ਪੰਜਾਬ

ਪੰਜਾਬ ਸਰਕਾਰ ਨੇ ਸੱਦੀ ਕੈਬਿਨੇਟ ਦੀ ਬੈਠਕ,SYL ਦੇ ਮੁੱਦੇ ਤੇ ਹੋ ਸਕਦੀ ਚਰਚਾ

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਮਰਜੈਂਸੀ ਐਮਰਜੈਂਸੀ ਮੰਤਰੀ ਮੰਡਲ ਦੀ ਬੈਠਕ ਸਵੇਰੇ 10 ਵਜੇ ਬੁਲਾ ਲਈ ਗਈ ਹੈ। ਇਸ ਬੈਠਕ ਵਿੱਚ ਐਸ ਵਾਈ ਐਲ ਨਹਿਰ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਜੋ ਸਰਵੇ ਕਰਨ ਦੇ ਕੇਂਦਰ ਸਰਕਾਰ ਨੂੰ ਆਦੇਸ਼ ਦਿੱਤੇ ਹਨ, ਉਸ ਨੂੰ ਲੈ ਕੇ ਚਰਚਾ ਹੋਵੇਗੀ ਹੋਵੇਗੀ ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਐਸਵਾਈਐਲ ਦੇ ਮੁੱਦੇ ਤੇ ਵਿਸ਼ੇਸ਼ ਸੈਸ਼ਨ ਵੀ ਬੁਲਾ ਸਕਦੀ ਹੈ। ਹਾਲਾਂਕਿ ਪੰਜਾਬ ਸਰਕਾਰ ਪਹਿਲਾਂ ਹੀ ਕਹਿ ਚੁੱਕੀ ਹੈ ਕਿ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਇੱਕ ਬੂੰਦ ਵੀ ਪਾਣੀ ਨਹੀਂ ਹੈ।

ਸੁਪਰੀਮ ਕੋਰਟ ਵੱਲੋਂ ਕੱਲ ਜਿਸ ਤਰਾਂ ਦਾ ਫੈਸਲਾ ਸੁਣਾਇਆ ਗਿਆ ਹੈ ਅਤੇ ਸੁਪਰੀਮ ਕੋਰਟ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਇਸ ਮੁੱਦੇ ਤੇ ਰਾਜਨੀਤੀ ਕਰ ਰਹੀ ਹੈ, ਉਸ ਤੋਂ ਬਾਅਦ ਪੰਜਾਬ ਅੰਦਰ ਐਸ ਵਾਈ ਐਲ ਨਹਿਰ ਨੂੰ ਲੈ ਕੇ ਰਾਜਨੀਤੀ ਗਰਮਾ ਗਈ ਹੈ ।ਇਸ ਲਈ ਸਰਕਾਰ ਵੱਲੋਂ ਮੰਤਰੀ ਮੰਡਲ ਦੀ ਅਹਿਮ ਬੈਠਕ ਬੁਲਾਈ ਗਈ ਹੈ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!