ਪੰਜਾਬ

ਖੇਡਾਂ ਵਤਨ ਪੰਜਾਬ ਦੀਆਂ ਤਹਿਤ 25 ਅਗਸਤ ਤੱਕ ਆਨ-ਲਾਈਨ ਰਜਿਸਟ੍ਰੇਸ਼ਨ ਕਰਵਾਉਣ ਖਿਡਾਰੀ : ਜ਼ਿਲਾ ਖੇਡ ਅਫ਼ਸਰ

ਮਾਨਸਾ, 20 ਅਗਸਤ : ਜ਼ਿਲਾ ਖੇਡ ਅਫ਼ਸਰ ਸ਼੍ਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲਾ ਮਾਨਸਾ ਦੇ ਬਲਾਕਾਂ ਮਾਨਸਾ, ਸਰਦੂਲਗੜ, ਭੀਖੀ, ਝੁਨੀਰ ਅਤੇ ਬੁਢਲਾਡਾ ਵਿਖੇ ਫੁੱਟਬਾਲ, ਅਥਲੈਟਿਕਸ, ਖੋਹ-ਖੋਹ, ਕਬੱਡੀ, ਵਾਲੀਬਾਲ ਅਤੇ ਰੱਸਾ-ਕੱਸੀ ਦੇ ਬਲਾਕ ਪੱਧਰੀ ਖੇਡ ਮੁਕਾਬਲੇ ਅੰਡਰ-14, 17, 21, 21-40, 41-50 ਅਤੇ 50 ਸਾਲ ਤੋਂ ਵੱਧ ਉਮਰ ਵਰਗ ਲਈ 01 ਸਤੰਬਰ ਤੋਂ ਲੈ ਕੇ 07 ਸਤੰਬਰ 2022 ਤੱਕ ਕਰਵਾਏ ਜਾ ਰਹੇ ਹਨ। ਉਨਾਂ ਜ਼ਿਲੇ ਦੇ ਖਿਡਾਰੀਆਂ ਅਤੇ ਖਿਡਾਰਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨਾਂ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਆਨ-ਲਾਈਨ ਪੋਰਟਲ  www.punjabkhedmela2022.in ’ਤੇ 25 ਅਗਸਤ ਨੂੰ ਸ਼ਾਮ 5 ਵਜੇ ਤੱਕ ਰਜਿਸਟ੍ਰੇਸ਼ਨ ਕਰਵਾਉਣ।

ਉਨਾਂ ਦੱਸਿਆ ਕਿ ਇਹ ਖੇਡ ਮੁਕਾਬਲੇ ਬਲਾਕ ਮਾਨਸਾ ਦੇ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ, ਸਰਦੂਲਗੜ ਦੇ ਪਿੰਡ ਕੁਸਲਾ, ਭੀਖੀ ਦੇ ਰਾਇਲ ਕਾਲਜ ਬੋੜਾਵਾਲ ਵਿਖੇ, ਝੁਨੀਰ ਦੇ ਇਨਲਾਈਟਡ ਫਿਜ਼ੀਕਲ ਕਾਲਜ ਅਤੇ ਬੁਢਲਾਡਾ ਦੇ ਸ਼੍ਰੀ ਗੁਰੂ ਤੇਗ ਬਹਾਦਰ ਸਟੇਡੀਅਮ ਵਿਖੇ ਹੋਣਗੇ। ਉਨਾਂ ਦੱਸਿਆ ਕਿ ਇਨਾਂ ਖੇਡ ਮੁਕਾਬਲਿਆਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਖਿਡਾਰੀਆਂ ਅਤੇ ਖਿਡਾਰਨਾਂ ਵੱਲੋਂ ਭਾਗ ਲਿਆ ਜਾਵੇਗਾ।
ਜ਼ਿਲਾ ਖੇਡ ਅਫ਼ਸਰ ਨੇ ਜ਼ਿਲੇ ਦੇ ਖਿਡਾਰੀਆਂ ਅਤੇ ਖਿਡਾਰਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਜਾ ਰਹੇ ਇਨਾਂ ਖੇਡ ਮੁਕਾਬਲਿਆਂ ਵਿੱਚ ਜ਼ਰੂਰ ਹਿੱਸਾ ਲੈਣ। ਉਨਾਂ ਦੱਸਿਆ ਕਿ ਰਜਿਸਟ੍ਰੇਸ਼ਨ ਦੀ ਨਿਸ਼ਚਿਤ ਮਿਤੀ ਤੋਂ ਬਾਅਦ ਕੋਈ ਵੀ ਖਿਡਾਰੀ ਇਨਾਂ ਮੁਕਾਬਲਿਆਂ ਵਿੱਚ ਹਿੱਸਾ ਨਹੀਂ ਲੈ ਸਕੇਗਾ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!