ਪੰਜਾਬ

ਸਕੂਲ਼ ਬਿਲਡਿੰਗ ਦੀ ਉਸਾਰੀ ਦੌਰਾਨ ਲੈਂਟਰ ਡਿੱਗਣ ਕਰਕੇ ਚਾਰ ਅਧਿਆਪਕ ਮਲਬੇ ਹੇਠ ਦੱਬੇ, ਇੱਕ ਅਧਿਆਪਕ ਦੀ ਮੌਤ

ਪੰਜਾਬ ਦੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਦੋਵਾਲ (ਜ਼ਿਲ੍ਹਾ ਲੁਧਿਆਣਾ) ਤੋਂ ਬਹੁਤ ਹੀ ਦੁਖਦਾਈ ਸੂਚਨਾ ਮਿਲੀ ਹੈ ਕਿ ਸਕੂਲ਼ ਬਿਲਡਿੰਗ ਦੀ ਉਸਾਰੀ ਦੌਰਾਨ ਲੈਂਟਰ ਡਿੱਗਣ ਕਰਕੇ ਚਾਰ ਅਧਿਆਪਕ ਮਲਬੇ ਹੇਠ ਦੱਬੇ ਗਏ ਜਿੰਨਾਂ ਵਿੱਚੋਂ ਇੱਕ ਅਧਿਆਪਕ ਦੀ ਮੌਤ ਹੋਣ ਬਾਰੇ ਪਤਾ ਲੱਗਿਆ ਹੈ।
ਸਿਖਿਆ ਮੰਤਰੀ ਨੇ ਕਿਹਾ ਕਿ ਮੈਂ ਸਿੱਖਿਆ ਵਿਭਾਗ ਦੇ ਸਾਰੇ ਅਫਸਰਾਂ ਅਤੇ ਜ਼ਿਲਾ ਪ੍ਰਸਾਸ਼ਨ ਲੁਧਿਆਣਾ ਨੂੰ ਤੁਰੰਤ ਹਰ ਸੰਭਵ ਸਹਾਇਤਾ ਪਹੁੰਚਾਉਣ ਬਾਰੇ ਕਹਿ ਦਿੱਤਾ ਹੈ। ਮੈਂ ਵਾਹਿਗੁਰੂ ਜੀ ਦੇ ਚਰਨਾਂ ਵਿੱਚ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਸਾਰੇ ਪਰਿਵਾਰ ਨੂੰ ਇਹ ਅਤੀ ਦੁਖਦਾਈ ਭਾਣਾ ਮੰਨਣ ਦੀ ਤਾਕਤ ਬਖਸ਼ਣ ਦੀ ਅਰਦਾਸ ਕਰਦਾ ਹਾਂ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!