ਕੈਬਨਿਟ ਮੀਟਿੰਗ ਵਿੱਚ ਨਰੇਗਾ ਮੁਲਾਜ਼ਮਾਂ ਨੂੰ ਰੈਗੂਲਰ ਦਾ ਮਤਾ ਪਾਸ ਕਰਵਾਉਣ ਲਈ, ਨਰੇਗਾ ਮੁਲਾਜ਼ਮਾਂ ਨੇ ਪਾਏ ਚੰਡੀਗੜ੍ਹ ਵੱਲ ਨੂੰ ਚਾਲੇ
ਜੇ ਕੱਲ ਦੀ ਮੀਟਿੰਗ ਤੋਂ ਪ੍ਰਸ਼ਾਸਨ ਭੱਜਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ*
16 ਅਗਸਤ ( ਮੋਹਾਲੀ) ਵਿਕਾਸ ਭਵਨ ਮੋਹਾਲੀ ਵਿਖੇ ਪੱਕਾ ਮੋਰਚਾ ਲਗਾਈ ਬੈਠੇ ਪੰਜਾਬ ਭਰ ਦੇ ਨਰੇਗਾ ਮੁਲਾਜ਼ਮ ਅੱਜ ਪੰਜਵੇਂ ਦਿਨ ਵੀ ਜਾਰੀ ਰਿਹਾ। ਅੱਜ ਦੇ ਧਰਨੇ ਤੇ ਵੱਡੀ ਗਿਣਤੀ ਵਿੱਚ ਪੁੱਜੇ ਮੁਲਾਜ਼ਮਾਂ ਨੇ ਪੰਚਾਇਤ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਵਿਕਾਸ ਭਵਨ ਵਿਖੇ ਧਰਨਾ ਦੇਣ ਤੋਂ ਬਾਅਦ ਅੱਕੇ ਮੁਲਾਜ਼ਮਾਂ ਵੱਲੋਂ ਚੰਡੀਗੜ੍ਹ ਵੱਲ ਮਾਰਚ ਕੀਤਾ ਗਿਆ।ਭਾਰੀ ਪੁਲਿਸ ਫੋਰਸ ਵੱਲੋਂ ਚੰਡੀਗੜ੍ਹ ਦੇ ਸੈਕਟਰ 52 ਵਿਖੇ ਬੈਰੀਕੇਟ ਲਾ ਕੇ ਮੁਲਾਜ਼ਮਾਂ ਨੂੰ ਰੋਕਿਆ ਗਿਆ।ਸੜਕ ਤੇ ਹੀ ਮੁਲਾਜ਼ਮਾਂ ਨੇ ਧਰਨਾ ਲਾ ਲਿਆ ਪੁਲਿਸ ਪ੍ਰਸ਼ਾਸਨ ਨਾਲ ਸਹਿਮਤੀ ਬਣਨ ਤੋਂ ਬਾਅਦ ਮੁਲਾਜ਼ਮ ਵਾਪਸ ਪੰਜਾਬ ਤੇ ਚੰਡੀਗੜ੍ਹ ਦੀ ਹੱਦ ਤੇ ਓਦੋਂ ਤੱਕ ਬੈਠੇ ਰਹੇ ਜਦੋਂ ਤੱਕ ਕਿਸੇ ਨਾਲ ਮੀਟਿੰਗ ਨਹੀਂ ਕਰਵਾਈ ਗਈ ਉਸ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਦਫ਼ਤਰ ਦੇ ਦਫ਼ਤਰ ਤੋਂ O.S.D ਅੰਕਿਤ ਬਾਂਸਲ ਨਾਲ ਮੀਟਿੰਗ ਕਰਵਾਈ ਗਈ ਤੇ ਪੰਜਾਬ ਦੇ ਪ੍ਰਸ਼ਾਸਨ ਵੱਲੋਂ ਆਏ ਕੇ ਕੱਲ 11ਵਜੇ ਪੰਚਾਇਤ ਵਿਭਾਗ ਦੇ ਵਿੱਤ ਸਕੱਤਰ ਸੀਮਾ ਜੈਨ ਨਾਲ ਮੀਟਿੰਗ ਤਹਿ ਕਰਵਾਈ ਗਈ।
ਅੱਜ ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਵਰਿੰਦਰ ਸਿੰਘ ਜਨਰਲ ਸਕੱਤਰ ਅੰਮ੍ਰਿਤਪਾਲ ਸਿੰਘ, ਪ੍ਰੈੱਸ ਸਕੱਤਰ ਅਮਰੀਕ ਸਿੰਘ ਮਹਿਰਾਜ,ਵਿੱਤ ਸਕੱਤਰ ਮਨਸ਼ੇ ਖਾ ਨੇ ਦੱਸਿਆ ਕਿ ਪਿਛਲੇ ਬਾਰਾਂ ਤੇਰਾਂ ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ ਤੇ ਕੱਚੀਆਂ ਅਸਾਮੀਆਂ ਤੇ ਡਿਊਟੀ ਕਰ ਰਹੇ ਨਰੇਗਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਨਾਲ ਪੰਜਾਬ ਸਰਕਾਰ ਦੇ ਖਜ਼ਾਨੇ ਤੇ ਇੱਕ ਪੈਸਾ ਵੀ ਬੋਝ ਨਹੀਂ ਪੈਂਦਾ।ਦੋ ਸਾਲ ਪਹਿਲਾਂ ਪੰਚਾਇਤ ਮੰਤਰੀ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਹੋਈਆਂ ਮੀਟਿੰਗਾਂ ਵਿੱਚ ਨਰੇਗਾ ਮੁਲਾਜ਼ਮਾਂ ਨੂੰ ਸਰਵ ਸਿੱਖਿਆ ਅਭਿਆਨ ਅਤੇ ਰਮਸਾ ਦੀ ਤਰਜ਼ ਤੇ ਰੈਗੂਲਰ ਕਰਨ ਦੀ ਮੰਗ ਮੰਨੀ ਸੀ। ਮੁਲਾਜ਼ਮਾਂ ਦਾ ਕੇਸ ਤਿਆਰ ਕਰਨ ਲਈ ਇੱਕ ਅਫ਼ਸਰ ਕਮੇਟੀ ਦਾ ਗਠਨ ਵੀ ਕੀਤਾ ਗਿਆ ਸੀ ਪਰ ਅੱਜ ਤੱਕ ਨਾ ਤਾਂ ਕਮੇਟੀ ਨੇ ਕੇਸ ਭੇਜਿਆ ਨਾ ਹੀ ਸਰਕਾਰ ਨੇ ਠੇਕਾ ਮੁਲਾਜ਼ਮ ਵੈਲਫ਼ੇਅਰ ਐਕਟ-2016 ਲਾਗੂ ਕੀਤਾ।9 ਜੁਲਾਈ ਤੋਂ ਪੰਜਾਬ ਭਰ ਦੇ ਨਰੇਗਾ ਮੁਲਾਜ਼ਮ ਹੜਤਾਲ ਤੇ ਚੱਲ ਰਹੇ ਹਨ ਪਰ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਵਾਅਦੇ ਅਨੁਸਾਰ ਮੰਗਾਂ ਦਾ ਹੱਲ ਕਰਨ ਦੀ ਬਜਾਏ ਨੋ ਵਰਕ ਨੋ ਪੇ ਦੇ ਪੱਤਰ ਜਾਰੀ ਕੀਤੇ ਗਏ ਹਨ।ਨੌਕਰੀ ਤੋਂ ਕੱਢ ਦੇਣ ਦੇ ਪੱਤਰ ਜਾਰੀ ਕਰਨ ਦੀਆਂ ਧਮਕੀਆਂ ਭਰੇ ਪੱਤਰ ਕੱਢੇ ਜਾ ਰਹੇ ਹਨ। ਉਹਨਾਂ ਕਿਹਾ ਕਿ ਨਰੇਗਾ ਮੁਲਾਜ਼ਮਾਂ ਦੇ ਇਰਾਦੇ ਪੱਕੇ ਹਨ ਜਦੋਂ ਤੱਕ ਕੋਈ ਠੋਸ ਹੱਲ ਨਹੀਂ ਕੀਤਾ ਜਾਂਦਾ ਓਦੋਂ ਤੱਕ ਪੱਕਾ ਮੋਰਚਾ ਜਾਰੀ ਰਹੇਗਾ। ਜੇਕਰ ਮੀਟਿੰਗ ਵਿੱਚ ਗੱਲ ਨਾ ਸੁਣੀ ਤਾਂ ਹੋਰ ਵੀ ਸਖ਼ਤ ਐਕਸ਼ਨ ਉਲੀਕੇ ਜਾਣਗੇ।ਇਸ ਸਮੇਂ ਸੀਨੀਅਰ ਮੀਤ ਪ੍ਰਧਾਨ ਰਣਧੀਰ ਸਿੰਘ, ਚੇਅਰਮੈਨ ਸੰਜੀਵ ਕਾਕੜਾ, ਹਰਪਿੰਦਰ ਸਿੰਘ, ਹਰਮਿੰਦਰ ਪੰਛੀ, ਹਰਿੰਦਰਪਾਲ ਸਿੰਘ ਜੋਸਨ, ਮਨਸ਼ਾ ਸਿੱਧੂ, ਬਲਜੀਤ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।