ਪੰਜਾਬ
ਪੰਜਾਬ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲਿਆ
ਪੰਜਾਬ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਵਿਭਾਗ ਦੇ ਸਕੱਤਰ ਮਲਵਿੰਦਰ ਸਿੰਘ ਜੱਗੀ ਅਤੇ ਡਾਇਰੈਕਟਰ ਸ੍ਰੀਮਤੀ ਸੋਨਾਲੀ ਗਿਰਿ ਨੇ ਕੈਬਨਿਟ ਮੰਤਰੀ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ। ਇਸ ਮੌਕੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।