ਪੰਜਾਬ
*ਮੋਹਾਲੀ ਕੋਰਟ ਨੇ ਤੇਜਿੰਦਰ ਬੱਗਾ ਖਿਲ਼ਾਫ ਜਾਰੀ ਕੀਤੇ ਗਿਰਫਤਾਰੀ ਵਰੰਟ*
ਤਜਿੰਦਰ ਬੱਗਾ ਮਾਮਲੇ ‘ਚ ਘਟਨਾਕ੍ਰਮ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ, ਜਦਕਿ ਹੁਣ ਮੋਹਾਲੀ ਦੀ ਅਦਾਲਤ ਨੇ ਬੱਗਾ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕਰਕੇ ਉਸ ਨੂੰ ਗ੍ਰਿਫਤਾਰ ਕਰਕੇ ਅਦਾਲਤ ‘ਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਪੁਲਿਸ ਨੇ ਬੱਗਾ ਨੂੰ ਉਨ੍ਹਾਂ ਦੇ ਘਰੋਂ ਗ੍ਰਿਫ਼ਤਾਰ ਕਰ ਲਿਆ ਸੀ, ਜਿਸ ਤੋਂ ਬਾਅਦ ਦਿੱਲੀ ਅਤੇ ਹਰਿਆਣਾ ਪੁਲਿਸ ਅਤੇ ਪੰਜਾਬ ਪੁਲਿਸ ਆਹਮੋ-ਸਾਹਮਣੇ ਹੋ ਗਈ ਸੀ। ਇਸ ਤੋਂ ਬਾਅਦ ਦਿੱਲੀ ਪੁਲਿਸ ਬੱਗਾ ਨੂੰ ਵਾਪਸ ਲੈ ਗਈ ਸੀ ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ਦੇ ਖਿਲਾਫ ਅਗਵਾ ਦਾ ਮਾਮਲਾ ਵੀ ਦਰਜ ਕਰ ਲਿਆ ਸੀ