ਪੰਜਾਬ
ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਚਲਾਉਣ ਲਈ ਪੰਜਾਬ ਸਰਕਾਰ ਜਾਏਗੀ ਸੁਪਰੀਮ ਕੋਰਟ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਚਲਾਉਣ ਲਈ ਪੰਜਾਬ ਸਰਕਾਰ ਸੁਪਰੀਮ ਕੋਰਟ ਦਾ ਰੁੱਖ ਕਰੇਗੀ। ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ ਹੈ ਕਿ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦੀਆਂ ਝਲਕੀਆਂ….
ਦਿੱਲੀ ਵਿੱਚ ਬਹੁਮਤ ਦੇ ਬਾਵਜੂਦ ਮੇਅਰ ਬਣਾਉਣ ਲਈ ਸੁਪਰੀਮ ਕੋਰਟ ਜਾਓ…
ਡਿਪਟੀ ਮੇਅਰ ਬਣਾਉਣ ਲਈ ਸੁਪਰੀਮ ਕੋਰਟ ਜਾਓ… ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਚਲਾਉਣ ਲਈ ਸੁਪਰੀਮ ਕੋਰਟ ਜਾਣਾ ਪੈ ਰਿਹਾ ਹੈ …
ਲੋਕਤੰਤਰ ਦੀ ਤਲਾਸ਼ ਜਾਰੀ ਹੈ…।
ਦੱਸਣਯੋਗ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਨੇ ਪੰਜਾਬ ਮੰਤਰੀ ਮੰਡਲ ਵਲੋ 3 ਮਾਰਚ ਨੂੰ ਬਣਾਉਣ ਦੇ ਪ੍ਰਸਤਾਵ ਤੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਜਾਣਕਾਰੀ ਦਿੱਤੀ ਹੈ ਕਿ ਉਹ ਕਨੂੰਨੀ ਰਾਏ ਲੈਣ ਤੋਂ ਬਾਅਦ ਹੀ ਇਸ ਬਾਰੇ ਅਪਣਾ ਫੈਸਲਾ ਦੇਣਗੇ।