ਪੰਜਾਬ

ਮੋਹਿੰਦਰ ਭਗਤ ਨੇ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਵਿਧਾਇਕ ਵਜੋਂ ਹਲਫ਼ ਲਿਆ


ਚੰਡੀਗੜ੍ਹ, 17 ਜੁਲਾਈ:
ਪੰਜਾਬ ਵਿਧਾਨ ਸਭਾ ਦੇ ਸਪੀਕਰ  ਕੁਲਤਾਰ ਸਿੰਘ ਸੰਧਵਾਂ ਨੇ ਅੱਜ ਜਲੰਧਰ (ਪੱਛਮੀ) ਵਿਧਾਨ ਹਲਕਾ ਤੋਂ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਮੋਹਿੰਦਰ ਭਗਤ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਅਹੁਦਾ ਤੇ ਭੇਦ ਗੁਪਤ ਰੱਖਣ ਦਾ ਹਲਫ਼ ਦਿਵਾਇਆ।

ਇਹ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਮਾਨ ਨੇ  ਮੋਹਿੰਦਰ ਭਗਤ ਨੂੰ ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ 37,325 ਵੋਟਾਂ ਦੇ ਵੱਡੇ ਫਰਕ ਨਾਲ ਜਿੱਤਣ ਦੀ ਵਧਾਈ ਦਿੱਤੀ।

ਨਵੇਂ ਚੁਣੇ ਵਿਧਾਇਕ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਪਤਵੰਤੇ ਵੀ ਹਾਜ਼ਰ ਸਨ।

ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ  ਜੈ ਕ੍ਰਿਸ਼ਨ ਸਿੰਘ ਰੋੜੀ, ਵਿਧਾਇਕ ਕੁਲਵੰਤ ਸਿੰਘ ਪੰਡੋਰੀ,  ਨਰਿੰਦਰ ਪਾਲ ਸਿੰਘ ਸਵਨਾ,  ਕੁਲਵੰਤ ਸਿੰਘ ਬਾਜੀਗਰ, ਕਰਮਬੀਰ ਸਿੰਘ ਘੁੰਮਣ, ਅਜੀਤ ਪਾਲ ਸਿੰਘ ਕੋਹਲੀ,  ਵਿਜੇ ਸਿੰਗਲਾ, ਬਰਿੰਦਰ ਗੋਇਲ,  ਗੁਰਪ੍ਰੀਤ ਸਿੰਘ ਗੋਗੀ ਤੋਂ ਇਲਾਵਾ ਪੰਜਾਬ ਸਰਕਾਰ ਅਤੇ ਪੰਜਾਬ ਵਿਧਾਨ ਸਭਾ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!