ਪੰਜਾਬ

ਖ਼ਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ ਕੀਤੀ ਗਈ 62 ਕਰੋੜ ਰੁਪਏ ਦੀ ਅਦਾਇਗੀ

 

 

 

ਖ਼ਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ ਕੀਤੀ ਗਈ 62 ਕਰੋੜ ਰੁਪਏ ਦੀ ਅਦਾਇਗੀ

*ਖ਼ਰੀਦ ਕੇਂਦਰਾਂ ਵਿਚ ਲਿਫਟਿੰਗ ਦੇ ਕੰਮ ਵਿਚ ਆਈ ਤੇਜ਼ੀ

*ਜ਼ਿਲੇ ਵਿਚ ਵੱਖ-ਵੱਖ ਏਜੰਸੀਆਂ ਵੱਲੋਂ 117930 ਮੀਟਿ੍ਰਕ ਟਨ ਕਣਕ ਦੀ ਖ਼ਰੀਦ

ਨਵਾਂਸ਼ਹਿਰ, 21 ਅਪ੍ਰੈਲ :

ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਦੇ ਖ਼ਰੀਦ ਕੇਂਦਰਾਂ ਵਿਚ ਖ਼ਰੀਦ ਕੀਤੀ ਗਈ ਕਣਕ ਦੀ ਜ਼ਿਲੇ ਦੇ ਕਿਸਾਨਾਂ ਨੂੰ 62.06 ਕਰੋੜ ਰੁਪਏ ਦੀ ਆਨਲਾਈਨ ਅਦਾਇਗੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਮੰਡੀਆਂ ਵਿਚ ਲਿਫਟਿੰਗ ਦੇ ਕੰਮ ਵਿਚ ਵੀ ਤੇਜ਼ੀ ਆਈ ਹੈ ਅਤੇ ਕਰੀਬ 70 ਫੀਸਦੀ ਕਣਕ ਦੀ ਲਿਫਟਿੰਗ ਕੀਤੀ ਗਈ ਹੈ। ਉਨਾਂ ਦੱਸਿਆ ਕਿ ਜ਼ਿਲੇ ਦੇ ਖ਼ਰੀਦ ਕੇਂਦਰਾਂ ਵਿਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਖ਼ਰੀਦ ਕੇਂਦਰਾਂ ਵਿਚ ਪਹੁੰਚੀ ਕੁੱਲ 118684 ਮੀਟਿ੍ਰਕ ਟਨ ਕਣਕ ਵਿਚੋਂ 117930 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ। ਉਨਾਂ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ 31210 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 29424 ਮੀਟਿ੍ਰਕ ਟਨ, ਪਨਸਪ ਵੱਲੋਂ 27242 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 16933 ਮੀਟਿ੍ਰਕ ਟਨ ਅਤੇ ਐਫ. ਸੀ. ਆਈ ਵੱਲੋਂ 13121 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿਚੋਂ ਖ਼ਰੀਦ ਕੀਤੀ ਗਈ ਕਣਕ ਦੀ ਲਿਫਟਿੰਗ ਨਾਲੋ-ਨਾਲ ਯਕੀਨੀ ਬਣਾਉਣ ਲਈ ਸਬੰਧਤ ਖ਼ਰੀਦ ਏਜੰਸੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸੇ ਤਰਾਂ ਖ਼ਰੀਦ ਕੀਤੀ ਫ਼ਸਲ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿਚ ਯਕੀਨੀ ਬਣਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਉਹ ਮੰਡੀਆਂ ਵਿਚ ਸੁੱਕੀ ਕਣਕ ਹੀ ਲੈ ਕੇ ਆਉਣ, ਤਾਂ ਜੋ ਫ਼ਸਲ ਦੀ ਮੌਕੇ ’ਤੇ ਹੀ ਖ਼ਰੀਦ ਕੀਤੀ ਜਾ ਸਕੇ ਅਤੇ ਉਨਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਉਨਾਂ ਦੱਸਿਆ ਕਿ ਮੰਡੀਆਂ ਵਿਚ ਕੋਵਿਡ ਤੋਂ ਬਚਾਅ ਲਈ ਜਿਥੇ ਕਿਸਾਨਾਂ, ਮਜ਼ਦੂਰਾਂ ਅਤੇ ਆੜਤੀਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਸਾਰੇ ਖ਼ਰੀਦ ਕੇਂਦਰਾਂ ਵਿਚ ਸੈਨੀਟਾਈਜ਼ਰ, ਹੱਥ ਧੋਣ ਲਈ ਸਾਬਣ-ਪਾਣੀ ਆਦਿ ਦੇ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਖ਼ਰੀਦ ਪ੍ਰਕਿਰਿਆ ਨਾਲ ਜੁੜੇ ਹਰੇਕ ਸ਼ਖਸ ਦਾ ਕੋਵਿਡ ਰੋਕੂ ਟੀਕਾਕਰਨ ਯਕੀਨੀ ਬਣਾਇਆ ਜਾ ਰਿਹਾ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਆਉਣ ਸਮੇਂ ਜਿਥੇ ਕੋਵਿਡ ਤੋਂ ਬਚਾਅ ਲਈ ਸਾਵਧਾਨੀਆਂ ਦੀ ਪਾਲਣਾ ਕਰਨ, ਉਥੇ ਹੀ 45 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀ ਕੋਵਿਡ ਤੋਂ ਬਚਾਅ ਲਈ ਟੀਕਾ ਜ਼ਰੂਰ ਲਗਵਾਉਣ।

 

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!