ਪਠਾਨਕੋਟ ਸਿਹਤ ਵਿਭਾਗ ਵੱਲੋਂ ਮਿਸ਼ਨ ਇੰਦਰਧਨੁਸ਼ ਤਹਿਤ ਟੀਕਾਕਰਨ ਲਈ ਜਾਗਰੂਕਤਾ ਪੋਸਟਰ ਰਿਲੀਜ਼
ਪਠਾਨਕੋਟ ਸਿਹਤ ਵਿਭਾਗ ਵੱਲੋਂ ਮਿਸ਼ਨ ਇੰਦਰਧਨੁਸ਼ ਤਹਿਤ ਟੀਕਾਕਰਨ ਲਈ ਜਾਗਰੂਕ ਕਰਨ ਦੇ ਉਦੇਸ਼ ਨਾਲ ਸਿਵਲ ਸਰਜਨ ਡਾ. ਅਦਿਤੀ ਸਲਾਰਿਆ ਵੱਲੋਂ ਸਮੂਹ ਪ੍ਰੋਗਰਾਮ ਅਫਸਰਾਂ ਨਾਲ ਜਾਗਰੂਕਤਾ ਪੋਸਟਰ ਰਿਲੀਜ਼ ਕੀਤਾ ਗਿਆ। ਇਸ ਬਾਰੇ ਸਿਵਲ ਸਰਜਨ ਡਾ. ਅਦਿਤੀ ਸਲਾਰਿਆ ਨੇ ਦੱਸਿਆ ਕਿ ਇਸ ਪੋਸਟਰ ਰਾਹੀਂ ਲੋਕਾਂ ਨੂੰ ਟੀਕਾਕਰਣ ਸੰਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇਗਾ।
ਇਸ ਪੋਸਟਰ ਬਾਰੇ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਟੀਕਾਕਰਨ ਅਫਸਰ ਡਾ. ਜੇ.ਪੀ.ਭੱਟੀ ਨੇ ਦੱਸਿਆ ਕਿ 0-5 ਸਾਲ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਬਹੁਤ ਜ਼ਰੂਰੀ ਹੈ। ਟੀਕੇ ਬੱਚਿਆਂ ਨੂੰ ਮਾਰੂ ਰੋਗਾਂ ਤੋਂ ਬਚਾਉਂਦੇ ਹਨ ਅਤੇ ਰੋਗਾਂ ਨਾਲ ਲੜਨ ਦੀ ਸਮੱਰਥਾ ਵਧਾਉਂਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਕ ਵੱਲੋਂ 0-5 ਸਾਲ ਦੇ ਹਰ ਬੱਚੇ ਅਤੇ ਗਰਭਵਤੀ ਔਰਤਾਂ ਦਾ ਸੰਪੂਰਨ ਟੀਕਾਕਰਨ ਸੁਨਿਸ਼ਚਿਤ ਕਰਨ ਲਈ ਤਿੰਨ ਪੜਾਵਾਂ ਵਿੱਚ ਮਿਸ਼ਨ ਇੰਦਰਧਨੁਸ਼ ਚਲਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਅਜਿਹੇ 0-5 ਸਾਲ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਕਵਰ ਕੀਤਾ ਜਾਵੇਗਾ, ਜਿਹੜੇ ਕਿਸੇ ਕਾਰਨ ਸੰਪੂਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਹਨ। ਮਿਸ਼ਨ ਇੰਦਰਧਨੁਸ਼ ਮੁਹਿੰਮ ਦਾ ਉਦੇਸ਼ ਅਜਿਹੇ 0-5 ਸਾਲ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਮੁਕੰਮਲ ਟੀਕਾਕਰਨ ਯਕੀਨੀ ਬਣਾਉਣਾ ਹੈ ਜੋ ਲੋੜੀਂਦੇ ਟੀਕਾਕਰਨ ਤੋਂ ਪੂਰੀ ਤਰ੍ਹਾਂ ਜਾਂ ਅੰਸ਼ਿਕ ਤੌਰ ਤੇ ਵਾਂਝੇ ਰਹਿ ਗਏ ਹਨ।