਪਾਤਰੀਆਂ ਨੂੰ ਕਵਰ ਕਰਨ ਵਾਸਤੇ ਪ੍ਰਸਾਰ ਅਤੇ ਪਹੁੰਚ ਪ੍ਰੋਗਰਾਮਾਂ ਲਈ ਸਾਲਾਨਾ 177.1 ਕਰੋੜ ਰੁਪਏ ਖਰਚੇ ਜਾਣਗੇ। ਇਸ ਯੋਜਨਾ ਤਹਿਤ ਪਰਿਵਾਰ ਦਾ ਮੁਖੀ ਇੱਕ ਵਿਧਵਾ/ਇਕੱਲੀ ਰਹਿ ਰਹੀ ਮਹਿਲਾ/ਪਰਿਵਾਰ ਤੋਂ ਅਲੱਗ ਰਹਿ ਰਹੀ ਮਹਿਲਾ/ਤਲਾਕਸ਼ੁਦਾ ਔੌਰਤ/ਅਣਵਿਆਹੀ ਮਹਿਲਾ ਹੋਣੀ ਚਾਹੀਦੀ ਹੈ ਅਤੇ ਉਹ ਪਰਿਵਾਰ ਵਿੱਚ ਕਮਾਉਣ ਵਾਲੀ ਇਕੱਲੀ ਮੈਂਬਰ ਹੋਣੀ ਚਾਹੀਦੀ ਹੈ।ਇਸ ਮਹਿਲਾ ਪੱਖੀ ਪਹਿਲ ਦਾ ਮੁੱਖ ਉਦੇਸ਼ ਸੂਬੇ ਦੇ ਸਾਰੇ ਲੋੜਵੰਦ ਮਹਿਲਾ-ਮੁਖੀ ਪਰਿਵਾਰਾਂ ਤੱਕ ਪਹੁੰਚ ਕਰਨਾ ਹੈ ਤਾਂ ਜੋ ਇਨਾਂ ਪਰਿਵਾਰਾਂ ਨੂੰ ਸੇਵਾਵਾਂ/ਲਾਭ ਮੁਹੱਈਆ ਕਰਵਾਏ ਜਾ ਸਕਣ ਅਤੇ ਜ਼ਿੰਦਗੀ ਦੇ ਹਰੇਕ ਖੇਤਰ ਵਿੱਚ ਸਿਹਤ ਸੰਭਾਲ, ਸਿੱਖਿਆ, ਰੁਜ਼ਗਾਰ, ਸੁਰੱਖਿਆ ਅਤੇ ਮਾਣ ਸਨਮਾਨ ਦੇ ਸਬੰਧ ਵਿੱਚ ਉਨਾਂ ਦੇ ਅਧਿਕਾਰਾਂ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਸਕੀਮ ਉਨਾਂ ਪਹਿਲੂਆਂ ਅਤੇ ਜ਼ਰੂਰਤਾਂ ਨੂੰ ਕਵਰ ਕਰਨ ਲਈ ਨਵੀਂ ਪਹਿਲਕਦਮੀਆਂ ਅਤੇ ਪ੍ਰੋਗਰਾਮ ਵੀ ਸ਼ੁਰੂ ਕਰੇਗੀ ਜਿਨਾਂ ਨੂੰ ਹੁਣ ਤੱਕ ਕਿਸੇ ਵੀ ਮੌਜੂਦਾ ਕੇਂਦਰੀ/ਰਾਜ ਸਪਾਂਸਰ ਸਕੀਮ ਜਾਂ ਮਹਿਲਾਵਾਂ/ਲੜਕੀਆਂ ‘ਤੇ ਕੇਂਦਰਿਤ ਯੋਜਨਾ ਤਹਿਤ ਢੁੱਕਵੇਂ ਢੰਗ ਨਾਲ ਕਵਰ ਨਹੀਂ ਕੀਤਾ ਗਿਆ ਹੈ।    

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!