ਪੰਜਾਬ

ਸਾਡੀ ਚੁੱਪ ਨੂੰ ਕਮਜ਼ੋਰੀ ਨਾ ਸਮਝੋ, ਭਾਜਪਾ ਵਰਕਰ ਨਾ ਡਰੇਗਾ, ਨਾ ਝੁਕੇਗਾ : ਮਦਨ ਮੋਹਨ ਮਿੱਤਲ


ਚੰਡੀਗੜ੍ਹ: 28 ਦਿਸੰਬਰ (   )
, ਪੰਜਾਬ ਵਿੱਚ ਵਿਗੜ ਰਹੇ ਅਮਨ-ਕਾਨੂੰਨ ਅਤੇ ਭਾਜਪਾ ਵਰਕਰਾਂ ਉੱਤੇ ਹੋਏ ਹਿੰਸਕ ਹਮਲਿਆਂ ਅਤੇ ਰਾਜ ਵਿੱਚ ਨਿੱਜੀ ਜਾਇਦਾਦਾਂ ‘ਤੇ ਕੈਪਟਨ ਸਰਕਾਰ ਦੇ ਇਸ਼ਾਰੇ ‘ਤੇ ਕਿਸਾਨਾਂ ਦੇ ਨਾਂ ‘ਤੇ ਨਕਸਲੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਵੱਲੋਂ ਕੀਤੀ ਜਾ ਰਹੀ ਹਿੰਸਕ ਕਾਰਵਾਈ‘ ਨੂੰ ਲੈ ਕੇ ਪੰਜਾਬ ਭਾਜਪਾ ਦਾ ਵਫਦ ਸਾਬਕਾ ਮੰਤਰੀ ਮਦਨ ਮੋਹਨ ਮਿੱਤਲ ਦੀ ਅਗੁਵਾਈ ‘ਚ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਉਹਨਾਂ ਦੇ ਚੰਡੀਗੜ੍ਹ ਦਫ਼ਤਰ ਵਿੱਚ ਮਿਲਿਆ I ਇਸ ਵਫ਼ਦ ਵਿੱਚ ਸਾਬਕਾ ਪ੍ਰਦੇਸ਼ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਤੀਕਸ਼ਨ ਸੂਦ ਅਤੇ ਰਾਜਿੰਦਰ ਭੰਡਾਰੀ ਮੌਜੂਦ ਸਨ।
        ਮਦਨ ਮੋਹਨ ਮਿੱਤਲ ਨੇ ਕਿਹਾ ਕਿ ਬਠਿੰਡਾ ਵਿੱਚ ਭਾਜਪਾ ਵਰਕਰਾਂ ‘ਤੇ ਕੈਪਟਨ ਸਰਕਾਰ ਦੀ ਸ਼ਹਿ ‘ਤੇ ਜਬਰੀ ਤੋੜ-ਭੰਨ ਕਰਨਾ ਅਤੇ ਭਾਜਪਾ ਵਰਕਰਾਂ ‘ਤੇ ਜ਼ਬਰਦਸਤੀ ਹਮਲਾ ਕਰਨਾ ਅਤੇ ਪੁਲਿਸ ਨੂੰ ਹਮਲਾਵਰਾਂ ਦਾ ਸਾਥ ਦਿੰਦੇ ਵੇਖਣਾ ਇਹ ਸਾਫ ਜ਼ਾਹਰ ਕਰਦਾ ਹੈ ਕਿ ਇਹ ਸਬ ਕੁਛ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਕਾਂਗਰਸ ਸਰਕਾਰ ਵਲੋਂ ਕਰਵਾਇਆ ਜਾ ਰੀਹਾ ਹੈ। ਉਨ੍ਹਾਂ ਕੈਪਟਨ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਸਾਡੀ ਚੁੱਪ ਨੂੰ ਕਮਜ਼ੋਰੀ ਨਾ ਸਮਝੋ,  ਭਾਜਪਾ ਵਰਕਰ ਨਾ ਡਰੇਗਾ ਅਤੇ ਨਾ ਹੀ ਝੁਕੇਗਾ ਅਤੇ ਭਾਜਪਾ ਵਰਕਰ ਹਰ ਤਰ੍ਹਾਂ ਨਾਲ ਜਵਾਬ ਦੇਣ ਦੇ ਯੋਗ ਹੈ। ਇਸ ਤੋਂ ਪਹਿਲਾਂ ਵੀ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ‘ਤੇ ਕੈਪਟਨ ਸਰਕਾਰ ਦੇ ਸਮਰਥਿਤ ਗੁੰਡਿਆਂ ਨੇ ਕਤੀਲਾਣਾ ਹਮਲਾ ਕੀਤਾ ਗਿਆ ਸੀ ਅਤੇ ਅਜੇ ਤੱਕ ਇਸ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕੈਪਟਨ ਸਰਕਾਰ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਭਾਜਪਾ ਵਰਕਰਾਂ ਨੂੰ ਇਸ ਤਰ੍ਹਾਂ ਦੀ ਹਿੰਸਾ ਨਾਲ ਰੋਕਣਾ ਸੰਭਵ ਨਹੀਂ ਹੈ, ਪੰਜਾਬ ਦੇ ਲੋਕ ਸਬ ਦੇਖ ਰਹੇ ਹਨ ਅਤੇ ਜਦੋਂ ਸਮਾਂ ਆਵੇਗਾ ਤਾਂ ਇਸਦਾ ਜਵਾਬ ਕੈਪਟਨ ਸਰਕਾਰ ਤੋਂ ਲਿਆ ਜਾਵੇਗਾ।
          ਮਦਨ ਮੋਹਨ ਮਿੱਤਲ ਨੇ ਕਿਹਾ ਕਿ ਖੇਤੀਬਾੜੀ ਬਿੱਲਾਂ ਨੂੰ ਅਧਾਰ ਬਣਾ ਕੇ ਕੁਝ ਰਾਜਨੀਤਿਕ ਆਗੂ ਅਤੇ ਸਮਾਜ ਵਿਰੋਧੀ ਅਨਸਰ ਆਪਣੇ ਸਵਾਰਥ ਲਈ ਕਿਸਾਨਾਂ ਅਤੇ ਹੋਰ ਲੋਕਾਂ ਨੂੰ ਭੜਕਾ ਕੇ, ਪ੍ਰਦਰਸ਼ਨ ਅਤੇ ਹਿੰਸਕ ਕਾਰਵਾਈਆਂ ਕਰਵਾ ਰਹੇ ਹਨ। ਇਥੋਂ ਤਕ ਕਿ ਕੁਝ ਰਾਜਨੀਤਿਕ ਵਿਰੋਧੀਆਂ ਦੇ ਇਸ਼ਾਰੇ ‘ਤੇ, ਆਪਣੇ ਆਪ ਨੂੰ ਕਿਸਾਨ ਅਖਵਾਉਣ ਵਾਲੇ ਕੁਝ ਸਮਾਜ ਵਿਰੋਧੀ ਅਨਸਰ ਭਾਜਪਾ ਨੇਤਾਵਾਂ ਨੂੰ ਭਿਆਨਕ ਨਤੀਜੇ ਭੁਗਤਣ ਦੀ ਧਮਕੀ ਦੇ ਰਹੇ ਹਨ। ਪ੍ਰਭਾਵਿਤ ਭਾਜਪਾ ਆਗੂਆਂ ਵਲੋਂ ਉਪਰੋਕਤ ਬਦਮਾਸ਼ਾਂ / ਸਮਾਜ ਵਿਰੋਧੀ ਅਨਸਰਾਂ ਖਿਲਾਫ ਕੀਤੀਆਂ ਸ਼ਿਕਾਇਤਾਂ ਦੇ ਬਾਵਜੂਦ, ਪੰਜਾਬ ਸਰਕਾਰ ਅਤੇ ਪੁਲਿਸ ਵੱਲੋਂ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਇਹ ਸਾਫ ਹੈ ਕਿ ਕੈਪਟਨ ਸਰਕਾਰ ਪੰਜਾਬ ਦਾ ਮਾਹੌਲ ਖ਼ਰਾਬ ਕਰਕੇ ਇਸ ਨੂੰ ਕਾਲੇ ਦੌਰ ਵਿਚ ਧੱਕਣਾ ਚਾਹੁੰਦੀ ਹੈ।
       ਮਦਨ ਮੋਹਨ ਮਿੱਤਲ ਦੀ ਅਗਵਾਈ ਵਾਲੇ ਵਫ਼ਦ ਨੇ ਮੰਗ ਕੀਤੀ ਕਿ ਭਾਰਤੀ ਸੰਵਿਧਾਨ ਵਲੋਂ ਗਾਰੰਟੀ ਦੇ ਬੁਨਿਆਦੀ ਅਧਿਕਾਰਾਂ ਅਨੁਸਾਰ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਆਗੂਆਂ ਦੀ ਜਾਨ, ਆਜ਼ਾਦੀ ਅਤੇ ਜਾਇਦਾਦ ਦੀ ਰਾਖੀ ਲਈ ਢੁਕਵੇਂ ਕਦਮ ਚੁੱਕੇ ਜਾਣ ਅਤੇ ਸਿਆਸੀ ਮਨੋਰਥਾਂ ਦੇ ਨਾਲ, ਕੁਝ ਰਾਜਨੀਤਿਕ ਨੇਤਾਵਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਲੋਂ ਪ੍ਰੇਰਿਤ ਲੋਕਾਂ ਵਲੋਂ  ਨਾਜਾਇਜ਼ ਢੰਗ ਨਾਲ ਭਾਜਪਾ ਨੇਤਾਵਾਂ ਦੇ ਘਰਾਂ ਅੱਗੇ ਦਿੱਤੇ ਧਰਨੇ ਹਟਾਏ ਜਾਣ I

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!