ਪੰਜਾਬ

ਲਗਾਤਾਰ 16ਵੇਂ ਦਿਨ ਵੀ ਕਰੋਨਾ ਨਾਲ ਨਹੀਂ ਹੋਈ ਮੌਤ : ਡਿਪਟੀ ਕਮਿਸ਼ਨਰ

ਬੀਤੇ 24 ਘੰਟਿਆਂ ਦੌਰਾਨ 3 ਨਵੇਂ ਕੇਸ ਤੇ 5 ਠੀਕ ਹੋਣ ਉਪਰੰਤ ਪਰਤੇ ਘਰ

            ਬਠਿੰਡਾ, 7 ਅਗਸਤ: ਡਿਪਟੀ ਕਮਿਸ਼ਨਰ ਐਮ.ਕੇ. ਅਰਾਵਿੰਦ ਕੁਮਾਰ ਨੇ ਦੱਸਿਆ ਕਿ ਜ਼ਿਲਾ ਵਾਸੀਆਂ ਲਈ ਖੁਸ਼ ਖ਼ਬਰ ਇਹ ਹੈ ਕਿ ਲਗਾਤਾਰ 16ਵੇਂ ਦਿਨ ਵੀ ਕਰੋਨਾ ਨਾਲ ਪ੍ਰਭਾਵਿਤ ਕਿਸੇ ਵਿਅਕਤੀ ਦੀ ਮੌਤ ਨਹੀਂ ਹੋਈ।

          ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 450491 ਸੈਂਪਲ ਲਏ ਗਏ, ਜਿਨਾਂ ਚੋਂ 41526 ਪਾਜੀਟਿਵ ਕੇਸ ਆਏ, ਜਿਸ ਚੋਂ 40465 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਸ਼੍ਰੀ ਅਰਵਿੰਦ ਕੁਮਾਰ ਨੇ ਅੱਗੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ 3 ਨਵੇਂ ਕੇਸ ਤੇ 5 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋ-ਆਪਣੇ ਘਰ ਵਾਪਸ ਪਰਤ ਗਏ ਹਨ ।

          ਉਨਾਂ ਹੋਰ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 22 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 1039 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 15 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!