ਪੰਜਾਬ
ਨਰੇਗਾ ਮੁਲਾਜ਼ਮ ਵੀ ਨਵੀਂ ਪਾਲਿਸੀ ਤਹਿਤ ਕੀਤੇ ਜਾਣਗੇ ਪੱਕੇ, ਪੰਚਾਇਤ ਵਿਭਾਗ ਵਲੋਂ ਪੱਤਰ ਜਾਰੀ
ਚੰਡੀਗੜ੍ਹ , 12 ਅਕਤੂਬਰ : ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਆਪਣੀ ਵਚਨਬੱਧਤਾ ਵਾਰ-ਵਾਰ ਦੁਹਰਾਈ ਜਾ ਰਹੀ ਹੈ ਜਿਸ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਪਾਲਿਸੀ ਨੂੰ ਪੰਚਾਇਤ ਵਿਭਾਗ ਵਿਚ ਕੰਮ ਕਰਦੇ ਨਰੇਗਾ ਕਰਮਚਾਰੀਆਂ ਤੇ ਵੀ ਲਾਗੂ ਕਰ ਦਿੱਤਾ ਗਿਆ ਹੈ ।
ਇਸ ਮਾਮਲੇ ਚ ਪੰਚਾਇਤ ਅਧਿਕਾਰੀਆਂ ਦੀ ਇੱਕ ਟੀਮ ਨੇ ਸੰਯੁਕਤ ਵਿਕਾਸ ਕਮਿਸ਼ਨਰ ਅਮਿਤ ਕੁਮਾਰ ਦੀ ਅਗਵਾਈ ਵਿੱਚ ਪ੍ਰੋਸੋਨਲ ਵਿਭਾਗ ਨਾਲ ਮੀਟਿੰਗ ਕੀਤੀ। ਪ੍ਰੋਸੋਨਲ ਵਿਭਾਗ ਵੱਲੋਂ ਲਿਖ਼ਤੀ ਤੌਰ ਤੇ ਮੰਨਿਆ ਕਿ ਨਰੇਗਾ ਮੁਲਾਜ਼ਮਾਂ ਸਮੇਤ ਹੋਰਨਾਂ ਕੇਂਦਰੀ ਸਕੀਮਾਂ ਦੇ ਮੁਲਾਜ਼ਮ ਇਸ ਪਾਲਿਸੀ ਤਹਿਤ ਪੱਕੇ ਕੀਤੇ ਜਾ ਸਕਦੇ ਹਨ।
ਜਿਸ ਤੋਂ ਬਾਅਦ ਅੱਜ ਸੰਯੁਕਤ ਵਿਕਾਸ ਕਮਿਸ਼ਨਰ ਨੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ 20 ਅਕਤੂਬਰ ਤੋਂ ਪਹਿਲਾਂ ਵੈਰੀਫਿਕੇਸ਼ਨ ਕਰਨ ਦੇ ਹੁਕਮ ਜਾਰੀ ਕੀਤੇ।