ਪੰਜਾਬ
ਪੰਜਾਬ ਵਿੱਚ ਬਿਜਲੀ ਸੰਕਟ : ਚਾਰ ਤੋਂ ਪੰਜ ਘੰਟੇ ਬਿਜਲੀ ਦੇ ਲੱਗ ਰਹੇ ਨੇ ਕੱਟ
ਪੰਜਾਬ ਅੰਦਰ ਬਿਜਲੀ ਦਾ ਸੰਕਟ ਵੱਧ ਰਿਹਾ ਹੈ ਜਿਸ ਕਾਰਨ ਰਾਜ ਅੰਦਰ 4 ਤੋਂ 5 ਘੰਟੇ ਬਿਜਲੀ ਦੇ ਕੱਟ ਲੱਗ ਰਹੇ ਹਨ ਜਿਸ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ । ਗਰਮੀ ਵਧਣ ਕਾਰਨ ਜਿਥੇ ਕਣਕ ਦਾ ਦਾਣਾ ਸੁੰਗੜ ਗਿਆ ਹੈ । ਕੋਲੇ ਦੀ ਕਮੀ ਕਰਕੇ ਪੰਜਾਬ ਬਿਜਲੀ ਸੰਕਟ ਵੱਲ ਵੱਧ ਰਿਹਾ ਹੈ। ਰੋਪੜ ਅਤੇ ਤਲਵੰਡੀ ਸਾਬੋ ਥਰਮਲ ਪਲਾਂਟ ਦੀਆਂ 2-2 ਯੂਨਿਟ ਬੰਦ ਹੋ ਗਈਆਂ। ਗੋਇੰਦਵਾਲ ਸਾਹਿਬ ਪਾਵਰ ਪਲਾਂਟ ਦੀ ਇੱਕ ਯੂਨਿਟ ਬੰਦ ਹੋ ਗਈ। 7300 ਮੈਗਾਵਾਟ ਬਿਜਲੀ ਦੀ ਮੰਗ ਹੈ ਪਰ 4000 ਮੈਗਾਵਾਟ ਉਤਪਾਦਨ ਹੋ ਰਿਹਾ ਹੈ। ਪਾਵਰਕੌਮ ਨੇ 10 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਾਹਰੋਂ ਖਰੀਦੀ 3000 ਮੈਗਾਵਾਟ ਬਿਜਲੀ। ਬਿਜਲੀ ਦੀ ਕਿੱਲਤ ਕਰਕੇ ਰੋਜ਼ਾਨਾ 4-5 ਘੰਟੇ ਦੇ ਕੱਟ ਲੱਗ ਰਹੇ। ਰੋਪੜ ਦਾ ਇਕ ਯੂਨਿਟ ਅੱਜ ਚੱਲ ਜਾਵੇਗਾ ਜਿਸ ਨਾਲ ਥੋੜਾ ਫਰਕ ਪਵੇਗਾ ।