ਪੰਜਾਬ
ਵਿਜੇ ਸਾਂਪਲਾ ਵਲੋਂ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਅਸਤੀਫਾ
ਕੌਮੀ ਅਨੁਸੂਚਿਤ ਜਾਤੀ ਕਮਿਸ਼ਨ (ਐਨਸੀਐਸਸੀ) ਦੇ ਚੇਅਰਮੈਨ ਵਿਜੇ ਸਾਂਪਲਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ । ਸੂਤਰਾਂ ਦਾ ਕਹਿਣਾ ਹੈ ਕਿ ਭਾਜਪਾ ਸਾਂਪਲਾ ਨੂੰ ਹੁਸ਼ਿਆਰਪੁਰ ਤੋਂ ਲੋਕ ਸਭਾ ਚੋਣ ਲੜਾਉਣ ਦੀ ਇਛੁੱਕ ਹੈ । ਸਾਂਪਲਾ ਨੂੰ ਕੇਦਰ ਸਰਕਾਰ ਵਿਚ ਵੱਡੀ ਜਿੰਮੇਵਾਰੀ ਮਿਲ ਸਕਦੀ ਹੈ । ਮੋਦੀ ਸਰਕਾਰ ਵਲੋਂ ਮੰਤਰੀ ਮੰਡਲ ਵਿਚ ਫੇਰਬਦਲ ਕੀਤਾ ਜਾ ਰਿਹਾ ਹੈ ਇਸ ਲਈ ਸਾਂਪਲਾ ਨੂੰ ਕੇਂਦਰ ਵਿਚ ਮੰਤਰੀ ਬਣਾਇਆ ਜਾ ਸਕਦਾ ਹੈ ।