ਪੰਜਾਬ

*ਨਵ ਨਿਯੁਕਤ 6635 ਈਟੀਟੀ ਅਧਿਆਪਕਾਂ ਦੀ ਇੰਡਕਸ਼ਨ ਸਿਖਲਾਈ ਵਰਕਸ਼ਾਪ ਦੀਆਂ ਤਿਆਰੀਆਂ ਮੁਕੰਮਲ*

*ਨਵ-ਨਿਯੁਕਤ 6635 ਅਧਿਆਪਕਾਂ ਦੀ ਜ਼ਿਲ੍ਹਾ ਪੱਧਰੀ ਤਿੰਨ ਰੋਜ਼ਾ ਸਿਖਲਾਈ 9 ਅਗਸਤ ਤੋਂ*

ਐਸ.ਏ.ਐਸ.ਨਗਰ, 5 ਅਗਸਤ (    )
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਵਿੱਚ ਅਤੇ ਡਾਇਰੈਕਟਰ ਐਸਸੀਈਆਰਟੀ ਡਾ. ਮਨਿੰਦਰ ਸਿੰਘ ਸਰਕਾਰੀਆ ਦੀ ਦੇਖ-ਰੇਖ ਹੇਠ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਵੱਖ-ਵੱਖ ਜ਼ਿਲਿਆਂ ਵਿੱਚ ਨਵ-ਨਿਯੁਕਤ 6635 ਈਟੀਟੀ ਅਧਿਆਪਕਾਂ ਦੀ 9 ਅਗਸਤ ਤੋਂ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਸਿਖਲਾਈ ਵਰਕਸ਼ਾਪ ਲਗਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਦੇ ਸਟੇਟ ਕੋਆਰਡੀਨੇਟਰ ਡਾ. ਹਰਪਾਲ ਸਿੰਘ ਬਾਜਕ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੀ ਕਾਰਗੁਜ਼ਾਰੀ, ਪ੍ਰਗਤੀ ਅਤੇ ਪ੍ਰਾਪਤੀਆਂ ਦੀ ਸੂਚੀ ਬਹੁਤ ਹੀ ਬਿਹਤਰੀਨ ਅਤੇ ਸ਼ਲਾਘਯੋਗ ਹੈ ਅਤੇ ਨਵ-ਨਿਯੁਕਤ ਅਧਿਆਪਕ ਸਕੂਲੀ ਸਿੱਖਿਆ ਨੂੰ ਹੋਰ ਵੀ ਵਧੀਆ ਮੁਕਾਮ ‘ਤੇ ਪਹੁੰਚਾਉਣ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ। ਇਸ ਮੰਤਵ ਲਈ ਸਿੱਖਿਆ ਵਿਭਾਗ ਵੱਲੋਂ ਸਿਖਲਾਈ ਵਰਕਸ਼ਾਪ ਦੌਰਾਨ ਬਹੁਤ ਸਾਰੇ ਪੱਖਾਂ ਨੂੰ ਤਿੰਨ ਦਿਨਾਂ ਵਿੱਚ ਸਾਂਝਾ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ, ਜਲੰਧਰ, ਲੁਧਿਆਣਾ, ਐੱਸ.ਏ.ਐੱਸ ਨਗਰ, ਪਟਿਆਲਾ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ ਸਿਖਲਾਈ ਵਰਕਸ਼ਾਪ 9 ਅਗਸਤ ਤੋਂ ਅਤੇ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਾਜ਼ਿਲਕਾ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਮੋਗਾ, ਮਾਨਸਾ, ਰੂਪਨਗਰ ਅਤੇ ਸੰਗਰੂਰ ਜ਼ਿਲ੍ਹੇ ਦੇ ਅਧਿਆਪਕਾਂ ਦੀ ਸਿਖਲਾਈ ਵਰਕਸ਼ਾਪ 16 ਅਗਸਤ ਤੋਂ ਸ਼ੁਰੂ ਹੋਵੇਗੀ। ਜਿਸ ਸਬੰਧੀ ਵਿਭਾਗ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸਟੇਟ ਪੱਧਰ ਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਮੈਂਬਰਾਂ ਨੂੰ ਜ਼ਿਲ੍ਹਾ ਰਿਸੋਰਸ ਪਰਸਨ ਦੇ ਤੌਰ ਤੇ ਟਰੇਨਿੰਗ ਦਿੱਤੀ ਜਾ ਰਹੀ ਹੈ।  ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਬੈਚ ਵਿੱਚ 40 ਅਧਿਆਪਕ ਸਿਖਲਾਈ ਪ੍ਰਾਪਤ ਕਰਨਗੇ ਅਤੇ ਸਿਖਲਾਈ ਵਰਕਸ਼ਾਪ ਦੇ ਸਥਾਨ ਅਤੇ ਬਾਕੀ ਸਾਰੇ ਪ੍ਰਬੰਧ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਡਾਇਟ ਪ੍ਰਿੰਸੀਪਲ ਆਪਸੀ ਤਾਲਮੇਲ ਨਾਲ ਕਰਨਗੇ। ਉਨ੍ਹਾਂ ਨਵ ਨਿਯੁਕਤ ਅਧਿਆਪਕਾਂ ਨੂੰ ਕਿਹਾ ਕਿ ਵਿਭਾਗ ਦੇ ਸਰਕਾਰੀ ਸਕੂਲਾਂ ਵਿੱਚ ਕੰਮ ਕਰਨ ਦੇ ਇਸ ਬਿਹਤਰੀਨ ਅਵਸਰ ਨੂੰ ਸਮੂਹ ਨਵ-ਨਿਯੁਕਤ ਅਧਿਆਪਕ ਇੱਕ ਸੁਨਹਿਰੀ ਯੁਗ ਵਿੱਚ ਬਦਲਣ ਲਈ ਆਪਣੀ ਪੂਰੀ ਤਾਕਤ ਲਗਾਉਣ ਅਤੇ ਇਸ ਸਮਰੱਥਾ ਉਸਾਰੀ ਸਿਖਲਾਈ ਵਰਕਸ਼ਾਪ ਦਾ ਵੱਧ ਤੋਂ ਵੱਧ ਫਾਇਦਾ ਲੈਣ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!