ਪੰਜਾਬ

ਮੁੱਖ ਮੰਤਰੀ ਦੀ ਪਾਣੀ ਬਚਾਉਣ ਦੀ ਅਪੀਲ ਨੂੰ ਸੂਬੇ ਦੇ ਕਿਸਾਨਾਂ ਦਾ ਭਰਵਾਂ ਹੁੰਗਾਰਾ

 

 

*ਮੁੱਖ ਮੰਤਰੀ ਦੀ ਪਾਣੀ ਬਚਾਉਣ ਦੀ ਅਪੀਲ ਨੂੰ ਸੂਬੇ ਦੇ ਕਿਸਾਨਾਂ ਦਾ ਭਰਵਾਂ ਹੁੰਗਾਰਾ*

 

*ਪੰਜਾਬ ਵਿੱਚ ਮੂੰਗੀ ਦੀ ਕਾਸ਼ਤ ਹੇਠ ਰਕਬਾ ਦੁੱਗਣਾ ਹੋਇਆ, ਤਕਰੀਬਨ ਇੱਕ ਲੱਖ ਏਕੜ ਵਿਚ ਬੀਜੀ ਮੂੰਗੀ*

 

*ਸੂਬੇ ਵਿੱਚ ਮੂੰਗੀ ਦੀ ਕੁੱਲ ਕਾਸ਼ਤ ਵਿੱਚੋਂ ਇੱਕ ਚੌਥਾਈ ਬਿਜਾਈ ਨਾਲ ਮਾਨਸਾ ਮੋਹਰੀ ਜ਼ਿਲ੍ਹਾ ਬਣਿਆ*

 

*ਸੂਬਾ ਭਰ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮ*

 

*ਚੰਡੀਗੜ੍ਹ, 15 ਮਈ:*

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੂੰਗੀ ਦੀ ਫ਼ਸਲ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੇਣ ਦੇ ਭਰੋਸੇ ਨੂੰ ਸੂਬੇ ਦੇ ਕਿਸਾਨਾਂ ਨੇ ਇਸ ਸਾਲ ਮੂੰਗੀ ਦੀ ਕਾਸ਼ਤ ਹੇਠ ਰਕਬਾ ਦੁੱਗਣਾ ਕਰਕੇ ਭਰਵਾਂ ਹੁੰਗਾਰਾ ਦਿੱਤਾ।

 

ਮੌਜੂਦਾ ਸਾਲ ਲਗਭਗ 97,250 ਏਕੜ (38900 ਹੈਕਟੇਅਰ) ਰਕਬੇ ਵਿੱਚ ਮੂੰਗੀ ਦੀ ਕਾਸ਼ਤ ਹੋਈ ਹੈ ਜਦਕਿ ਪਿਛਲੇ ਸਾਲ 50,000 ਏਕੜ ਰਕਬਾ ਇਸ ਫਸਲ ਹੇਠ ਸੀ।

 

ਇੱਥੇ ਦੱਸਣਯੋਗ ਹੈ ਕਿ ਮੂੰਗੀ ਲਈ ਘੱਟੋ- ਘੱਟ ਸਮਰਥਨ ਮੁੱਲ 7275 ਪ੍ਰਤੀ ਕੁਇੰਟਲ ਹੈ ਅਤੇ ਇਹ ਪਹਿਲਕਦਮੀ ਕਣਕ-ਝੋਨੇ ਦੀਆਂ ਫਸਲਾਂ ਦੇ ਦਰਮਿਆਨ ਇੱਕ ਹੋਰ ਫਸਲ ਬੀਜ ਕੇ ਕਿਸਾਨ ਦੀ ਆਮਦਨ ਵਧਾਉਣ ਵਿਚ ਸਹਾਈ ਸਿੱਧ ਹੋਵੇਗੀ।

 

ਸੂਬੇ ਦੇ ਖੇਤੀਬਾੜੀ ਵਿਭਾਗ ਦੇ ਅੰਕੜਿਆਂ ਅਨੁਸਾਰ ਮਾਨਸਾ ਜ਼ਿਲ੍ਹਾ 25,000 ਏਕੜ (10,000 ਹੈਕਟੇਅਰ) ਵਿੱਚ ਮੂੰਗੀ ਦੀ ਬਿਜਾਈ ਕਰਕੇ ਸੂਬਾ ਭਰ ਵਿੱਚੋਂ ਮੋਹਰੀ ਰਿਹਾ ਜੋ ਸੂਬੇ ਵਿੱਚ ਇਸ ਫਸਲ ਹੇਠ ਬੀਜੇ ਗਏ ਕੁੱਲ ਰਕਬੇ ਦਾ 25 ਫੀਸਦੀ ਬਣਦਾ ਹੈ। ਇਸ ਤੋਂ ਬਾਅਦ ਮੋਗਾ ਵਿਚ 12,750 ਏਕੜ (5100 ਹੈਕਟੇਅਰ) ਅਤੇ ਲੁਧਿਆਣਾ ਵਿਚ 10,750 ਏਕੜ (4300 ਹੈਕਟੇਅਰ) ਰਕਬਾ ਇਸ ਫਸਲ ਦੀ ਕਾਸ਼ਤ ਹੇਠ ਹੈ। ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਵਿੱਚ ਮੂੰਗੀ ਹੇਠਲਾ ਰਕਬਾ ਕ੍ਰਮਵਾਰ 9500 ਏਕੜ (3800 ਹੈਕਟੇਅਰ) ਅਤੇ 8750 ਏਕੜ (3500 ਹੈਕਟੇਅਰ) ਹੈ।

 

ਮੁੱਖ ਮੰਤਰੀ ਪਹਿਲਾਂ ਹੀ ਮੂੰਗੀ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾ ਚੁੱਕੇ ਹਨ। ਇਸ ਲਈ ਇਹ ਸ਼ਰਤ ਹੋਵੇਗੀ ਕਿ ਕਿਸਾਨਾਂ ਨੂੰ ਮੂੰਗੀ ਵੱਢਣ ਤੋਂ ਬਾਅਦ ਉਸੇ ਖੇਤ ਵਿਚ ਝੋਨੇ ਦੀ 126 ਕਿਸਮ ਜਾਂ ਬਾਸਮਤੀ ਦੀ ਬਿਜਾਈ ਕਰਨੀ ਪਵੇਗੀ ਕਿਉਂਕਿ ਇਹ ਦੋਵੇਂ ਫ਼ਸਲਾਂ ਪੱਕਣ ਲਈ ਬਹੁਤ ਘੱਟ ਸਮਾਂ ਲੈਂਦੀਆਂ ਹਨ ਅਤੇ ਝੋਨੇ ਦੀਆਂ ਹੋਰ ਕਿਸਮਾਂ ਦੇ ਮੁਕਾਬਲੇ ਇਨ੍ਹਾਂ ਨੂੰ ਬਹੁਤ ਘੱਟ ਪਾਣੀ ਦੀ ਲੋੜ ਹੁੰਦੀ ਹੈ।

 

ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਗੁਰਵਿੰਦਰ ਸਿੰਘ ਦੇ ਮੁਤਾਬਕ ਦਾਲ ਦੀ ਫ਼ਸਲ ਦੀਆਂ ਜੜ੍ਹਾਂ ਵਿੱਚ ਨਾਈਟ੍ਰੋਜਨ ਫਿਕਸਿੰਗ ਨੋਡਿਊਲ ਹੁੰਦੇ ਹਨ ਜੋ ਜ਼ਮੀਨ ਵਿੱਚ ਨਾਈਟ੍ਰੋਜਨ ਫਿਕਸ ਕਰਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਂਦੇ ਹਨ। ਜੇਕਰ ਮੂੰਗੀ ਦੀ ਫ਼ਸਲ ਦਾ ਝਾੜ ਘੱਟ ਵੀ ਜਾਵੇ ਤਾਂ ਵੀ ਨਾਈਟ੍ਰੋਜਨ ਫਿਕਸਿੰਗ ਦਾ ਲਾਭ ਅਗਲੀ ਫਸਲ ਨੂੰ ਮਿਲਦਾ ਹੈ। ਅਗਲੀ ਫਸਲ ਲਈ ਯੂਰੀਆ ਦੀ ਖਪਤ ਸਿਫਾਰਿਸ਼ ਕੀਤੀ ਖਾਦ ਨਾਲੋਂ 25-30 ਕਿਲੋਗ੍ਰਾਮ ਪ੍ਰਤੀ ਏਕੜ ਤੱਕ ਘਟ ਜਾਂਦੀ ਹੈ।

 

ਕਾਬਲੇਗੌਰ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਬਦਲਵੀਆਂ ਫਸਲਾਂ ਅਪਣਾ ਕੇ ਬਹੁਮੁੱਲੇ ਕੁਦਰਤੀ ਵਸੀਲੇ-ਪਾਣੀ ਨੂੰ ਬਚਾਉਣ ਦੀ ਅਪੀਲ ਕੀਤੀ ਹੈ। ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਲਈ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਕਿਸਾਨਾਂ ਨੂੰ ਇਸ ਤਕਨੀਕ ਨਾਲ ਝੋਨਾ ਲਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਵਿੱਤੀ ਸਹਾਇਤਾ ਦੇਣ ਦਾ ਐਲਾਨ ਵੀ ਕਰ ਚੁੱਕੀ ਹੈ।

 

 

 

ON CM’s APPEAL TO SAVE WATER, STATE FARMERS RESPOND RESOLUTELY 

 

AREA UNDER MOONG DOUBLES IN PUNJAB, WITH NEARLY ONE LAKH ACRES UNDER THIS CROP

 

MANSA LEADS BY SOWING ONE-FOURTH OF TOTAL CULTIVATION OF MOONG IN STATE

 

MOVE AIMED AT GIVING IMPETUS TO CROP DIVERSIFICATION ACROSS THE STATE

 

CHANDIGARH, MAY 15:

On the assurance of Punjab Chief Minister Bhagwant Mann for providing Minimum Support Price (MSP) on Moong crop, the state farmers resolutely responded by doubling the area under Moong cultivation this year.

 

At present, it was cultivated over an area of nearly 97,250 acres (38900 hectares) as compared to 50,000 acres during last year.

 

Notably, the MSP for Moong is Rs. 7275 per quintal and this initiative will instrumental to supplement farmer’s income by sowing another crop between wheat-paddy cycle.

 

As per data of State Agriculture Department, Mansa district led the state in sowing Moong over 25,000 acres (10,000 hectares) i.e. 25 percent of the total area sown under this crop in the state. Followed by Moga 12,750 acres (5100 hectares) and Ludhiana 10,750 acres (4300 hectares). The area under Moong in Bathinda and Sri Muktsar Sahib districts is 9500 acres (3800 hectares) and 8750 acres (3500 hectares).

 

According to Director Agriculture Gurvinder Singh the Moong crop has nitrogen-fixing nodules in the root zone of pulse crop which improve the fertility of land by fixing nitrogen in the soil. Even if the yield of Moong crop drops, the benefits of nitrogen fixation are available to the next crop. The consumption of Urea for the next crop reduced up to 25-30 KG per acre than the recommended dose.

 

It may be recalled that the Chief Minister has already reiterated its government’s firm commitment to purchase every grain of their Moong crop with a pre-condition that they will have to sow paddy 126 variety or basmati in the same field after harvesting Moong as both these crops take far less time for maturity as well as require much less water as compared to other varieties of paddy.

 

Pertinently, Bhagwant Mann also appealed to the farmers to save only available natural resource-water by adopting patterns of alternative crops. To encourage the farmers to go for Direct Sowing of Rice (DSR), the state government has already announced financial assistance of Rs. 1500 per acre to them.

 

—-

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!