ਸੁਖਜਿੰਦਰ ਰੰਧਾਵਾ ਨੇ ਸੁਣੀਆਂ ਹਲਕਾ ਡੇਰਾ ਬਾਬਾ ਨਾਨਕ ਦੇ ਵਸਨੀਕਾਂ ਦੀਆਂ ਮੁਸਕਿਲਾਂ
ਅੱਜ ਪੰਜਾਬ ਦੇ ਸਾਬਕਾ ਦਾ ਉਪ ਮੁੱਖ ਮੰਤਰੀ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਗਰਸ ਅਤੇ ਵਿਧਾਇਕ ਡੇਰਾ ਬਾਬਾ ਨਾਨਕ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਗ੍ਰਹਿ ਨਿਵਾਸ ਧਾਰੋਵਾਲੀ ਜਿਲ੍ਹਾ ਗੁਰਦਾਸਪੁਰ ਵਿਖੇ ਹਲਕਾ ਵਸਨੀਕਾਂ ਦੀ ਮੁਸਕਲਾਂ ਸੁਣੀਆਂ । ਰੰਧਾਵਾ ਨੇ ਉਨ੍ਹਾਂ ਦੀਆਂ ਮੁਸ਼ਕਲ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਹੈ ।
ਇਸ ਤੋਂ ਬਾਅਦ ਰੰਧਾਵਾ ਨੇ ਹਲਕੇ ਦੇ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਦੁੱਖ ਸੁੱਖ ਸਾਂਝਾ ਕੀਤਾ । ਸੁਖਜਿੰਦਰ ਸਿੰਘ ਰੰਧਾਵਾ ਨੇ ਹਲਕਾ ਵਾਸੀਆਂ ਨੂੰ ਕਿਹਾ ਕਿ ਰੰਧਾਵਾ ਪਰਿਵਾਰ ਹਮੇਸਾਂ ਉਹਨਾਂ ਦੇ ਦੁੱਖ ਸੁੱਖ ਦਾ ਭਾਈਵਾਲ ਹੈ । ਰੰਧਾਵਾ ਨੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਨੂੰ ਹਮੇਸਾਂ ਆਪਣਾ ਪਰਿਵਾਰ ਸਮਝਦੇ ਹਨ ।
ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਆ ਰਹੀਆਂ ਲੋਕ ਸਭਾ ਚੋਣਾ ਲਈ ਕਾਂਗਰਸੀ ਵਰਕਰਾਂ ਨੂੰ ਥਾਪੜਾ ਦਿੱਤਾ ਤੇ ਹਲਕੇ ਵਿਚ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਕੰਮ ਕਰਨ ਨੂੰ ਕਿਹਾ ਹੈ । ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਲਈ ਦਿਨ ਰਾਤ ਇਕ ਕੀਤਾ ਜਾਵੇ ਤਾ ਕਿ ਕੇਂਦਰ ਚ ਕਾਂਗਰਸ ਦੀ ਸਰਕਾਰ ਬਣ ਜਾਵੇ । ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਤੋਂ ਸਭ ਦੁਖੀ ਹਨ ਅਤੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਨਾਲ ਖੜੀ ਹੈ ।
ਮੀਡੀਆ ਨੂੰ ਇਹ ਜਾਣਕਾਰੀ ਰੰਧਾਵਾ ਸਾਹਿਬ ਦੇ ਨਜਦੀਕੀ ਸਾਥੀ ਅਤੇ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਦਿਤੀ ਹੈ ।