ਪੰਜਾਬ

*ਪੰਜਾਬ ਸਰਕਾਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਲਿਆ ਰਹੀ ਹੈ ਵੱਡੇ ਸੁਧਾਰ*

* ਮੰਤਰੀ ਨੇ ਨਿਰਧਾਰਤ ਸਮੇਂ ਅੰਦਰ ਅਤੇ ਮਿਆਰੀ ਸੇਵਾਵਾਂ ਪ੍ਰਦਾਨ ਕਰਨ ਲਈ ਕਿਹਾ*

ਚੰਡੀਗੜ੍ਹ, 14 ਜੁਲਾਈ:
ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਆਸਾਨ ਤਰੀਕੇ ਨਾਲ ਨਾਗਰਿਕਾਂ ਤੱਕ ਪਹੁੰਚਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਕੰਮਕਾਜ ਵਿੱਚ ਈ-ਗਵਰਨੈਂਸ ਨੂੰ ਅਪਣਾ ਕੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਵਾਲੀ ਪ੍ਰਣਾਲੀ ਵਿੱਚ ਵੱਡੇ ਸੁਧਾਰ ਕਰ ਰਹੀ ਹੈ।
ਸਰਕਾਰ ਦੀ ਵਚਨਬੱਧਤਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਮੰਤਰੀ  ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਡੀ.ਜੀ.ਆਰ., ਮੋਹਾਲੀ ਦੇ ਦਫਤਰ ਵਿਖੇ ਪ੍ਰਸ਼ਾਸਕੀ ਸੁਧਾਰ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲਿਆ। ਸੂਬਾ ਸਰਕਾਰ ਦੀ ਤਰਫੋਂ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ ਦਾ ਜਾਇਜ਼ਾ ਲੈਂਦਿਆਂ ਸ੍ਰੀ ਮੀਤ ਹੇਅਰ ਨੇ ਵਿਭਾਗ ਦੇ ਕੰਮਕਾਜ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਲੋਕਾਂ ਨੂੰ ਨਿਰਧਾਰਤ ਸਮੇਂ ਅੰਦਰ ਅਤੇ ਮਿਆਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ।
ਕੈਬਨਿਟ ਮੰਤਰੀ ਨੂੰ ਪ੍ਰਸ਼ਾਸਕੀ ਸੁਧਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ  ਤੇਜਵੀਰ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਕੀ ਸੁਧਾਰ ਵਿਭਾਗ ਸਰਕਾਰ ਦਾ ਇੱਕ ਪ੍ਰਮੁੱਖ ਸੇਵਾ ਵਿਭਾਗ ਹੈ ਜੋ ਆਈਟੀ ਅਤੇ ਈ-ਗਵਰਨੈਂਸ ਪ੍ਰੋਜੈਕਟਾਂ ਨੂੰ ਲਾਗੂ ਕਰਨ ‘ਤੇ ਧਿਆਨ ਕੇਂਦਰਿਤ ਕਰਦਾ ਹੈ। ਵਿਭਾਗ ਆਪਣੀ ਲਾਗੂਕਰਨ ਏਜੰਸੀ, ਪੀਐਸਈਜੀਐਸ ਜਿਵੇਂ ਸੇਵਾ ਕੇਂਦਰ, ਅਨਫਾਈਡ ਹੈਲਪਲਾਈਨ ਨੰਬਰ 1100, ਪੀਜਆਰਐਸ, ਆਨਲਾਈਨ ਦਾਖਲਾ ਪੋਰਟਲ, ਆਰਟੀਆਈ ਪੋਰਟਲ, ਪੀਏਡਬਲਿਊਏਐਨ, ਸਟੇਟ ਡਾਟਾ ਸੈਂਟਰ, ਈ-ਸੇਵਾ, ਈ-ਆਫਿਸ, ਜੀਈਪੀਐਨਆਈਸੀ ਆਦਿ ਰਾਹੀਂ ਕਈ ਪ੍ਰੋਜੈਕਟ ਚਲਾ ਰਿਹਾ ਹੈ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਰੋਕਣ ਲਈ ਵੱਟਸਐਪ ਹੈਲਪਲਾਈਨ, ਮੋਬਾਈਲ ਐਪਸ, ਸਟੇਟ ਡਾਟਾ ਪਾਲਿਸੀ ਵਰਗੇ ਹੋਰ ਪ੍ਰੋਜੈਕਟ ਦੀ ਵੀ ਸਮੀਖਿਆ ਕੀਤੀ ਗਈ। ਇਹ ਵੀ ਦੱਸਿਆ ਗਿਆ ਕਿ ਵਿਭਾਗ ਹੋਰ ਵਿਭਾਗਾਂ ਨੂੰ ਆਪਣੀ ਤਕਨੀਕੀ ਸਹਾਇਤਾ ਵੀ ਪ੍ਰਦਾਨ ਕਰ ਰਿਹਾ ਹੈ।
ਮੀਤ ਹੇਅਰ ਨੇ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਕਿਸੇ ਵੀ ਨਾਗਰਿਕ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਸੂਰਤ ਵਿੱਚ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਜਾਵੇਗੀ ਅਤੇ ਸੇਵਾ ਕੇਂਦਰਾਂ ਦੀਆਂ ਸਰਵਿਸ ਅਪਰੇਟਰ ਕੰਪਨੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਵਿਭਾਗ ਨੂੰ ਸੇਵਾਵਾਂ ਅਤੇ ਕੰਮਕਾਜ ਵਿੱਚ ਸੁਧਾਰ ਲਿਆਉਣ ਲਈ ਹੋਰ ਵਿਭਾਗਾਂ ਨਾਲ ਮਿਲ ਕੇ ਕੰਮ ਕਰਨ ਲਈ ਵੀ ਕਿਹਾ। ਉਹਨਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਸਾਰੇ ਵਿਭਾਗਾਂ ਨੂੰ ਈ-ਆਫਿਸ ‘ਤੇ ਕੰਮ ਕਰਨਾ ਸ਼ੁਰੂ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਵਿਭਾਗ ਨੂੰ ਘਰ-ਘਰ ਸੇਵਾਵਾਂ ਪਹੁੰਚਾਉਣ ਦੇ ਢੰਗ-ਤਰੀਕਿਆਂ ਦੀ ਪੜਚੋਲ ਕਰਨ ਲਈ ਵੀ ਕਿਹਾ।
ਵਿਭਾਗ ਨੂੰ ਸਰਕਾਰ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਲਈ ਏਐਲ, ਐਮਐਲ, ਆਈਓਟੀ ਆਦਿ ਵਰਗੀਆਂ ਅਤਿ ਆਧੁਨਿਕ ਤਕਨੀਕਾਂ ਲਿਆਉਣ ਦਾ ਹੁਕਮ ਦਿੱਤਾ ਗਿਆ ਸੀ। ਮੰਤਰੀ ਨੇ ਸਟੇਟ ਡਾਟਾ ਸੈਂਟਰ ਦਾ ਵੀ ਦੌਰਾ ਕੀਤਾ ਅਤੇ ਇਸ ਦੇ ਕੰਮਕਾਜ ਅਤੇ ਮਹੱਤਤਾ ਨੂੰ ਜਾਣਿਆ। 

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!