ਪੰਜਾਬ
ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿਖੇ ਮੁੱਫਤ ਮੈਡੀਕਲ ਕੈਂਪ ਦਾ ਆਯੋਜਨ
ਮੋਹਾਲੀ ਦੇ ਸੈਕਟਰ 62 ਵਿੱਚ ਸਥਿੱਤ ਮੁੱਖ ਦਫਤਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿਖੇ ਡਾਇਰੈਕਟਰ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਗੁਰਪ੍ਰੀਤ ਸਿੰਘ (ਐਮ.ਬੀ.ਬੀ.ਐਸ., ਐਮ.ਐਸ., ਆਰਥੋ ਅਤੇ ਟਰੋਮਾ ਸਰਜਨ) ਵੱਲੋਂ ਮੁੱਫਤ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ।
ਇਹ ਕੈਂਪ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਗੈਸਟ ਹਾਊਸ ਵਿਖੇ ਲਗਾਇਆ ਗਿਆ, ਜਿਸ ਵਿੱਚ ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਮੁੱਖ ਮਹਿਮਾਨ ਵਜੋਂ ਸਿਰਕਤ ਕੀਤੀ ਗਈ। ਇਸ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਹਰ ਇੱਕ ਮੁਲਾਜਮ ਨੂੰ ਆਪਣੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਸਮੇਂ-ਸਮੇਂ ਚੈਕਅੱਪ ਕਰਵਾਉਣਾ ਬਹੁਤ ਜਰੂਰੀ ਹੈ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਗੁਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਮੁੱਫਤ ਕੈਂਪ ਦਾ ਆਯੋਜਨ ਕਰਨ ਦਾ ਸਾਡਾ ਮੁੱਖ ਮਕਸਦ ਇਹ ਹੈ ਕਿ ਵੱਧ ਤੋਂ ਵੱਧ ਮੁਲਾਜਮਾਂ ਦੀ ਸਿਹਤ ਦੀ ਡਾਕਟਰੀ ਜਾਂਚ ਕੀਤੀ ਜਾ ਸਕੇ ਅਤੇ ਉਹਨਾਂ ਨੂੰ ਮੁੱਫਤ ਦਵਾਈਆਂ ਮੁਹੱਈਆ ਕਰਵਾਈਆ ਜਾ ਸਕਣ। ਇਸ ਕਰਕੇ ਉਹਨਾਂ ਵੱਲੋਂ ਕੈਂਪ ਨੂੰ ਸਫਲ ਬਣਾਉਣ ਅਤੇ ਕੈਂਪ ਲਗਾਉਣ ਦੀ ਪ੍ਰਵਾਨਗੀ ਦੇਣ ਲਈ ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦਾ ਵਿਸ਼ੇਸ਼ ਧੰਨਵਾਦ ਕਰਦਿਆ ਕੈਂਪ ਨੂੰ ਸਫਲ ਬਨਾਉਣ ਲਈ ਵਿਭਾਗ ਦੇ ਮੈਡੀਕਲ ਨੋਡਲ ਅਫਸਰ ਡਾ. ਨੀਰਜਾ ਆਨੰਦ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ।
ਇਸ ਕੈਂਪ ਦੌਰਾਨ ਜਿਥੇ ਮੁੱਫਤ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਉਥੇ ਹੀ ਵਿਭਾਗ ਦੇ ਮੁਲਾਜਮਾਂ ਦੇ ਬੋਨ ਡੈਨਸਿਟੀ, ਸ਼ੁਗਰ, ਬਲੱਡ ਪ੍ਰੈਸ਼ਰ ਆਦਿ ਦੇ ਮੁੱਫਤ ਟੈਸਟ ਵੀ ਕੀਤੇ ਗਏ। ਪੇਂਡੂ ਵਿਕਾਸ ਵਿਭਾਗ ਦੇ ਮੈਡੀਕਲ ਨੋਡਲ ਅਫਸਰ ਡਾ. ਨੀਰਜਾ ਆਨੰਦ ਨੇ ਇਸ ਮੌਕੇ ਜਿਥੇ ਡਾ. ਗੁਰਪ੍ਰੀਤ ਸਿੰਘ ਅਤੇ ਉਹਨਾਂ ਦੀ ਪੂਰੀ ਟੀਮ ਦਾ ਮੈਡੀਕਲ ਕੈਂਪ ਲਗਾਉਣ ਲਈ ਧੰਨਵਾਦ ਕੀਤਾ ਉਥੇ ਹੀ ਕੈਂਪ ਲਗਾਉਣ ਦੀ ਪ੍ਰਵਾਨਗੀ ਦੇਣ ਲਈ ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਮਿਤ ਕੁਮਾਰ, ਆਈ.ਏ.ਐਸ. ਦਾ ਵੀ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ। ਇਸ ਕੈਂਪ ਦੌਰਾਨ 150 ਤੋਂ ਵੀ ਵਧੇਰੇ ਕਰਮਚਾਰੀਆ ਦੇ ਫਰੀ ਹੈਲਥ ਟੈਸਟ ਕੀਤੇ ਗਏ ਅਤੇ ਉਹਨਾਂ ਨੂੰ ਮੁੱਫਤ ਦਵਾਈਆਂ ਦਿੱਤੀਆਂ ਗਈਆਂ।