ਪੰਜਾਬ
TET ਪੇਪਰ ਲੀਕ : CM ਭਗਵੰਤ ਮਾਨ ਵਲੋਂ ਪੁਲਿਸ ਨੂੰ ਤੁਰੰਤ ਦੋਸ਼ੀਆਂ ਦੀ ਗਿਰਫਤਾਰੀ ਦੇ ਨਿਰਦੇਸ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੇਪਰ ਲੀਕ..ਮਤਲਬ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਧੋਖਾ ਜਿਸ ਨਾਲ ਨੌਜਵਾਨਾਂ ਦੇ ਸੁਪਨੇ ਟੁੱਟ ਜਾਂਦੇ ਨੇ. ਸਾਡੀ ਸਰਕਾਰ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਅਤੇ ਉਮੀਦਾਂ ਦੀ ਸਰਕਾਰ ਹੈ.. ਪੰਜਾਬ ਦੇ TET ਦੇ ਪੇਪਰ ਚ ਹੋਈਆਂ ਲਾਪਰਵਾਹੀਆਂ -ਗੜਬੜੀਆਂ ਬਰਦਾਸ਼ਤ ਨਹੀਂ…ਮੇਰੇ ਵੱਲੋਂ ਪੁਲਿਸ ਨੂੰ ਤੁਰੰਤ ਦੋਸ਼ੀਆਂ ਦੀ ਗਿਰਫਤਾਰੀ ਦੇ ਨਿਰਦੇਸ਼ ਦਿੱਤੇ ਗਏ ਹੈ ।