ਪੰਜਾਬ
ਪੰਚਾਇਤ ਮੰਤਰੀ ਲਾਲਜੀਤ ਭੁੱਲਰ ਦੀ ਹੋਈ ਨਰੇਗਾ ਕਰਮਚਾਰੀ ਯੂਨੀਅਨ ਨਾਲ ਮੀਟਿੰਗ
ਸੁਖਾਵੈ ਮੋਹਾਲ ਵਿੱਚ ਹੋਈ ਮੀਟਿੰਗ, ਕਈ ਮੰਗਾਂ ਤੇ ਬਣੀ ਸਹਿਮਤੀ
ਚੰਡੀਗੜ੍ਹ , 19 ਜੁਲਾਈ : ਅੱਜ ਇੱਥੇ ਸਿਵਲ ਸਕੱਤਰੇਤ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਵਫ਼ਦ ਨਾਲ ਆਪਣੇ ਦਫ਼ਤਰ ਵਿਖੇ ਮੁਲਾਜ਼ਮਾਂ ਦੀਆਂ ਮੰਗਾਂ ਸੰਬੰਧੀ ਮੀਟਿੰਗ ਕੀਤੀ। ਪ੍ਰੈਸ ਨੂੰ ਬਿਆਨ ਦਿੰਦਿਆਂ ਸੂਬਾ ਪ੍ਰਧਾਨ ਵਰਿੰਦਰ ਸਿੰਘ,ਜਨਰਲ ਸਕੱਤਰ ਅਮ੍ਰਿਤਪਾਲ ਸਿੰਘ,ਵਿੱਤ ਸਕੱਤਰ ਸੰਜੀਵ ਕਾਕੜਾ, ਸਲਾਹਕਾਰ ਸੁਭਪ੍ਰੀਤ ਸਿੰਘ ਅਤੇ ਇਕਬਾਲ ਸਿੰਘ ਕਹਿ ਕਿ ਮੀਟਿੰਗ ਦੌਰਾਨ ਸਰਕਾਰ ਦੀ ਨਵੀਂ ਪਾਲਿਸੀ ਅਨੁਸਾਰ ਪੱਕੇ ਕੀਤੇ ਜਾਣ ਵਾਲੇ ਮੁਲਾਜ਼ਮਾਂ ਦੇ ਮੁੱਦੇ ਤੇ ਉਨ੍ਹਾਂ ਵਿਭਾਗ ਦੇ ਵਿੱਤ ਸਕੱਤਰ ਨੂੰ ਤੁਰੰਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ।
ਜ਼ਿਕਰਯੋਗ ਹੈ ਕਿ ਵਿੱਤ ਵਿਭਾਗ ਨੇ ਦਸ ਜਾਂ ਦਸ ਸਾਲਾਂ ਤੋਂ ਵੱਧ ਸਮੇਂ ਤੋਂ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਵਿੱਤ ਵਿਭਾਗ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸ ਵਿੱਚ ਕਵਰ ਹੋਣ ਵਾਲੇ ਨਰੇਗਾ ਮੁਲਾਜ਼ਮਾਂ ਨੂੰ ਆਰਡਰ ਦੇਣ, ਮੈਡੀਕਲ ਸਹੂਲਤਾਂ, ਮੌਤ ਵਾਲੇ ਕੇਸਾਂ ਵਿੱਚ ਵਾਰਿਸ ਲਈ ਨੌਕਰੀ ਦਾ ਪ੍ਰਬੰਧਨ,ਚੌਥੇ ਦਰਜੇ ਵਿੱਚ ਸ਼ਾਮਲ ਕੀਤੇ ਮੁਲਾਜ਼ਮਾਂ ਮੁੜ ਤੀਜੇ ਦਰਜੇ ਵਿੱਚ ਲੈਣ ਆਦਿ ਮੁੱਦਿਆਂ ਨੂੰ ਵਿਚਾਰਨ ਲਈ ਉਨ੍ਹਾਂ ਮੰਗਲਵਾਰ ਨੂੰ ਪੈਨਲ ਮੀਟਿੰਗ ਬੁਲਾ ਲਈ ਹੈ।
ਮੀਟਿੰਗ ਤੋਂ ਬਾਅਦ ਯੂਨੀਅਨ ਆਗੂਆਂ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਕੋਈ ਵੀ ਅਧਿਕਾਰੀ ਵਿਭਾਗ ਵੱਲੋਂ ਹਾਜ਼ਰ ਨਹੀਂ ਸੀ। ਇਸ ਲਈ ਕਿਸੇ ਵੀ ਮਸਲੇ ਦਾ ਹੱਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਮੰਗਲਵਾਰ ਦੀ ਮੀਟਿੰਗ ਵਿੱਚ ਕਈ ਮਸਲੇ ਹੱਲ ਹੋਣ ਦੀ ਸੰਭਾਵਨਾ ਹੈ। ਜੇਕਰ ਵਿਭਾਗ ਮੰਗਾਂ ਮੰਨਣ ਤੋਂ ਭੱਜਦਾ ਹੈ ਤਾਂ ਸੂਬਾ ਪੱਧਰੀ ਮੀਟਿੰਗ ਕਰਕੇ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।