ਪੰਜਾਬ
ਪੰਜਾਬ ਅਤੇ ਹਰਿਆਣਾ ਬਾਰ ਐਸੋਸੀਏਸ਼ਨ ਨੇ ਓ.ਪੀ ਸੋਨੀ ਦਾ ਕੀਤਾ ਸਨਮਾਨ
ਚੰਡੀਗੜ, 23 ਦਸੰਬਰ:
ਪੰਜਾਬ ਅਤੇ ਹਰਿਆਣਾ ਬਾਰ ਐਸੋਸੀਏਸ਼ਨ ਦੀ ਅਗਵਾਈ ਵਿਚ ਐਸੋਸੀਏਸ਼ਨ ਦੇ ਨਵੇਂ ਚੁਣੇ ਪ੍ਰਧਾਨ ਜੀ.ਬੀ.ਐੱਸ. ਢਿੱਲੋਂ ਅਤੇ ਕਾਰਜਕਾਰੀ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਅੱਜ ਕੋਰਟ ਕੰਪਲੈਕਸ ਵਿਖੇ ਕਰਵਾਏ ਪ੍ਰੋਗਰਾਮ ਵਿੱਚ ਮੈਡੀਕਲ ਸਿੱਖਿਆ ਅਤੇ ਖੋਜ, ਫੂਡ ਪ੍ਰੋਸੈਸਿੰਗ ਅਤੇ ਸੁਤੰਤਰਤਾ ਸੰਗ੍ਰਾਮੀ ਭਲਾਈ ਮੰਤਰੀ ਓ.ਪੀ. ਸੋਨੀ ਦਾ ਸਨਮਾਨ ਕੀਤਾ।
ਬਾਰ ਐਸੋਸੀਏਸ਼ਨ ਦਾ ਧੰਨਵਾਦ ਕਰਦਿਆਂ ਸੋਨੀ ਨੇ ਕਿਹਾ ਕਿ ਉਹ ਖੁਸ਼ੀ ਅਤੇ ਮਾਣ ਮਹਿਸੂਸ ਕਰ ਰਹੇ ਹਨ ਕਿ ਅੱਜ ਇੱਥੇ ਮੌਜੂਦ ਹਨ। ਉਨਾਂ ਕਿਹਾ ਕਿ ਵਕੀਲ ਇੱਕ ਸਿੱਖਿਅਤ ਪੇਸ਼ੇਵਰ ਜਮਾਤ ਹੈ ਅਤੇ ਸਮਾਜ ਵਿੱਚ ਇੱਕ ਵਿਸ਼ੇਸ਼ ਅਹੁਦਾ ਰੱਖਦੇ ਹਨ ਜੋ ਸੰਵਿਧਾਨ ਦੀ ਕਿਸੇ ਵੀ ਕਿਸੇ ਕਿਸਮ ਦੀ ਉਲੰਘਣਾ ਤੋਂ ਰਾਖੀ ਕਰਨ ਲਈ ਹਮੇਸ਼ਾਂ ਮੋਹਰੀ ਰਹਿੰਦੇ ਹਨ। ਦੇਸ਼ ਵਿੱਚ ਨਿਆਂ ਦਿਵਾਉਣ ਅਤੇ ਬਿਹਤਰ ਪ੍ਰਣਾਲੀ ਨੂੰ ਯਕੀਨੀ ਬਣਾਉਣ ਵਿੱਚ ਵਕੀਲਾਂ ਦੀ ਸਭ ਤੋਂ ਮਹੱਤਵਪੂਰਣ ਭੂਮਿਕਾ ਹੁੰਦੀ ਹੈ। ਸੋਨੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਨੂੰ 5 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ।