ਪੰਜਾਬ ਵਿਚ ਪੈਟਰੋਲ ਤੇ ਡੀਜ਼ਲ ਹੋਵੇਗਾ ਮਹਿੰਗਾ
ਪੰਜਾਬ ਅੰਦਰ ਪੈਟਰੋਲ ਤੇ ਡੀਜ਼ਲ 25 ਪੈਸੇ ਮਹਿੰਗਾ ਹੋਵੇਗਾ । ਪੰਜਾਬ ਮੰਤਰੀ ਮੰਡਲ ਨੇ ਇਸ ਤੇ ਮੋਹਰ ਲੱਗਾ ਦਿੱਤੀ ਹੈ।ਸੂਬੇ ਵਿੱਚ ਸਮੁੱਚੇ ਤੌਰ ਉਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਵਿਸ਼ੇਸ਼ ਬੁਨਿਆਦੀ ਢਾਂਚਾ ਵਿਕਾਸ (ਆਈ.ਡੀ.) ਫੀਸ ਵਸੂਲਣ ਨੂੰ ਮਨਜ਼ੂਰੀ ਦੇ ਦਿੱਤੀ ਜੋ ਕਿ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਦੇ ਵਿਕਾਸ ਫੰਡ ਵਿੱਚ ਜਮ੍ਹਾਂ ਕਰਵਾਈ ਜਾਵੇਗੀ।
ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਅਨੁਸਾਰ ਵਿਸੇਸ ਆਈ ਡੀ ਫੀਸ ਸੂਬੇ ਵਿੱਚ ਪੈਟਰੋਲ ਅਤੇ ਡੀਜਲ ਦੀ ਵਿਕਰੀ ਉਤੇ 0.25 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਸੂਲੀ ਜਾਵੇਗੀ। ਇਸੇ ਤਰ੍ਹਾਂ ਵਿਸ਼ੇਸ਼ ਆਈ ਡੀ ਫੀਸ ਸੂਬੇ ਵਿੱਚ ਅਚੱਲ ਜਾਇਦਾਦ ਦੀ ਖਰੀਦ ਉਤੇ 0.25 ਰੁਪਏ ਪ੍ਰਤੀ ਸੈਂਕੜਾ ਦੇ ਹਿਸਾਬ ਨਾਲ ਵਸੂਲੀ ਜਾਵੇਗੀ। ਉਪਰੋਕਤ ਵਸਤੂਆਂ ਉਤੇ ਵਸੂਲੀ ਜਾਣ ਵਾਲੀ ਆਈ ਡੀ ਫੀਸ ਨਾਲ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਫੰਡ ਵਿੱਚ 216.16 ਕਰੋੜ ਰੁਪਏ ਦਾ ਵਾਧੂ ਮਾਲੀਆ ਇਕੱਠਾ ਹੋਵੇਗਾ। ਸੂਤਰਾਂ ਦਾ ਕਹਿਣਾ ਹੈ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਿਚ ਵੜ੍ਹ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਹੋਵੇਗਾ ਸੂਤਰਾਂ ਦਾ ਕਹਿਣਾ ਹੈ ਪੰਜਾਬ ਸਰਕਾਰ ਵਲੋਂ ਪਿੱਛੇ ਸਮੇ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ 5 ਰੁਪਏ ਕਮੀ ਕਾਰਨ 1000 ਕਰੋੜ ਦਾ ਨੁਕਸਾਨ ਹੋਇਆ ਹੈ ਇਸ ਲਈ ਸਰਕਾਰ ਨੇ ਹੁਣ ਆਈ ਦੀ ਸੈੱਸ ਲਾਉਂਣ ਦਾ ਫੈਸਲਾ ਲਿਆ ਹੈ