ਪੰਜਾਬ

ਪੰਜਾਬ ‘ਚ ਭਾਰਤ-ਬੰਦ ਦੇ ਸੱਦੇ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ/30-ਕਿਸਾਨ ਜਥੇਬੰਦੀਆਂ ਵੱਲੋਂ ਲੋਕਾਂ ਦੇ ਸਹਿਯੋਗ ਲਈ ਧੰਨਵਾਦ

  ਚੰਡੀਗੜ੍ਹ 8 ਦਸੰਬਰ (): ਦੇਸ਼-ਭਰ ਦੀਆਂ 472 ਕਿਸਾਨ-ਜਥੇਬੰਦੀਆਂ ਵੱਲੋਂ ਦਿੱਤੇ ਭਾਰਤ-ਬੰਦ ਦੇ ਸੱਦੇ ਨੂੰ ਪੰਜਾਬ ‘ਚ ਭਰਵਾਂ ਹੁੰਗਾਰਾ ਮਿਲਿਆ। ਪੰਜਾਬ ਭਰ ‘ਚ 30 ਕਿਸਾਨ-ਜਥੇਬੰਦੀਆਂ ਵੱਲੋਂ ਆਵਾਜਾਈ ਠੱਪ ਕੀਤੀ ਗਈ ਅਤੇ ਬਜ਼ਾਰ ਵੀ ਬੰਦ ਰਹੇ। ਕਿਸਾਨ-ਜਥੇਬੰਦੀਆਂ ਨਾਲ ਇੱਕਜੁੱਟਤਾ ਪ੍ਰਗਟਾਉਂਦਿਆਂ ਵਪਾਰੀਆਂ, ਦੁਕਾਨਦਾਰਾਂ, ਟਰਾਂਸਪੋਰਟਰਾਂ, ਮਜ਼ਦੂਰਾਂ, ਮੁਲਾਜ਼ਮਾਂ, ਨੌਜਵਾਨਾਂ, ਵਿਦਿਆਰਥੀਆਂ, ਔਰਤਾਂ ਸਮੇਤ ਸਾਰੇ ਵਰਗਾਂ ਵੱਲੋਂ ਬੰਦ ਨੂੰ ਸਫਲ ਬਣਾਉਣ ਲਈ ਸਹਿਯੋਗ ਦਿੱਤਾ ਗਿਆ। ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ 3 ਖੇਤੀ-ਕਾਨੂੰਨਾਂ, ਬਿਜ਼ਲੀ ਸੋਧ-ਬਿਲ-2020 ਅਤੇ ਪਰਾਲੀ ਸਬੰਧੀ ਆਰਡੀਨੈਂਸ ਸਮੇਤ ਹੋਰ ਕਿਸਾਨੀ ਮੰਗਾਂ ਨੂੰ ਹੱਲ ਕਰਵਾਉਣ ਲਈ ਦਿੱਲੀ ‘ਚ ਚੱਲ ਰਹੇ ਦੇਸ਼-ਪੱਧਰੀ ਕਿਸਾਨ-ਮੋਰਚੇ ਕੇਂਦਰ-ਸਰਕਾਰ ਦਾ ਗਰੂਰ ਤੋੜਨ ‘ਚ ਕਾਮਯਾਬ ਹੋਏ ਹਨ। ਭਾਰਤ ਬੰਦ ਦੌਰਾਨ ਪੰਜਾਬ ‘ਚ ਵੀ ਹਰ ਵਰਗ ਦੇ ਲੋਕਾਂ ਨੇ ਭਰਵਾਂ ਸਹਿਯੋਗ ਦਿੱਤਾ ਹੈ, ਜਿਸ ਲਈ ਸਮੂਹ ਕਿਸਾਨ-ਜਥੇਬੰਦੀਆਂ ਵੱਲੋਂ ਲੋਕਾਂ ਦਾ ਧੰਨਵਾਦ ਕੀਤਾ ਗਿਆ ਹੈ। ਕੈਪਸ਼ਨ : ਬਠਿੰਡਾ-ਚੰਡੀਗੜ੍ਹ ਰੋਡ ‘ਤੇ ਭਵਾਨੀਗੜ੍ਹ ਵਿਖੇ ਆਵਾਜਾਈ ਠੱਪ ਕਰਕੇ ਹਜ਼ਾਰਾਂ ਦੀ ਗਿਣਤੀ ‘ਚ ਜੁਟੇ ਲੋਕ ਕੇਂਦਰ-ਸਰਕਾਰ ਖਿਲਾਫ਼ ਰੋਸ-ਪ੍ਰਗਟਾਉਂਦਿਆਂ। 

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!