ਪੰਜਾਬ

*ਨਗਰ ਨਿਗਮ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਕਾਂਗਰਸ ਨੂੰ ਦਿੱਤਾ ਵੱਡਾ ਝਟਕਾ*

*ਪੰਜਾਬ ਦੀਆਂ ਪੰਜ ਨਗਰ ਕੌਂਸਲਾਂ ਦੇ ਦੋ ਦਰਜਨ ਤੋਂ ਵੱਧ ਕਾਂਗਰਸੀ ਕੌਂਸਲਰ ‘ਆਪ’ ਵਿੱਚ ਸ਼ਾਮਲ*

 

ਭੋਗਪੁਰ ਨਗਰ ਕੌਂਸਲ ਦੇ ਪ੍ਰਧਾਨ ਸਮੇਤ ਅੱਧਾ ਦਰਜਨ ਕੌਂਸਲਰ ‘ਆਪ’ ‘ਚ ਹੋਏ ਸ਼ਾਮਲ

‘ਆਪ’ ਪੰਜਾਬ ਇੰਚਾਰਜ ਜਰਨੈਲ ਸਿੰਘ ਅਤੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕੌਂਸਲਰਾਂ ਨੂੰ ਕਰਵਾਇਆ ਪਾਰਟੀ ‘ਚ ਸ਼ਾਮਲ

ਚੰਡੀਗੜ੍ਹ, 19 ਅਕਤੂਬਰ

ਨਗਰ ਨਿਗਮ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ। ਬੁੱਧਵਾਰ ਨੂੰ ਪੰਜਾਬ ਦੀਆਂ ਪੰਜ ਨਗਰ ਕੌਂਸਲਾਂ ਦੇ ਦੋ ਦਰਜਨ ਤੋਂ ਵੱਧ ਕਾਂਗਰਸੀ ਕੌਂਸਲਰ ‘ਆਪ’ ਵਿੱਚ ਸ਼ਾਮਲ ਹੋ ਗਏ।

‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਅਤੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਰਸਮੀ ਤੌਰ ’ਤੇ ਕਾਂਗਰਸ ਛੱਡ ਕੇ ਆਏ ਸਾਰੇ ਕੌਂਸਲਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ‘ਆਪ’ ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਵੀ ਮੌਜੂਦ ਸਨ।

More than two dozen Congress councillors from five city councils of Punjab join AAP

ਫਿਲੌਰ ਨਗਰ ਕੌਂਸਲ ਤੋਂ ਕੌਂਸਲਰ ਹੰਸ ਪਾਲ ਸਿੰਘ, ਨਿੰਦਰ ਸੰਧੂ, ਰਾਜਵਿੰਦਰ ਕੌਰ ਭਾਰਤੀ, ਡਾਕਟਰ ਵੈਭਵ ਸ਼ਰਮਾ, ਸੁਰਿੰਦਰ ਕੈਂਟ ਅਤੇ ਅਰੁਣ ਸ਼ਰਮਾ ਪਾਰਟੀ ਵਿੱਚ ਸ਼ਾਮਲ ਹੋਏ ਅਤੇ ਨਗਰ ਕੌਂਸਲ ਗੋਰਾਇਆ ਤੋਂ ਹਰਮੇਸ਼ ਲਾਲ ‘ਆਪ’ ਨਾਲ ਜੁੜੇ।

ਭੋਗਪੁਰ ਕੌਂਸਲਰ ਦੇ ਪ੍ਰਧਾਨ ਸੰਜੀਵ ਅਗਰਵਾਲ ਸਮੇਤ ਉਨ੍ਹਾਂ ਦੇ ਸਾਥੀ ਕੌਂਸਲਰ ਮੰਜੂ ਅਗਰਵਾਲ, ਮਨਪ੍ਰੀਤ ਕੌਰ, ਵਿਦਵੰਤ ਕੌਰ, ਸੁਖਜੀਤ ਸਿੰਘ, ਬਲਵਿੰਦਰ ਭੰਡਾਰੀ ਅਤੇ ਰਾਕੇਸ਼ ਮਹਿਤਾ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ।

ਨਗਰ ਕੌਂਸਲ ਆਦਮਪੁਰ ਤੋਂ ਕਨੂੰ ਤੇ ਸੁਰਿੰਦਰ ਪਾਲ ਮਿਲਖੀ ਰਾਮ ਅਤੇ ਮਾਨਸਾ ਨਗਰ ਕੌਂਸਲ ਤੋਂ ਵਿਜੇ ਕੁਮਾਰ, ਜਸਵੀਰ ਕੌਰ, ਰਾਮਪਾਲ, ਸੁਨੀਲ ਨੀਨੂ, ਅਮਨਦੀਪ ਸਿੰਘ, ਕ੍ਰਿਸ਼ਨਾ ਦੇਵੀ ਅਤੇ ਰੇਖਾ ਰਾਣੀ ਪਾਰਟੀ ਵਿੱਚ ਸ਼ਾਮਲ ਹੋਏ।

ਇਸ ਤੋਂ ਇਲਾਵਾ ਪੰਜਾਬ ਸੀਵਰੇਜ ਅਤੇ ਵਾਟਰ ਸਪਲਾਈ ਬੋਰਡ ਦੇ ਸਾਬਕਾ ਚੇਅਰਮੈਨ ਪਰਗਟ ਸਿੰਘ ਧੁੰਨਾ ਅਤੇ ਅੰਮ੍ਰਿਤਸਰ ਪੂਰਬੀ ਤੋਂ ਬਲਵਿੰਦਰ ਸਿੰਘ ਵਿੱਕੀ ਵੀ ਪਾਰਟੀ ਵਿੱਚ ਸ਼ਾਮਲ ਹੋਏ।

‘ਆਪ’ ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਸਮੂਹ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਅਤੇ ਦਿੱਲੀ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਆਪ ਪਾਰਟੀ ਨਾਲ ਜੁੜ ਰਹੇ ਹਨ। ਵਿਧਾਨ ਸਭਾ ਚੋਣਾਂ ਵਾਂਗ ਨਗਰ ਨਿਗਮ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਹੂੰਝਾ ਫੇਰੂ ਜਿੱਤ ਹਾਸਿਲ ਕਰੇਗੀ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!