*ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦੌਰਾ : 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ‘ਚ ਵੱਡੇ ਬਦਲਾਅ ਦੀ ਤਿਆਰੀ*
*ਲੋਕ ਸਭਾ ਚੋਣ ਤੋਂ ਪਹਿਲਾ ਪ੍ਰਧਾਨ ਮੰਤਰੀ ਦੇ ਸਕਦੇ ਨੂੰ ਪੰਜਾਬ ਨੂੰ ਵੱਡਾ ਤੋਹਫ਼ਾ*
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਤੋਂ ਬਾਅਦ ਹੁਣ ਪੰਜਾਬ ਭਾਜਪਾ ਵਿੱਚ ਵੱਡੇ ਪੱਧਰ ਤੇ ਬਦਲਾਅ ਦੀ ਤਿਆਰੀ ਸ਼ੁਰੂ ਹੋ ਗਈ ਹੈ । 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਅੰਦਰ ਹੁਣ ਭਾਜਪਾ ਵਿੱਚ ਵੱਡੀ ਤਬਦੀਲੀ ਕੀਤੀ ਜਾ ਰਹੀ ਹੈ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪਿਛਲੇ ਦਿਨੀ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦੇ ਰੂਪ ਵਿੱਚ ਸੂਬੇ ਲਈ ਸਭ ਤੋਂ ਵੱਡਾ ਤੋਹਫਾ ਦੇਣ ਤੋਂ ਬਾਅਦ ਭਾਜਪਾ ਦੇ ਨੇਤਾਵਾਂ ਨਾਲ ਮੀਟਿੰਗ ਕੀਤੀ ਗਈ ਸੀ । ਸੂਤਰਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਨੇਤਾਵਾਂ ਨਾਲ ਉਨ੍ਹਾਂ ਪਲਾਂ ਨੂੰ ਸਾਂਝਾ ਕੀਤਾ ਜਦੋ ਨਰਿੰਦਰ ਮੋਦੀ ਪੰਜਾਬ ਦੇ ਪ੍ਰਭਾਰੀ ਸਨ । ਪ੍ਰਧਾਨ ਮੰਤਰੀ ਨੇ ਮਜਾਕੀਆ ਲਹਿਜੇ ਵਿੱਚ ਕਿਹਾ ਕਿ ਉਨ੍ਹਾਂ ਨੂੰ ਫਿਰ ਤੋਂ ਇਕ ਵਾਰ ਪੰਜਾਬ ਦਾ ਸੰਗਠਨ ਮੰਤਰੀ ਬਣਾ ਦਿੱਤਾ ਜਾਵੇ । ਉਹ ਪੰਜਾਬ ਅੰਦਰ ਫਿਰ ਕੰਮ ਕਰਨਾ ਚਾਹੰਦੇ ਹਨ ।
ਪ੍ਰਧਾਨ ਮੰਤਰੀ ਵਲੋਂ ਭਾਜਪਾ ਆਗੂਆਂ ਨਾਲ ਕੀਤੀ ਗਈ ਮੀਟਿੰਗ ਨੂੰ 2024 ਦੇ ਲੋਕ ਸਭਾ ਚੋਣਾਂ ਲਈ ਅਹਿਮ ਮੰਨਿਆ ਜਾ ਰਿਹਾ ਹੈ । ਪ੍ਰਧਾਨ ਮੰਤਰੀ ਵਲੋਂ ਇਸ ਮੀਟਿੰਗ ਵਿੱਚ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਿਲ ਹੋਏ ਨੇਤਾਵਾਂ ਨੂੰ ਤਰਜੀਹ ਦਿੱਤੀ ਗਈ । ਪ੍ਰਧਾਨ ਮੰਤਰੀ ਵਲੋਂ ਪੰਜਾਬ ਦੇ ਮੁੱਦਿਆਂ ਤੇ ਚਰਚਾ ਕੀਤੀ ਗਈ ਹੈ । ਭਾਜਪਾ ਲਈ ਪੰਜਾਬ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ । ਇਸ ਲਈ ਪੰਜਾਬ ਭਾਜਪਾ ਵਿੱਚ ਜਲਦੀ ਹੀ ਵੱਡੀ ਤਬਦੀਲੀ ਦੇਖਣ ਨੂੰ ਮਿਲੇਗੀ । ਇਹ ਵੀ ਮੰਨਿਆ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਨੂੰ ਵੱਡੀ ਸੌਗਾਤ ਦੇ ਸਕਦੇ ਹਨ ।
ਸੂਤਰਾਂ ਦਾ ਕਹਿਣਾ ਹੈ ਕਿ ਭਾਜਪਾ ਆਗੂ ਸੁਨੀਲ ਜਾਖੜ ਨੂੰ ਵੱਡੀ ਜਿੰਮੇਵਾਰੀ ਮਿਲ ਸਕਦੀ ਹੈ । ਇਸ ਤੋਂ ਇਲਾਵਾ ਕਾਂਗਰਸ ਤੋਂ ਭਾਜਪਾ ਵਿੱਚ ਆਏ ਨੇਤਾਵਾਂ ਨੂੰ ਭਾਜਪਾ ਵੱਡੀ ਜਿੰਮੇਵਾਰੀ ਦੇਣ ਜਾ ਰਹੀ ਹੈ ਇਸ ਸਮੇ ਭਾਜਪਾ ਦਾ ਮੁੱਖ ਧਿਆਨ 2024 ਦੀਆਂ ਲੋਕ ਸਭਾ ਚੋਣਾਂ ਤੇ ਹੈ । ਭਾਜਪਾ ਇਹ ਮੰਨ ਕਿ ਚਾਲ ਰਹੀ ਹੈ ਕਿ ਲੋਕ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਮੁੱਖ ਮੁਕਾਬਲਾ ਭਾਜਪਾ ਤੇ ਆਮ ਆਦਮੀ ਪਾਰਟੀ ਵਿਚਕਾਰ ਹੋਵੇਗਾ । ਸੂਤਰਾਂ ਦਾ ਕਹਿਣਾ ਹੈ ਕਿ ਅਗਲੇ ਸਮੇ ਵਿੱਚ ਪੰਜਾਬ ਦੇ ਹੋਰ ਕਈ ਵੱਡੇ ਨੇਤਾ ਭਾਜਪਾ ਵਿੱਚ ਸ਼ਾਮਿਲ ਹੋ ਸਕਦੇ ਹਨ ।
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਵਿੱਚ ਅੱਜ ਮੋਹਾਲੀ ਪਹੁੰਚੇ ਹੋਏ ਹਨ ਜਿਥੇ ਭਾਜਪਾ ਨੇਤਾ ਬਲਬੀਰ ਸਿੰਘ ਸਿੱਧੂ ਵਲੋਂ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ ਹੈ । ਸ਼ੇਖਾਵਤ ਅੱਜ ਗੁਰੂਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਨਤਮਸਤਕ ਹੋਏ ਹਨ ।