ਨਵਜੋਤ ਸਿੱਧੂ ਕਿਸਾਨਾਂ ਦੇ ਪੱਖ ਵਿਚ ਅੱਜ ਕਰਨਗੇ ਆਪਣੀ ਅਵਾਜ ਬੁਲੰਦ , ਮੀਡਿਆ ਦੇ ਹੋਣਗੇ ਰੂਬਰੂ
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਕਿਸਾਨਾਂ ਦੇ ਮੁੱਦੇ ਤੇ ਮੀਡਿਆ ਨਾਲ ਗੱਲਬਾਤ ਕਰਨਗੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਿਛਲੇ ਦਿਨੀ ਕਿਸਾਨਾਂ ਦੇ ਸੰਘਰਸ਼ ਨੂੰ ਲੈ ਕੇ ਬਿਆਨ ਦਿੱਤਾ ਸੀ ਤੇ ਕਿਸਾਨਾਂ ਨੂੰ ਪੰਜਾਬ ਅੰਦਰ ਧਰਨੇ ਨਾ ਲਾਉਂਣ ਦੀ ਅਪੀਲ ਕੀਤੀ ਸੀ । ਮੁੱਖ ਮੰਤਰੀ ਨੇ ਕਿਹਾ ਸੀ ਕਿ ਕਿਸਾਨਾਂ ਦੇ ਧਰਨੇ ਦੇ ਕਾਰਨ ਪੰਜਾਬ ਨੂੰ ਆਰਥਿਕ ਨੁਕਸਾਨ ਹੋ ਰਿਹਾ ਹੈ , ਜਿਸ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ । ਕਿਸਾਨਾਂ ਨੇ ਸੂਬੇ ਵਿਚ ਪ੍ਰਦਰਸ਼ਨਾਂ ਕਾਰਨ ਲੋਕਾਂ ਨੂੰ ਦਰਪੇਸ਼ ਦੁੱਖ ਅਤੇ ਪੀੜਾ ਨੂੰ ਸਮਝਣ ਦੀ ਬਜਾਏ ਉਨ੍ਹਾਂ ਦੇ ਵਿਚਾਰਾਂ ਨੂੰ ਸਿਆਸੀ ਰੰਗਤ ਦੇ ਦਿੱਤੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕਿਸਾਨਾਂ ਦੇ ਪ੍ਰਦਰਸ਼ਨ ਸਰਾਸਰ ਬੇਲੋੜੇ ਹਨ ਕਿਉਂ ਜੋ ਉਨ੍ਹਾਂ ਦੀ ਸਰਕਾਰ ਤਾਂ ਕਿਸਾਨਾਂ ਨੂੰ ਪਹਿਲਾਂ ਹੀ ਨਿਰੰਤਰ ਸਮਰਥਨ ਦਿੰਦੀ ਆ ਰਹੀ ਹੈ।
ਪਤਾ ਲਗਾ ਹੈ ਕਿ ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਦੇ ਬਿਆਨ ਤੋਂ ਬਾਅਦ ਅੱਜ ਕਿਸਾਨਾਂ ਦੇ ਪੱਖ ਵਿਚ ਪ੍ਰੈਸ ਕਾਨਫਰੰਸ ਕਰਨ ਜਾ ਰਹੇ ਹਨ । ਇਹ ਸਾਫ ਹੈ ਸਿੱਧੂ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਮੀਡਿਆ ਨਾਲ ਗੱਲਬਾਤ ਕਰਨ ਜਾ ਰਹੇ ਹੈ ਕਿਸਾਨਾਂ ਦੇ ਪੱਖ ਵਿਚ ਅੱਜ ਆਪਣੀ ਅਵਾਜ ਬੁਲੰਦ ਕਰਨਗੇ ।