ਪੰਜਾਬ

ਪੰਜਾਬ ਸਰਕਾਰ ਵਲੋਂ ਸਕੂਲਾਂ ਵਿਚ ਛੁੱਟੀਆਂ ਚ ਵਾਧਾ

ਸੂਬੇ ਦੇ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 10:00 ਵਜੇ ਤੋਂ 3:00 ਵਜੇ ਤੱਕ ਲੱਗਣਗੇ

ਪ੍ਰਾਇਮਰੀ ਸਕੂਲ ਪੰਜਵੀਂ ਕਲਾਸ ਤੱਕ 15 ਜਨਵਰੀ ਤੋਂ 21 ਜਨਵਰੀ 2024 ਤੱਕ  ਸਕੂਲਾਂ ਵਿਚ ਛੁੱਟੀਆਂ
ਪੰਜਾਬ ਸਰਕਾਰ ਵਲੋਂ ਸਕੂਲਾਂ ਵਿਚ ਛੁੱਟੀਆਂ ਚ ਵਾਧਾ ਕਰ ਦਿੱਤਾ ਹੈ । ਪੰਜਾਬ ਦੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਮੁੱਖ ਮੰਤਰੀ ਪੰਜਾਬ  ਭਗਵੰਤ ਸਿੰਘ ਮਾਨ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲ ਪੰਜਵੀਂ ਕਲਾਸ ਤੱਕ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਮਿਤੀ 15 ਜਨਵਰੀ ਤੋਂ 21 ਜਨਵਰੀ 2024 ਤੱਕ ਬੰਦ ਰਹਿਣਗੇ।
ਸੂਬੇ ਦੇ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਕੱਲ੍ਹ ਤੋਂ ਰੈਗੂਲਰ ਤੌਰ ਤੇ ਸਵੇਰੇ 10:00 ਵਜੇ ਤੋਂ 3:00 ਵਜੇ ਤੱਕ ਲੱਗਣਗੇ।
ਡਬਲ ਸ਼ਿਫ਼ਟ ਵਾਲੇ ਸਾਰੇ ਸਕੂਲਾਂ ਦਾ ਸਮਾਂ ਸਵੇਰੇ 9 :00 ਵਜੇ ਤੋਂ ਸ਼ਾਮ 4:00 ਵਜੇ ਤੱਕ ਰਹੇਗਾ। ਡਬਲ ਸ਼ਿਫ਼ਟ ਵਾਲਾ ਕੋਈ ਵੀ ਸਕੂਲ ਸ਼ਾਮ 4:00 ਵਜੇ ਤੋਂ ਬਾਅਦ ਨਹੀਂ ਖੁੱਲ੍ਹੇਗਾ।
ਇਹ ਹੁਕਮ ਤੁਰੰਤ ਪ੍ਰਭਾਵ ਤੋਂ 21 ਜਨਵਰੀ 2024 ਤੱਕ ਲਾਗੂ ਰਹਿਣਗੇ। ਦੱਸਣਯੋਗ ਹੈ ਪੰਜਾਬ ਅੰਦਰ ਕੜਾਕੇ ਦੀ ਠੰਡ ਪੈ ਰਹੀ ਹੈ ਜਿਸ ਦੇ ਚਲਦੇ ਭਗਵੰਤ ਮਾਨ ਸਰਕਾਰ ਨੇ ਇਹ ਵੱਡਾ ਫੈਸਲਾ ਲਿਆ ਇਸ ਦੇ ਨਾਲ ਹੀ ਸਰਕਾਰ ਨੇ ਸਕੂਲਾਂ ਦਾ ਸਮਾਂ ਵੀ ਤਬਦੀਲ ਕਰ ਦਿੱਤਾ ਹੈ ।ਠੰਡ ਦੇ ਚਲਦੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਵੀ 8 ਵੀ ਕਲਾਸ ਤਕ ਦੇ ਬੱਚਿਆ ਨੂੰ ਛੁੱਟੀਆਂ ਕੀਤੀਆਂ ਗਈਆਂ ਹਨ ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!