ਪੰਜਾਬ
ਵਧੇਰੇ ਵਿਧਾਇਕਾਂ ਦੀ ਸਹਿਮਤੀ ਪੰਜਾਬ ਵਿੱਚ ਕਾਂਗਰਸ ਸਰਕਾਰ ਦੀ ਥਾਂ ਬਾਦਲਾਂ ਦੀ ਚੱਲ ਰਹੀ ਹੈ ਹਕੂਮਤ: ਨਵਜੋਤ ਸਿੱਧੂ
ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਟਵੀਟ ਕੀਤਾ ਹੈ ਕਿ ਪੰਜਾਬ ਦੇ ਵਧੇਰੇ ਵਿਧਾਇਕਾਂ ਦੀ ਇਸ ਗੱਲ ‘ਤੇ ਸਹਿਮਤੀ ਹੈ ਕਿ ਪੰਜਾਬ ‘ਚ ਕਾਂਗਰਸ ਸਰਕਾਰ ਦੀ ਥਾਂ ਬਾਦਲਾਂ ਦੀ ਹਕੂਮਤ ਚੱਲ ਰਹੀ ਹੈ . ਸਾਡੇ ਵਿਧਾਇਕਾਂ ਤੇ ਪਾਰਟੀ ਵਰਕਰਾਂ ਦੀ ਗੱਲ ਸੁਨਣ ਦੀ ਬਜਾਇ ਅਫ਼ਸਰਸ਼ਾਹੀ ਤੇ ਪੁਲਿਸ ਬਾਦਲ ਪਰਿਵਾਰ ਦੀ ਇੱਛਾ ਮੁਤਾਬਕ ਕੰਮ ਕਰ ਰਹੇ ਹਨ I ਸਰਕਾਰ ਲੋਕ ਭਲਾਈ ਲਈ ਨਹੀਂ ਸਗੋਂ ਮਾਫੀਆ ਰਾਜ ਨੂੰ ਬਰਕਰਾਰ ਰੱਖਣ ਲਈ ਚੱਲ ਰਹੀ ਹੈ।