ਪੰਜਾਬ

ਭਾਜਪਾ ਦੀ ਤਾਨਾਸ਼ਾਹੀ ਦੇਖ ਸ਼ਹੀਦਾਂ ਦੀਆਂ ਰੂਹਾਂ ਤੜਪ ਰਹੀਆਂ ਹੋਣਗਿਆਂ : ਭਗਵੰਤ ਮਾਨ

ਦੀ 2024 ਵਿੱਚ ਮੁੜ ਸੱਤਾ ਵਿੱਚ ਆਏ ਤਾਂ ਉਹ ਭਾਰਤ ਵਿੱਚ ਰੂਸ ਦਾ ਕਾਨੂੰਨ ਲਾਗੂ ਕਰਨਗੇ : ਮਾਨ

ਚੰਡੀਗੜ੍ਹ, 2 ਫਰਵਰੀ ਚੰਡੀਗੜ੍ਹ ਮੇਅਰ ਚੋਣਾਂ ‘ਚ ਧਾਂਦਲੀ ਦੇ ਖਿਲਾਫ ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ‘ਚ ਭਾਜਪਾ ਹੈੱਡਕੁਆਰਟਰ ਨੇੜੇ ਵੱਡਾ ਪ੍ਰਦਰਸ਼ਨ ਕੀਤਾ।   ਧਰਨੇ ਵਿੱਚ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਮੂਲੀਅਤ ਕੀਤੀ।  ਉਨ੍ਹਾਂ ਨਾਲ ਪੰਜਾਬ ਅਤੇ ਦਿੱਲੀ ਦੇ ਕਈ ਵਿਧਾਇਕ, ਸੰਸਦ ਮੈਂਬਰ ਅਤੇ ਮੰਤਰੀ ਵੀ ਮੌਜੂਦ ਸਨ।

ਬੈਲਟ ਪੇਪਰਾਂ ਨਾਲ ਜਾਣਬੁੱਝ ਕੇ ਛੇੜਛਾੜ ਕੀਤੀ

ਧਰਨੇ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ 30 ਜਨਵਰੀ ਨੂੰ ਪੂਰੇ ਦੇਸ਼ ਨੇ ਦੇਖਿਆ ਕਿ ਕਿਸ ਤਰ੍ਹਾਂ ਭਾਜਪਾ ਦੇ ਪ੍ਰੀਜ਼ਾਈਡਿੰਗ ਅਫ਼ਸਰ ਨੇ ਕੈਮਰਿਆਂ ਦੇ ਸਾਹਮਣੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਦੇ ਬੈਲਟ ਪੇਪਰਾਂ ਨਾਲ ਜਾਣਬੁੱਝ ਕੇ ਛੇੜਛਾੜ ਕੀਤੀ।

ਪਰ ਉੱਥੇ ਭਾਜਪਾ ਤੋਂ ਇਕ ਗਲਤੀ ਹੋ ਗਈ।  ਕੰਮ ਉਸ ਦੀ ਯੋਜਨਾ ਅਨੁਸਾਰ ਨਹੀਂ ਹੋਇਆ, ਨਹੀਂ ਤਾਂ ਉਹ ਵੀਡੀਓ ਰਿਕਾਰਡਿੰਗ ਬੰਦ ਕਰਵਾ ਦਿੰਦੇ।  ਇਹ ਪਹਿਲੀ ਵਾਰ ਨਹੀਂ ਹੈ ਜਦੋਂ ਉਸ ਨੇ ਅਜਿਹਾ ਕੀਤਾ ਹੈ।  ਉਹ ਹਰ ਛੋਟੀ-ਵੱਡੀ ਚੋਣ ਵਿੱਚ ਇਸ ਤਰ੍ਹਾਂ ਦੀ ਧਾਂਦਲੀ ਕਰਦੇ ਹਨ ਪਰ ਕੈਮਰਿਆਂ ਕਾਰਨ ਉਹ ਚੰਡੀਗੜ੍ਹ ਵਿੱਚ ਪਹਿਲੀ ਵਾਰ ਅਜਿਹਾ ਕਰਦੇ ਫੜੇ ਗਏ ਹਨ।

ਭਾਜਪਾ ਨੂੰ ਚੋਣਾਂ ਚੋਂ ਸਮੱਸਿਆ ਹੈ

ਮਾਨ ਨੇ ਕਿਹਾ ਕਿ ਭਾਜਪਾ ਨੂੰ ਚੋਣਾਂ ਚੋਂ ਸਮੱਸਿਆ ਹੈ।  ਭਾਜਪਾ ਆਗੂ ਚਾਹੁੰਦੇ ਹਨ ਕਿ ਦੇਸ਼ ਵਿੱਚ ਚੋਣਾਂ ਨਾ ਹੋਣ। ਜੇਕਰ ਉਨ੍ਹਾਂ ਦਾ ਬਸ ਚੱਲਿਆ ਤਾਂ ਉਹ ਦੇਸ਼ ਦੀ ਚੋਣ ਪ੍ਰਕਿਰਿਆ ਨੂੰ ਤਬਾਹ ਕਰ ਦੇਣਗੇ।

ਉਨ੍ਹਾਂ ਕਿਹਾ ਕਿ ਜੇਕਰ ਨਰਿੰਦਰ ਮੋਦੀ 2024 ਵਿੱਚ ਮੁੜ ਸੱਤਾ ਵਿੱਚ ਆਉਂਦੇ ਹਨ ਤਾਂ ਉਹ ਭਾਰਤ ਵਿੱਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਕਾਨੂੰਨ ਨੂੰ ਲਾਗੂ ਕਰਨਗੇ।  ਇਸ ਤੋਂ ਬਾਅਦ ਦੇਸ਼ ਵਿੱਚ ਚੋਣਾਂ ਨਹੀਂ ਹੋਣਗੀਆਂ।

ਸੰਸਦ ‘ਚ ਬਿੱਲਾਂ ‘ਤੇ ਚਰਚਾ ਕਰਨ ਤੋਂ ਕਤਰਾਉਂਦੇ ਹਨ

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਉਨਾਂ ਨੇ ਚੰਡੀਗੜ੍ਹ ਵਿੱਚ ਕੀਤਾ, ਉਸੇ ਤਰ੍ਹਾਂ ਉਹ ਲੋਕ ਸਭਾ ਅਤੇ ਰਾਜ ਸਭਾ ਵਿੱਚ ਬਿੱਲ ਪਾਸ ਕਰਵਾਉਂਦੇ ਹਨ।  ਉਹ ਸੰਸਦ ‘ਚ ਬਿੱਲਾਂ ‘ਤੇ ਚਰਚਾ ਕਰਨ ਤੋਂ ਕਤਰਾਉਂਦੇ ਹਨ।

ਉਹ ਬਿਨਾਂ ਕਿਸੇ ਚਰਚਾ ਜਾਂ ਸਲਾਹ-ਮਸ਼ਵਰੇ ਦੇ ਸਾਰੇ ਬਿੱਲਾਂ ਨੂੰ ਪਾਰਲੀਮੈਂਟ ਵਿੱਚ ਪਾਸ ਕਰਵਾਉਣ ਦੀ ਕੋਸ਼ਿਸ਼ ਕਰਦੇ ਹਨ।

ਮਾਨ ਨੇ ਕਿਹਾ ਕਿ ਮੈਂ ਸੂਰਬੀਰਾਂ ਅਤੇ ਸ਼ਹੀਦਾਂ ਦੀ ਧਰਤੀ ਪੰਜਾਬ ਤੋਂ ਹਾਂ।  ਪੰਜਾਬ ਨੇ ਦੇਸ਼ ਲਈ ਸਭ ਤੋਂ ਵੱਡੀਆਂ ਲੜਾਈਆਂ ਲੜੀਆਂ ਹਨ।  ਦੇਸ਼ ਦੀ ਆਜ਼ਾਦੀ ਲਈ 90 ਫੀਸਦੀ ਕੁਰਬਾਨੀਆਂ ਪੰਜਾਬੀਆਂ ਦੀਆਂ ਹਨ।

ਅੱਜ ਵੀ ਬਹੁਤੇ ਪੰਜਾਬ ਬਾਰਡਰ ‘ਤੇ ਖੜ੍ਹੇ ਹਨ

ਅੱਜ ਵੀ ਬਹੁਤੇ ਪੰਜਾਬ ਬਾਰਡਰ ‘ਤੇ ਖੜ੍ਹੇ ਹਨ।  ਦੁਸ਼ਮਣ ਦੀਆਂ ਗੋਲੀਆਂ ਦਾ ਸਭ ਤੋਂ ਪਹਿਲਾਂ ਸਾਹਮਣਾ ਪੰਜਾਬੀਆਂ ਨੇ ਕੀਤਾ ਹੈ।  ਪਰ ਅੱਜ ਸਾਡੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਰੂਹਾਂ ਭਾਜਪਾ ਦੀ ਤਾਨਾਸ਼ਾਹੀ ਅਤੇ ਧੱਕੇਸ਼ਾਹੀ ਨੂੰ ਦੇਖ ਕੇ ਤਰਸ ਰਹੀਆਂ ਹੋਣਗਿਆਂ। ਇਹ ਲੋਕ ਆਪਣੀ ਕੁਰਬਾਨੀ ਵਿਅਰਥ ਕਰਨ ਵਿੱਚ ਲੱਗੇ ਹੋਏ ਹਨ।

ਪਰ ਅਸੀਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਅਜਾਈਂ ਨਹੀਂ ਜਾਣ ਦੇਵਾਂਗੇ।  ਅਸੀਂ ਦੇਸ਼ ਦੇ ਲੋਕਤੰਤਰ ‘ਤੇ ਹਮਲਾ ਕਰਨ ਵਾਲਿਆਂ ਵਿਰੁੱਧ ਪੂਰੀ ਤਾਕਤ ਨਾਲ ਲੜਾਂਗੇ।

ਉਨ੍ਹਾਂ ਕਿਹਾ ਕਿ ਅਸੀਂ ਚੰਡੀਗੜ੍ਹ ਮੇਅਰ ਦੀ ਚੋਣ ਦਾ ਮਾਮਲਾ ਸੁਪਰੀਮ ਕੋਰਟ ਵਿੱਚ ਲੈ ਗਏ ਹਾਂ।  ਜਲਦੀ ਹੀ ਚੰਡੀਗੜ੍ਹ ਦੇ ਮੇਅਰ ਦੀ ਚੋਣ ਰੱਦ ਹੋ ਜਾਵੇਗੀ ਅਤੇ ਅਸੀਂ ਆਪਣਾ ਮੇਅਰ ਬਣਾਵਾਂਗੇ।

 ਭਾਜਪਾ ਦੇ ਪਾਪ ਦਾ ਘੜਾ ਹੁਣ ਭਰ ਗਿਆ ਹੈ- ਕੇਜਰੀਵਾਲ

‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਭਾਜਪਾ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਪਾਰਟੀ ਇਕ ਛੋਟੇ ਜਿਹੇ ਮੇਅਰ ਦੀ ਚੋਣ ‘ਚ ਵੋਟਾਂ ਚੋਰੀ ਕਰਦੇ ਹੋਏ ਰੰਗੇ ਹੱਥੀ ਫੜੀ ਗਈ ਹੈ।  ਇਹ ਚੋਣ ਦਰਸਾਉਂਦੀ ਹੈ ਕਿ ਉਨ੍ਹਾਂ ਦੇ ਪਾਪ ਦਾ ਘੜਾ ਭਰ ਗਿਆ ਹੈ। ਉਨ੍ਹਾਂ ਨੇ ਗੀਤਾ ਦੀ ਇਕ ਸ਼ਲੋਕ ਸੁਣਾਇਆ ਅਤੇ ਕਿਹਾ ਕਿ ਜਦੋਂ ਪਾਪ ਦਾ ਘੜਾ ਭਰ ਜਾਂਦਾ ਹੈ ਤਾਂ ਉਪਰ ਵਾਲਾ ਆਪਣੇ ਝਾੜੂ ਨੂੰ ਸਾਫ਼ ਕਰਨ ਲਈ ਵਰਤਦਾ ਹੈ।

ਉਨ੍ਹਾਂ ਕਿਹਾ ਕਿ ਅਕਸਰ ਦੋਸ਼ ਲਾਏ ਜਾਂਦੇ ਹਨ ਕਿ ਭਾਜਪਾ ਧਾਂਦਲੀ ਕਰਕੇ ਚੋਣਾਂ ਜਿੱਤਦੀ ਹੈ ਪਰ ਅੱਜ ਤੱਕ ਇਸ ਦਾ ਕੋਈ ਸਬੂਤ ਨਹੀਂ ਮਿਲਿਆ।  ਪਰ ਚੰਡੀਗੜ੍ਹ ਮੇਅਰ ਚੋਣਾਂ ਵਿੱਚ ਉਨ੍ਹਾਂ ਨੇ ਖੁਦ ਇਹ ਸਾਬਤ ਕਰ ਦਿੱਤਾ।  ਇਸ ਤੋਂ ਪਤਾ ਲੱਗਦਾ ਹੈ ਕਿ ਹੁਣ ਭਾਜਪਾ ਦੇ ਪਾਪਾਂ ਦਾ ਘੜਾ ਭਰ ਗਿਆ ਹੈ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!