*ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 1 ਸਤੰਬਰ ਨੂੰ*
*ਤਨਖ਼ਾਹ 9 ਹਜ਼ਾਰ ਤੋਂ 10 ਹਜ਼ਾਰ ਰੁਪਏ*
ਮਾਨਸਾ, 30 ਅਗਸਤ:
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 01 ਸਤੰਬਰ, 2022 ਨੂੰ ਐਕਸਪ੍ਰੈਸ ਬੀਸ ਦੁਆਰਾ ਡਲਿਵਰੀ ਬੁਆਏ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਇਸ ਕੈਂਪ ਵਿਚ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਯੋਗਤਾ 12ਵੀਂ ਪਾਸ ਹੋਣੀ ਚਾਹੀਦੀ ਹੈ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਕੇਵਲ ਲੜਕੇ ਹੀ ਭਾਗ ਲੈ ਸਕਦੇ ਹਨ। ਪ੍ਰਾਰਥੀ ਸਰੀਰਿਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਚਾਹਵਾਨ ਪ੍ਰਾਰਥੀ ਕੈਂਪ ਵਾਲੇ ਦਿਨ ਸਵੇਰੇ 10:30 ਵਜੇ ਆਪਣੀ ਵਿੱਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਕਾਪੀਆਂ ਅਤੇ ਰਜ਼ਿਊਮ ਲੈ ਕੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੇ ਉੱਪਰ ਪਹੁੰਚਣ।
ਉਨ੍ਹਾਂ ਦੱਸਿਆ ਕਿ ਕੰਮ ਕਰਨ ਦਾ ਸਥਾਨ ਮਾਨਸਾ ਹੋਵੇਗਾ ਅਤੇ ਅਸਾਮੀਆਂ ਦੀ ਗਿਣਤੀ 15 ਹੈ। ਇੰਟਰਵਿਊ ਦਾ ਸਮਾਂ ਸਵੇਰੇ 10:30 ਵਜੇ ਤੋਂ ਬਾਅਦ ਦੁਪਹਿਰ 03:00 ਵਜੇ ਤੱਕ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਤਨਖ਼ਾਹ 9 ਹਜ਼ਾਰ ਰੁਪਏ ਤੋਂ 10 ਹਜ਼ਾਰ ਰੁਪਏ ਦੇ ਕਰੀਬ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਸੰਪਰਕ ਨੰਬਰ 82890-02882 ਅਤੇ 62843-98603 ’ਤੇ ਸੰਪਰਕ ਕੀਤਾ ਜਾ ਸਕਦਾ ਹੈ।