ਪੰਜਾਬ
*ਪੈਡਿੰਗ ਡੀ.ਏ ਜਲਦ ਰਲੀਜ ਕੀਤਾ ਜਾਵੇ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇ : ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ*
ਪੰਜਾਬ ਸਿਵਲ ਸੱਕਤਰੇਤ ਚੰਡੀਗੜ੍ਹ ਵਿੱਚ 1-1-2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਵੱਲੋ ਮੁੱਖ ਮੰਤਰੀ ਪੰਜਾਬ ਦੇ ਪਿੱਛਲੇ ਦਿਨੀਂ Tweet ਕੀਤੇ ਬਿਆਨ ਤੇ ਉਨ੍ਹਾਂ ਨੂੰ ਪੁਰਜੋਰ ਬੇਨਤੀ ਕੀਤੀ ਗਈ ਕਿ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਦੀ ਮੁੜ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦਿੱਤੀ ਜਾਵੇ ਅਤੇ ਸਰਕਾਰ ਵੱਲੋ ਪੈਡਿੰਗ ਡੀ.ਏ ਜਲਦ ਰਲੀਜ ਕੀਤਾ ਜਾਵੇ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇ । ਇਸ ਮੌਕੇ ਤੇ ਪੰਜਾਬ ਸਿਵਲ ਸੱਕਤਰੇਤ ਸਟਾਫ ਐਸੋਸੀਏਸ਼ਨ ਦੇ ਪ੍ਰਧਾਨ ਜਸਪ੍ਰੀਤ ਸਿੰਘ ਰੰਧਾਵਾ, ਗੁਰਵਿੰਦਰ ਸਿੰਘ ਬੈਦਵਾਨ, ਦੀਪਇੰਦਰ ਸਿੰਘ ਸੈਣੀ,ਸਹਿਜਬੀਰ ਸਿੰਘ ਪੁਨੀਆ,ਜਗਤਾਰ ਸਿੰਘ, ਸੁਖਵੀਰ ਸਿੰਘ ਸੁੱਖੀ,ਲਖਵੀਰ ਸਿੰਘ ਮੁਲਾਜ਼ਮ ਸਾਥੀ ਹਾਜਰ ਸਨ ।
ਜਸਪ੍ਰੀਤ ਸਿੰਘ ਰੰਧਾਵਾ ਪ੍ਰਧਾਨ ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਨੇ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਚੀਮਾ ਨੂੰ ਅਪੀਲ ਕੀਤੀ ਕਿ ਉਹ ਚੋਣਾਂ ਤੋ ਪਹਿਲਾਂ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਨੂੰ ਅਮਲੀ ਜਾਮਾ ਪਹਿਨਾਉਣ ਤਾ ਮੁਲਾਜ਼ਮਾਂ ਇਸ ਸਰਕਾਰ ਦੇ ਸਮੇਂ ਦੌਰਾਨ ਆਏ ਦਿਵਾਲੀ ਦੇ ਪਵਿੱਤਰ ਤਿਉਹਾਰ ਨੂੰ ਆਪਣੇ ਪਰਿਵਾਰਾਂ ਨਾਲ ਖੁਸ਼ੀ ਖੁਸ਼ੀ ਮਨਾ ਸਕਣ।