ਪੰਜਾਬ

*ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ : ਜਾਂਚ ਕਮੇਟੀ ਨੇ ਸੁਪਰੀਮ ਕੋਰਟ ਵਿੱਚ ਸੋਪੀ ਰਿਪੋਰਟ , ਪੰਜਾਬ ਪੁਲਿਸ ਵਲੋਂ ਲਾਪਰਵਾਹੀ ਹੋਈ

*ਸੁਪਰੀਮ ਕੋਰਟ ਨੇ ਰਿਪੋਰਟ ਕੇਂਦਰ ਸਰਕਾਰ ਨੂੰ ਭੇਜੀ ਹੈ ਅਤੇ ਕਾਰਵਾਈ ਕਰਨ ਲਈ ਕਿਹਾ*

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ 5 ਜਨਵਰੀ ਨੂੰ ਸੁਰੱਖਿਆ ਵਿੱਚ ਹੋਈ ਸੇਧ ਨੂੰ ਲੈ ਕੇ ਜਾਂਚ ਕਮੇਟੀ ਨੇ ਸੁਪਰੀਮ ਕੋਰਟ ਵਿੱਚ ਰਿਪੋਰਟ ਸੋਪ ਦਿੱਤੀ ਹੈ । ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਪੁਲਿਸ ਵਲੋਂ ਲਾਪਰਵਾਹੀ ਹੋਈ ਹੈ । ਜਾਂਚ ਵਿੱਚ ਫਿਰੋਜਪੁਰ ਦੇ ਉਸ ਸਮੇ ਦੇ ਐਸ ਐਸ ਪੀ ਨੂੰ ਜਿੰਮੇਵਾਰ ਦੱਸਿਆ ਗਿਆ ਹੈ । ਜਾਂਚ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਉਸ ਸਮੇ ਦੇ ਫਿਰੋਜਪੁਰ ਦੇ ਐਸ ਐਸ ਪੀ ਨੂੰ 2 ਘੰਟੇ ਪਹਿਲਾ ਸੂਚਿਤ ਕਰ ਦਿੱਤਾ ਗਿਆ ਸੀ ਕਿ ਪ੍ਰਧਾਨ ਮੰਤਰੀ ਸੜਕ ਦੇ ਰੂਟ ਤਬਦੀਲ ਕੀਤਾ ਗਿਆ ਹੈ । ਐਸ ਐਸ ਪੀ ਵਲੋਂ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ ਸਨ। ਸੁਪਰੀਮ ਕੋਰਟ ਨੇ ਰਿਪੋਰਟ ਕੇਂਦਰ ਸਰਕਾਰ ਨੂੰ ਭੇਜੀ ਹੈ ਅਤੇ ਕਾਰਵਾਈ ਕਾਰਨ ਲਈ ਕਿਹਾ ਹੈ ।
ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ 5 ਜਨਵਰੀ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਹੋਈ ਸੀ ਜਿਸ ਦਾ ਸਾਨੂੰ ਅਫਸੋਸ ਹੈ । ਮੁੱਖ ਮੰਤਰੀ ਨੇ ਕਿਹਾ ਸੀ ਕਿ ਬਦਕਿਸਮਤੀ ਨਾਲ ਕਹਿਣਾ ਪੈ ਰਿਹਾ ਹੈ ਕਿ ਅਤੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਤੁਹਾਡਾ ਪ੍ਰੋਗਰਾਮ ਰੱਦ ਕਰਨਾ ਪਿਆ ਸੀ । ਉਸ ਸਮੇ ਪੰਜਾਬ ਅੰਦਰ ਕਨੂੰਨ ਵਿਵਸਥਾ ਠੀਕ ਨਹੀਂ ਸੀ । ਹੁਣ ਅਸੀਂ ਤੁਹਾਡਾ ਨਿਗ੍ਹਾ ਸਵਾਗਤ ਕਰਦੇ ਹਾਂ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!