ਪ੍ਰਕਾਸ਼ ਸਿੰਘ ਬਾਦਲ ਅਤੇ ਭੁਪਿੰਦਰ ਹੁੱਡਾ ਨੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਜੋਂ ਖੇਤੀਬਾੜੀ ਸੁਧਾਰਾਂ ਦਾ ਕੀਤਾ ਸੀ ਸਮਰਥਨ, ਹੁਣ ਵਿਰੋਧ ਤੇ ਉੱਤਰੇ : ਹਰਦੀਪ ਪੁਰੀ
ਚੰਡੀਗੜ੍ਹ, 16 ਦਸੰਬਰ: ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਤਿੰਨ ਖੇਤੀਬਾੜੀ ਸੰਸ਼ੋਧਤ ਬਿੱਲਾਂ ਬਾਰੇ ਬੋਲਦਿਆਂ ਕਿਹਾ ਕਿ ਕੇਂਦਰ ਨੇ ਕਿਸਾਨਾਂ ਦੀਆਂ ਸਾਰੀਆਂ ਵੱਡੀਆਂ ਚਿੰਤਾਵਾਂ ਦਾ ਹੱਲ ਕੀਤਾ ਹੈ, ਜਿਨ੍ਹਾਂ ‘ਚ ਪਹਿਲਾਂ ਐਮਐਸਪੀ ਜਾਂ ਮੰਡੀਆਂ ਆਦਿ ਸਨ, ਜਿਹਨਾਂ ਨੂੰ ਕਿਸਾਨਾਂ ਨੇ ਚੁੱਕਿਆ ਸੀ। ਪਰ ਜੇਕਰ ਕਿਸਾਨਾਂ ਨੂੰ ਕੋਈ ਹੋਰ ਸ਼ਿਕਾਇਤ ਵੀ ਹੈ ਤਾਂ ਕੇਂਦਰ ਸਰਕਾਰ ਉਨ੍ਹਾਂ ਨਾਲ ਅੱਗੇ ਗੱਲਬਾਤ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਸਾਰੀਆਂ ਮੰਗਾਂ ਮੰਨਣ ਤੋਂ ਬਾਅਦ ਤਿੰਨੋਂ ਬਿੱਲਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਜੇ ਵੀ ਗੱਲਬਾਤ ਲਈ ਹਰ ਸਮੇਂ ਤਿਆਰ ਹੈ।
ਪੁਰੀ ਨੇ ਵਰਚੁਅਲ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਵੇਂ ਯੂ.ਪੀ.ਏ ਸਰਕਾਰ ਦੇ ਸਮੇਂ ਪ੍ਰਕਾਸ਼ ਸਿੰਘ ਬਾਦਲ ਅਤੇ ਭੁਪਿੰਦਰ ਸਿੰਘ ਹੁੱਡਾ ਨੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਜੋਂ ਖੇਤੀਬਾੜੀ ਦੇ ਖੇਤਰ ਵਿੱਚ ਮਾਰਕੀਟਿੰਗ ਸੁਧਾਰਾਂ ਦਾ ਸਮਰਥਨ ਕੀਤਾ ਸੀ। ਜਦੋਂ ਕਿ ਸਾਰੇ ਸੁਧਾਰਾਂ ਉੱਤੇ ਲੰਬੇ ਸਮੇਂ ਤੋਂ ਬਹਿਸ ਕੀਤੀ ਜਾ ਰਹੀ ਸੀ ਅਤੇ ਵਿਚਾਰ ਵਟਾਂਦਰੇ ਕੀਤੇ ਜਾ ਰਹੇ ਸਨ । ਹੁਣ ਜਦੋਂ ਐਨਡੀਏ ਸਰਕਾਰ ਨੇ ਕਾਨੂੰਨ ਬਣਾਇਆ ਹੈ, ਇਸ ਲਈ ਬਾਦਲ ਅਤੇ ਹੁੱਡਾ ਦੋਵੇਂ ਇਸ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਬਿੱਲ ਨੂੰ ਸੰਸਦ ਵਿੱਚ ਵਿਚਾਰ ਵਟਾਂਦਰੇ ਲਈ ਲਿਆਂਦਾ ਗਿਆ ਤਾਂ ਸਦਨ ਨੇ ਦੋਵੋ, ਐਮਐਸਪੀ ਅਤੇ ਮੰਡੀਆਂ ਨੂੰ ਲੈ ਕੇ ਖ਼ਦਸ਼ਾ ਜਤਾਇਆ। ਦੋਵਾਂ ਮਾਮਲਿਆਂ ਵਿੱਚ, ਸਰਕਾਰ ਨੇ ਸਦਨ ਨੂੰ ਭਰੋਸਾ ਦਿੱਤਾ ਕਿ ਐਮਐਸਪੀ ਅਤੇ ਮੰਡੀਆਂ ਆਮ ਵਾਂਗ ਕੰਮ ਕਰਦੇ ਰਹਿਣਗੀਆਂ। ਐਮਐਸਪੀ ਬਾਰੇ ਗੁੰਮਰਾਹਕੁੰਨ ਧਾਰਨਾ ਨੂੰ ਦੂਰ ਕਰਨ ਲਈ, ਕੇਂਦਰ ਨੇ ਇਸ ਵਾਰ ਝੋਨੇ ਦੀ ਵੱਧ ਰੇਟ ’ਤੇ ਖਰੀਦ ਰੋਕ ਦਿੱਤੀ ਅਤੇ ਪਿਛਲੇ ਸਾਲ ਨਾਲੋਂ 20 ਪ੍ਰਤੀਸ਼ਤ ਵੱਧ ਖਰੀਦ ਕੀਤੀ।
ਪੁਰੀ ਨੇ ਕਿਹਾ ਕਿ ਕੇਂਦਰ ਨੇ ਹੁਣ ਤੱਕ ਕਿਸਾਨ ਨੇਤਾਵਾਂ ਨਾਲ ਚਾਰ ਦੌਰ ਗੱਲਬਾਤ ਕੀਤੀ ਹੈ ਅਤੇ ਅੱਗੇ ਦੀ ਗੱਲਬਾਤ ਲਈ ਤਿਆਰ ਹੈ। ਪੁਰੀ ਨੇ ਕਿਹਾ ਕਿ ਸਾਰੇ ਕਿਸਾਨ ਆਗੂ ਇਸ ਗੱਲ ਨਾਲ ਸਹਿਮਤ ਹਨ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ, ਪਰ ਵਿਰੋਧੀ ਅਤੇ ਸਮਾਜ ਵਿਰੋਧੀ ਅਨਸਰਾਂ ਵੱਲੋਂ ਦਬਾਅ ਪਾਇਆ ਜਾ ਰਿਹਾ ਹੈ ਕਿ ਉਹ ਆਪਣਾ ਅੰਦੋਲਨ ਵਾਪਸ ਨਾ ਲੈਣ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕਿਸਾਨਾਂ ਦਾ ਵਿਰੋਧ ਹੋਰ ਭੜਕਾਉਣ ਲਈ ਕਿਸਾਨਾਂ ਨੂੰ ਭੜਕਾ ਰਹੀਆਂ ਹਨ ਅਤੇ ਗੁੰਮਰਾਹਕੁੰਨ ਪ੍ਰਚਾਰ ਕਰ ਰਹੀਆਂ ਹਨ। ਗੁੰਮਰਾਹਕੁੰਨ ਪ੍ਰਚਾਰ ਇਹ ਹੈ ਕਿ ਕਿਸਾਨਾਂ ਦੀ ਜ਼ਮੀਨ ਠੇਕੇਦਾਰੀ ਸਿਸਟਮ ਵਿੱਚ ਕੈਦ ਹੋ ਜਾਵੇਗੀ। ਇਹ ਪੂਰੀ ਤਰ੍ਹਾਂ ਨਾਲ ਗਲਤ ਧਾਰਣਾ ਹੈ। ਬਿੱਲ ਉਸਦੀ ਜ਼ਮੀਨ ਬਾਰੇ ਨਹੀਂ ਬਲਕਿ ਕਿਸਾਨੀ ਦੀਆਂ ਕਿਸਮਾਂ ਦੀ ਗੱਲ ਕਰਦਾ ਹੈ। ਉਨ੍ਹਾਂ ਕਿਹਾ ਕਿ ਬਿੱਲ ਅਸਲ ਵਿੱਚ ਕਿਸਾਨਾਂ ਨੂੰ ਤਾਕਤ ਦਿੰਦਾ ਹੈ ਅਤੇ ਉਨ੍ਹਾਂ ਦੇ ਸਾਰੇ ਹਿੱਤਾਂ ਦੀ ਰੱਖਿਆ ਕਰਦਾ ਹੈ।
ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਜਨਰਲ ਸਕੱਤਰ ਜੀਵਨ ਗੁਪਤਾ ਅਤੇ ਡਾ: ਸੁਭਾਸ਼ ਸ਼ਰਮਾ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਭਾਜਪਾ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰੇਗੀ ਅਤੇ ਉਨ੍ਹਾਂ ਨੂੰ ਆਪਣਾ ਅੰਦੋਲਨ ਵਾਪਸ ਲੈਣਾ ਚਾਹੀਦਾ ਹੈ ਅਤੇ ਆਪਣੀਆਂ ਸ਼ੰਕਾਵਾਂ ਦੇ ਹੱਲ ਲਈ ਗੱਲ ਕਰਨੀ ਚਾਹੀਦੀ ਹੈ।